ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ 
Published : Feb 9, 2019, 12:22 pm IST
Updated : Feb 9, 2019, 12:22 pm IST
SHARE ARTICLE
Road Accident
Road Accident

ਸੜਕ ਹਾਦਸੇ ਦੀਆਂ ਘਟਨਾਵਾਂ ਆਏ ਦਿਨ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਕਿਤੇ ਕੁਦਰਤੀ ਆਫ਼ਤਾਂ, ਠੰਡ, ਕੋਹਰਾ, ਭਾਰੀ ਬਾਰਿਸ਼ ਨਾਲ ਮੌਤਾਂ ਹੋ ਰਹੀਆਂ ਹਨ ਤਾਂ ਕਿਤੇ ...

ਅੰਮ੍ਰਿਤਸਰ :- ਸੜਕ ਹਾਦਸੇ ਦੀਆਂ ਘਟਨਾਵਾਂ ਆਏ ਦਿਨ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਕਿਤੇ ਕੁਦਰਤੀ ਆਫ਼ਤਾਂ, ਠੰਡ, ਕੋਹਰਾ, ਭਾਰੀ ਬਾਰਿਸ਼ ਨਾਲ ਮੌਤਾਂ ਹੋ ਰਹੀਆਂ ਹਨ ਤਾਂ ਕਿਤੇ ਸੜਕ ਹਾਦਸਿਆਂ ਵਿਚ। ਅਜਿਹਾ ਇਕ ਹਾਦਸਾ ਜਲੰਧਰ-ਅੰਮ੍ਰਿਤਸਰ ਮਾਰਗ 'ਤੇ ਬਿਧੀਪੁਰ ਕੋਲ ਵਾਪਰਿਆ ਹੈ। ਇਸ ਦੌਰਾਨ ਤਾਮਿਲਨਾਡੂ ਤੋਂ ਸ਼ਰਧਾਲੂਆਂ ਨਾਲ ਭਰਿਆ ਟੈਂਪੂ ਟਰੈਵਲਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਮੱਥਾ ਟੇਕਣ ਜਾ ਰਿਹਾ ਸੀ।

ਇਸ ਦੌਰਾਨ ਰਸਤੇ 'ਚ ਅਚਾਨਕ ਟੈਂਪੂ ਟਰੈਵਲਰ ਦਾ ਟਾਇਰ ਫੱਟ ਗਿਆ ਅਤੇ ਪਲਟ ਗਿਆ। ਇਸ ਹਾਦਸੇ ਦੌਰਾਨ 5 ਸ਼ਰਧਾਲੂ ਜ਼ਖ਼ਮੀ ਹੋ ਗਏ ਹਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਇਹ ਸਾਰੇ ਸ਼ਰਧਾਲੂ ਤਾਮਿਲਨਾਡੂ ਦੇ ਵਾਸੀ ਹਨ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ। ਜਦੋਂ ਇਹ ਸਾਰੇ ਜਲੰਧਰ ਦੇ ਬਿਧੀਪੁਰ ਕੋਲ ਪੁੱਜੇ ਤਾਂ ਟੈਂਪੂ ਟਰੈਵਲਰ ਦਾ ਪਿਛਲਾ ਟਾਇਰ ਅਚਾਨਕ ਫਟ ਗਿਆ ,ਜਿਸ ਦੌਰਾਨ ਟੈਂਪੂ ਟਰੈਵਲਰ ਦਾ ਸੰਤੁਲਨ ਵਿਗੜ ਗਿਆ ਅਤੇ ਟੈਂਪੂ ਟਰੈਵਲਰ ਪਲਟ ਗਿਆ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement