ਠੰਢ ਤੋਂ ਬਚਣ ਲਈ ਬਾਲ਼ੀ ਅੰਗੀਠੀ ਬਣੀ ਕਾਲ, ਦਮ ਘੁਟਣ ਕਾਰਨ ਫੁੱਫੜ ਤੇ ਭਤੀਜੇ ਦੀ ਮੌਤ
Published : Jan 9, 2026, 1:33 pm IST
Updated : Jan 9, 2026, 1:33 pm IST
SHARE ARTICLE
Machhiwara Sahib Angithi  News
Machhiwara Sahib Angithi News

ਕੈਂਟਰ ਦੇ ਕੈਬਿਨ ਵਿਚ ਮਿਲੀਆਂ ਲਾਸ਼ਾਂ

ਮਾਛੀਵਾੜਾ ਦੇ ਪਿੰਡ ਭੱਟੀਆਂ ਵਿਖੇ ਸਥਿਤ ਇਕ ਫੈਕਟਰੀ ਵਿਚ ਅੱਜ ਖੜ੍ਹੇ ਕੈਂਟਰ ਦੇ ਕੈਬਿਨ ਵਿਚੋਂ ਦੋ ਨੌਜਵਾਨਾਂ ਦੀਆਂ ਸ਼ੱਕੀ ਹਾਲਤ ਵਿਚ ਲਾਸ਼ਾਂ ਮਿਲੀਆਂ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਟਰੱਕ ਦੇ ਕੈਬਿਨ ਵਿਚ ਬਾਲੀ ਅੰਗੀਠੀ ਦੀ ਗੈਸ ਨਾਲ ਦਮ ਘੁੱਟਣ ਕਾਰਨ ਉਨ੍ਹਾਂ ਦੀ ਮੌਤ ਹੋਈ ਹੈ। ਮ੍ਰਿਤਕਾਂ ਦੀ ਪਛਾਣ ਛੋਟੂ ਵਾਸੀ ਯੂ.ਪੀ. ਤੇ ਭਗਵਾਨ ਵਾਸੀ ਰਾਜਸਥਾਨ ਵਜੋਂ ਹੋਈ ਹੈ।

ਫੈਕਟਰੀ ਦੇ ਸਕਿਉਰਿਟੀ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਕੈਂਟਰ ਰਿਫਾਇੰਡ ਤੇਲ ਲੈਣ ਲਈ 5 ਜਨਵਰੀ ਨੂੰ ਫੈਕਟਰੀ ਵਿਚ ਆਇਆ ਸੀ ਟਰੱਕ ਦੇ ਚਾਲਕ ਜੋ ਰਿਸ਼ਤੇ ਵਿਚ ਫੁੱਫੜ ਤੇ ਭਤੀਜਾ ਲੱਗਦੇ ਹਨ ਇਹ ਦੋਵੇਂ ਅੱਜ ਕੈਬਿਨ ਵਿਚ ਮ੍ਰਿਤਕ ਪਾਏ ਗਏ। ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਮੌਕੇ ’ਤੇ ਪੁੱਜੇ ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਫੈਕਟਰੀ ਦੇ ਪ੍ਰਬੰਧਕਾਂ ਅਨੁਸਾਰ ਇਹ ਦੋਵੇਂ ਨੌਜਵਾਨ ਰਾਤ ਖਾਣਾ ਖਾ ਕੇ ਕੈਂਟਰ ਦੇ ਕੈਬਿਨ ਵਿਚ ਸੌਂ ਗਏ ਅਤੇ ਇਨ੍ਹਾਂ ਨੇ ਠੰਢ ਤੋਂ ਬਚਾਅ ਲਈ ਅੰਗੀਠੀ ਬਾਲੀ ਹੋਈ ਸੀ।

ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆ ਰਿਹਾ ਹੈ ਕਿ ਅੰਗੀਠੀ ਤੋਂ ਗੈਸ ਚੜ੍ਹਨ ਕਾਰਨ ਇਨ੍ਹਾਂ ਦਾ ਦਮ ਘੁੱਟਿਆ ਗਿਆ ਅਤੇ ਇਨ੍ਹਾਂ ਦੀ ਮੌਤ ਹੋ ਗਈ। ਥਾਣਾ ਮੁਖੀ ਅਨੁਸਾਰ ਫੈਰੋਂਸਿਕ ਟੀਮ ਬੁਲਾਈ ਗਈ ਹੈ ਜੋ ਸਾਰੇ ਮਾਮਲੇ ਦੀ ਜਾਂਚ ਕਰੇਗੀ ਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਵੇਗੀ। ਪੁਲਿਸ ਅਨੁਸਾਰ ਦੋਵਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਹ ਅੱਜ ਬਾਅਦ ਦੁਪਹਿਰ ਤੱਕ ਮਾਛੀਵਾੜਾ ਥਾਣਾ ਵਿਖੇ ਪਹੁੰਚ ਜਾਣਗੇ।  ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement