Punjab: ਧਾਰੀਵਾਲ ਮਿੱਲ ਗਰਾਊਂਡ 'ਚ ਨੌਜਵਾਨ ਨੂੰ ਗੋਲੀ ਮਾਰਨ ਵਾਲਾ ਗੈਂਗਸਟਰ ਨਵਦੀਪ ਸਿੰਘ ਸਾਥੀਆਂ ਸਮੇਤ ਗ੍ਰਿਫ਼ਤਾਰ
Published : Jan 9, 2024, 4:31 pm IST
Updated : Jan 9, 2024, 5:16 pm IST
SHARE ARTICLE
File Photo
File Photo

ਜਦਕਿ ਦਿੱਲੀ ਤੋਂ ਉਸ ਦਾ ਇੱਕ ਸਾਥੀ ਅਜੇ ਫਰਾਰ ਦੱਸਿਆ ਜਾ ਰਿਹਾ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਗੁਰਦਾਸਪੁਰ : 28 ਦਸੰਬਰ ਦੀ ਸ਼ਾਮ ਨੂੰ ਗੁਰਦਾਸਪੁਰ ਦੇ ਧਾਰੀਵਾਲ ਕਸਬਾ 'ਚ ਦੋ ਗੁੱਟਾਂ ਦੀ ਪੁਰਾਣੀ ਦੁਸ਼ਮਣੀ ਕਾਰਨ ਧਾਰੀਵਾਲ ਦੀ ਮਿੱਲ ਗਰਾਊਂਡ 'ਚ ਖੜ੍ਹੇ ਸ਼ੈਲੀ ਨਾਂ ਦੇ ਨੌਜਵਾਨ ਨੂੰ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਗੋਲੀ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਸੀ। ਇਸ ਮਾਮਲੇ 'ਚ ਧਾਰੀਵਾਲ ਪੁਲਿਸ ਨੇ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਹੁਣ ਇਸ ਮਾਮਲੇ 'ਚ ਗੁਰਦਾਸਪੁਰ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨਵਦੀਪ ਸਿੰਘ ਉਰਫ਼ ਟਾਈਗਰ ਉਮਰ 19 ਸਾਲ ਸਮੇਤ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।  

ਜਦਕਿ ਦਿੱਲੀ ਤੋਂ ਉਸ ਦਾ ਇੱਕ ਸਾਥੀ ਅਜੇ ਫਰਾਰ ਦੱਸਿਆ ਜਾ ਰਿਹਾ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਗੈਂਗਸਟਰ ਨਵਦੀਪ ਸਿੰਘ ਉਰਫ ਟਾਈਗਰ ਖਿਲਾਫ਼ 20 ਦੇ ਕਰੀਬ ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਗੈਂਗਸਟਰ ਹੈਪੀ ਜੱਟ ਦੇ ਸੰਪਰਕ 'ਚ ਸੀ ਅਤੇ ਉਸ ਤੋਂ ਹਥਿਆਰ ਮੰਗਵਾਏ ਸਨ। ਉਸ ਪਾਸੋਂ ਦੋ ਪਿਸਤੌਲ, ਕਾਰਤੂਸ, ਇੱਕ ਕਾਰ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ, ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ। 

ਇਸ ਸਬੰਧੀ ਪ੍ਰੈਸ ਕਾਨਫਰੰਸ ਕਰਦੇ ਹੋਏ ਐੱਸਐੱਸਪੀ ਗੁਰਦਾਸਪੁਰ ਦਾਯਮਾ ਹਰੀਸ਼ ਕੁਮਾਰ ਨੇ ਦੱਸਿਆ ਕਿ ਬੀਤੀ 28 ਦਸੰਬਰ ਦੀ ਸ਼ਾਮ ਨੂੰ ਦੋ ਧੜਿਆਂ ਦੀ ਪੁਰਾਣੀ ਰੰਜਿਸ਼ ਦੇ ਚੱਲਦਿਆਂ ਧਾਰੀਵਾਲ ਦੀ ਮਿੱਲ ਗਰਾਊਂਡ ਵਿਖੇ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਸ਼ੈਲੀ ਨੂੰ ਗੋਲੀ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ ਸੀ। ਇਸ ਮਾਮਲੇ 'ਚ ਕਾਰਵਾਈ ਕਰਦੇ ਹੋਏ ਗੁਰਦਾਸਪੁਰ ਪੁਲਿਸ ਨੇ ਮੁੱਖ ਦੋਸ਼ੀ ਮੋਸਟ ਵਾਂਟੇਡ ਗੈਂਗਸਟਰ ਨਵਦੀਪ ਸਿੰਘ ਉਰਫ ਟਾਈਗਰ ਸਮੇਤ 5 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਨ੍ਹਾਂ ਦਾ ਇਕ ਸਾਥੀ ਚਰਨਜੀਤ ਸਿੰਘ ਫਰਾਰ ਦੱਸਿਆ ਜਾ ਰਿਹਾ ਹੈ ਕਿ ਉਹ ਦਿੱਲੀ ਦਾ ਰਹਿਣ ਵਾਲਾ ਹੈ ਅਤੇ ਉਹ ਨੇ ਨਵਦੀਪ ਸਿੰਘ ਉਰਫ ਟਾਈਗਰ ਨੂੰ ਆਪਣੇ ਘਰ 'ਚ ਛੁਪਾਇਆ ਹੋਇਆ ਸੀl ਜਿਸ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ।

ਐੱਸ.ਐੱਸ.ਪੀ.ਗੁਰਦਾਸਪੁਰ ਨੇ ਦੱਸਿਆ ਕਿ ਇਹ ਨੌਜਵਾਨ ਛੋਟੀ ਉਮਰ 'ਚ ਹੀ ਅਪਰਾਧ ਦੀ ਦੁਨੀਆ 'ਚ ਪ੍ਰਵੇਸ਼ ਕਰ ਗਿਆ ਸੀ।ਇਸਦੇ ਖਿਲਾਫ ਵੱਖ ਵੱਖ ਪੁਲਿਸ ਥਾਣਿਆਂ ਵਿੱਚ ਹੁਣ ਤੱਕ 20 ਦੇ ਕਰੀਬ ਅਪਰਾਧਿਕ ਮਾਮਲੇ ਦਰਜ ਹੋ ਚੁੱਕੇ ਹਨ। ਟਾਈਗਰ ਅਤੇ ਉਸ ਦੇ ਦੋ ਸਾਥੀਆਂ ਵੱਲੋਂ ਨੌਜਵਾਨ ਸ਼ੈਲੀ 'ਤੇ ਜਿਨ੍ਹਾਂ ਦੋ ਪਿਸਤੌਲਾਂ ਨਾਲ ਗੋਲੀਬਾਰੀ ਕੀਤੀ ਸੀ,ਉਸ ਨੇ ਇਹ ਹਥਿਆਰ ਗੈਂਗਸਟਰ ਹੈਪੀ ਜੱਟ ਤੋਂ ਹੀ ਲਏ ਸਨ ਅਤੇ ਉਹ ਜੇਲ੍ਹ 'ਚ ਹੀ ਇਸ ਗੈਂਗਸਟਰ ਦੇ ਸੰਪਰਕ 'ਚ ਆਇਆ ਸੀ, ਜਦਕਿ ਪੁਲਿਸ ਨੇ ਇਨ੍ਹਾਂ ਦੋਸ਼ੀਆਂ ਕੋਲੋਂ ਦੋ ਪਿਸਤੌਲ,, ਜਿੰਦਾ ਕਾਰਤੂਸ, ਇੱਕ ਕਾਰ, ਇੱਕ ਮੋਟਰਸਾਈਕਲ ਬਰਾਮਦ ਕਰਕੇ ਹੋਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement