ਸੋਨੀਆ ਗਾਂਧੀ ਤੇ ਰਾਹੁਲ ਨੂੰ  ਮਿਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਮੁੜ ਚਰਚਾ ਵਿਚ
Published : Feb 9, 2021, 12:20 am IST
Updated : Feb 9, 2021, 12:20 am IST
SHARE ARTICLE
image
image

ਸੋਨੀਆ ਗਾਂਧੀ ਤੇ ਰਾਹੁਲ ਨੂੰ  ਮਿਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਮੁੜ ਚਰਚਾ ਵਿਚ

ਹਰੀਸ਼ ਰਾਵਤ ਤੇ ਵੇਨੂੰ ਗੋਪਾਲ ਵੀ ਸਨ ਸਿੱਧੂ ਨਾਲ ਮੀਟਿੰਗ ਵਿਚ


ਚੰਡੀਗੜ੍ਹ, 8 ਫ਼ਰਵਰੀ (ਗੁਰਉਪਦੇਸ਼ ਭੁੱਲਰ): ਪੰਜਾਬ ਦੇ ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਅੱਜ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ  ਮਿਲਣ ਬਾਅਦ ਮੁੜ ਚਰਚਾ ਵਿਚ ਹਨ | ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਤੇ ਆਲ ਇੰਡੀਆ ਕਾਂਗਰਸ ਦੇ ਜਨਰਲ ਸਕੱਤਰ ਏ.ਵੇਨੂੰ ਗੋਪਾਲ ਵੀ ਸਨ | ਇਸ ਮੁਲਾਕਾਤ ਬਾਅਦ ਕਾਂਗਰਸੀ ਤੇ ਸਿਆਸੀ ਹਲਕਿਆਂ ਵਿਚ ਅਟਕਲਾਂ ਲਗਣੀਆਂ ਸ਼ੁਰੂ ਹੋ ਗਈਆਂ ਹਨ ਭਾਵੇਂ ਕਿ ਹਰੀਸ਼ ਰਾਵਤ ਨੇ ਮੀਟਿੰਗ ਤੋਂ ਬਾਅਦ ਸਾਫ਼ ਕਿਹਾ ਕਿ ਪੰਜਾਬ ਕੈਬਨਿਟ ਵਿਚ ਫੇਰਬਦਲ ਜਾਂ ਸਿੱਧੂ ਬਾਰੇ ਕੋਈ ਚਰਚਾ ਨਹੀਂ ਹੋਈ ਹੈ |
ਇਹ ਮੀਟਿੰਗ ਪੰਜਾਬ ਦੇ ਕਿਸਾਨ ਅੰਦੋਲਨ ਦਾ ਜਾਇਜ਼ਾ ਲੈਣ ਲਈ ਕੀਤੀ ਗਈ ਹੈ | ਇਸ ਵਿਚ ਪਾਰਟੀ ਦੀ ਭੂਮਿਕਾ ਬਾਰੇ ਵੀ ਵਿਚਾਰਾਂ ਹੋਈਆਂ | ਇਸ ਦੇ ਬਾਵਜੂਦ ਕਾਂਗਰਸੀ ਹਲਕਿਆਂ ਵਿਚ ਇਹ ਚਰਚਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ  ਆਉਣ ਵਾਲੇ ਦਿਨਾਂ ਵਿਚ ਪਾਰਟੀ ਕੋਈ ਅਹਿਮ ਜ਼ਿੰਮੇਵਾਰੀ ਦੇ ਸਕਦੀ ਹੈ | ਸਿੱਧੂ ਨੂੰ  ਕੈਬਨਿਟ ਵਿਚ ਮੰਤਰੀ ਪਦ imageimageਦੀ ਪੇਸ਼ਕਸ਼ ਤਾਂ ਮੁੱਖ ਮੰਤਰੀ ਵੀ ਕਰ ਚੁੱਕੇ ਹਨ ਪਰ ਉਹ ਮੰਤਰੀ ਪਦ ਦੁਬਾਰਾ ਲੈਣ ਲਈ ਰਾਜ਼ੀ ਨਹੀਂ | ਹੋ ਸਕਦਾ ਹੈ ਕਿ ਸਿੱਧੂ ਨੂੰ  ਇਸ ਲਈ ਰਾਜ਼ੀ ਕਰਨ ਲਈ ਹੀ ਇਹ ਮੀਟਿੰਗ ਹੋਈ ਹੋਵੇ ਪਰ ਸਿੱਧੂ ਨੇ ਮੀਟਿੰਗ ਤੋਂ ਬਾਹਰ ਆਉਣ ਬਾਅਦ ਮੀਡੀਆ ਨਾਲ ਕੋਈ ਗੱਲ ਨਹੀਂ ਕੀਤੀ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement