ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਂਸਦ ਰਵਨੀਤ ਸਿੰਘ ਬਿੱਟੂ ਨੂੰ ਮਿਲੀ ਵੱਡੀ  ਜ਼ਿੰਮੇਵਾਰੀ 
Published : Feb 9, 2022, 7:08 pm IST
Updated : Feb 9, 2022, 7:59 pm IST
SHARE ARTICLE
Ravneet Singh Bittu
Ravneet Singh Bittu

ਹਾਈ ਕਮਾਂਡ ਨੇ ਸਾਂਸਦ ਰਵਨੀਤ ਸਿੰਘ ਬਿੱਟੂ ਨੂੰ ਚੋਣ ਪ੍ਰਬੰਧਨ ਕਮੇਟੀ ਦਾ ਚੇਅਰਮੈਨ ਕੀਤਾ ਨਿਯੁਕਤ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਚਲਦਿਆਂ ਹੀ ਵਿਧਾਨ ਸਭ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਮਕਾਨ ਵਲੋਂ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ।

photo photo

ਦੱਸ ਦੇਈਏ ਕਿ ਹਾਈਕਮਾਨ ਵੱਲੋਂ ਰਵਨੀਤ ਬਿੱਟੂ ਨੂੰ ਚੋਣ ਮੈਨੇਜਮੈਂਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਮਾਨਸਾ ਤੋਂ ਅਰਸ਼ਦੀਪ ਸਿੰਘ ਮਿਸ਼ੈਲ ਗਗੋਵਾਲ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

tweettweet

ਇਸ ਨਿਯੁਕਤੀ ਤੋਂ ਬਾਅਦ ਸਾਂਸਦ ਰਵਨੀਤ ਬਿੱਟੂ ਨੇ ਟਵੀਟ ਕਰ ਕੇ ਹਾਈ ਕਮਾਂਡ ਵਲੋਂ ਮਿਲੀ ਇਸ ਜ਼ਿਮੇਵਾਰੀ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ ਗਿਆ ਹੈ। ਉਨ੍ਹਾਂ ਲਿਖਿਆ, ''ਸਭ ਤੋਂ ਪਹਿਲਾਂ ਮੈਂ ਪ੍ਰਮਾਤਮਾ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਅਤੇ ਕਾਂਗਰਸ ਪਾਰਟੀ ਦੀ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਕੇਸੀ ਵੇਣੂਗੋਪਾਲ, ਹਰੀਸ਼ ਚੌਧਰੀ  ਅਤੇ ਕਾਂਗਰਸ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਵੀ ਧਨਵਾਦੀ ਹਾਂ ਕਿ ਉਨ੍ਹਾਂ ਨੇ ਮੈਨੂੰ ਚੋਣ ਮੈਨੇਜਮੈਂਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ।''

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement