ਮਸੀਹਾ ਬਣ ਕੇ ਸੋਨੂੰ ਸੂਦ ਨੇ ਬਚਾਈ ਵਿਅਕਤੀ ਦੀ ਜਾਨ, ਜ਼ਖ਼ਮੀ ਸ਼ਖ਼ਸ ਨੂੰ ਪਹੁੰਚਾਇਆ ਹਸਪਤਾਲ
Published : Feb 9, 2022, 1:20 pm IST
Updated : Feb 9, 2022, 1:26 pm IST
SHARE ARTICLE
Sonu Sood
Sonu Sood

ਲੋਕ ਸੋਨੂੰ ਸੂਦ ਦੀ ਕਰ ਰਹੇ ਸ਼ਲਾਘਾ

 

ਮੋਗਾ : ਗ਼ਰੀਬਾਂ ਤੇ ਬੇਸਹਾਰਾ ਲੋਕਾਂ ਦਾ ਮਸੀਹਾ ਕਹੇ ਜਾਣ ਵਾਲੇ ਸੋਨੂੰ ਸੂਦ ਨੇ ਇਕ ਵਾਰ ਫਿਰ ਲੋੜਵੰਦ ਦੀ ਮਦਦ ਕਰਕੇ  ਲੋਕਾਂ ਦਾ ਦਿਲ ਜਿੱਤ ਲਿਆ ਹੈ। 
ਹੁਣ ਉਨ੍ਹਾਂ ਨੇ ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਜਾਨ ਬਚਾਈ ਹੈ। ਇਹ ਨੌਜਵਾਨ ਕਾਰ ਹਾਦਸੇ ਤੋਂ ਬਾਅਦ ਗੱਡੀ ਅੰਦਰ ਹੀ ਫਸ ਗਿਆ। ਇਸ ਦੌਰਾਨ ਮੌਕੇ ਤੋਂ ਲੰਘ ਰਹੇ ਸੋਨੂੰ ਸੂਦ ਨੇ ਦੇਖਿਆ ਤੇ ਆਪਣੇ ਕਾਫਲੇ ਨੂੰ ਰੋਕ ਕੇ ਨੌਜਵਾਨ ਦੀ ਮਦਦ ਕੀਤੀ।

 

Sonu SoodSonu Sood

 

ਇਸ ਦੌਰਾਨ ਸੋਨੂੰ ਨੇ ਖ਼ੁਦ ਹੀ ਨੌਜਵਾਨ ਨੂੰ ਕਾਰ ਚੋਂ ਬਾਹਰ ਕੱਢਿਆ ਅਤੇ ਉਸ ਨੂੰ ਗੋਦ ਵਿਚ ਚੁੱਕ ਕੇ ਆਪਣੀ ਕਾਰ ਵਿਚ ਬਿਠਾ ਕੇ ਹਸਪਤਾਲ ਲੈ ਕੇ ਗਏ। ਸਮੇਂ ਸਿਰ ਮਦਦ ਮਿਲਣ ਨਾਲ ਨੌਜਵਾਨ ਦੀ ਜਾਨ ਬਚ ਗਈ। ਫਿਲਹਾਲ ਨੌਜਵਾਨ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

 

Sonu Sood
Sonu Sood

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਮੋਗਾ-ਬਠਿੰਡਾ ਰੋਡ 'ਤੇ ਦੇਰ ਰਾਤ ਵਾਪਰਿਆ। ਇੱਥੇ ਦੋ ਕਾਰਾਂ ਵਿਚਾਲੇ ਭਿਆਨਕ ਟੱਕਰ ਹੋ ਗਈ। ਜਿਸ ਤੋਂ ਬਾਅਦ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਟੱਕਰ ਹੁੰਦੇ ਹੀ ਕਾਰ ਦਾ ਸੈਂਟਰਲ ਲਾਕ ਲੱਗਾ ਹੋਇਆ ਸੀ।

Sonu Sood
Sonu Sood

 

ਇਸ ਕਾਰਨ ਦੋ ਨੌਜਵਾਨ ਕਾਰ ਦੇ ਅੰਦਰ ਹੀ ਫਸ ਗਏ। ਜਿਹਨਾਂ ਨੂੰ ਕਾਰ ਦਾ ਸ਼ੀਸ਼ਾ ਤੋੜ ਕੇ ਬਾਹਰ ਕੱਢਿਆ ਗਿਆ। ਇਸ ਪੂਰੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ `ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਚਾਰੇ ਪਾਸੇ ਸੋਨੂੰ ਸੂਦ ਦੀ ਤਾਰੀਫ਼ ਹੋ ਰਹੀ ਹੈ ਅਤੇ ਉਨ੍ਹਾਂ ਨੂੰ ਮਸੀਹਾ ਕਹਿ ਕੇ ਬੁਲਾਇਆ ਜਾ ਰਿਹਾ ਹੈ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement