ਬਰਨਾਲਾ 'ਚ ਅਣਪਛਾਤੇ ਵਾਹਨ ਨੇ ਕਾਰ ਨੂੰ ਮਾਰੀ ਟੱਕਰ, ਢਾਬੇ ਤੋਂ ਖਾਣਾ ਖਾ ਕੇ ਵਾਪਸ ਆ ਰਹੇ ਨੌਜਵਾਨਾਂ ਦੀ ਹੋਈ ਮੌਤ

By : GAGANDEEP

Published : Feb 9, 2023, 3:15 pm IST
Updated : Feb 9, 2023, 3:15 pm IST
SHARE ARTICLE
photo
photo

ਹਾਦਸੇ 'ਚ ਕਾਰ ਦੇ ਹੋਏ ਦੋ ਟੁਕੜੇ

 

ਬਰਨਾਲਾ: ਬਰਨਾਲਾ ‘ਚ ਬੀਤੀ ਰਾਤ ਚੰਡੀਗੜ੍ਹ ਨੈਸ਼ਨਲ ਹਾਈਵੇਅ ‘ਤੇ ਬਰਨਾਲਾ ਦੇ ਨੇੜਲੇ ਕਸਬਾ ਧਨੌਲਾ ‘ਚ ਵੱਡਾ ਹਾਦਸਾ ਵਾਪਰ ਗਿਆ। ਇੱਥੇ ਕਿਸੇ ਅਣਪਛਾਤੇ ਵਾਹਨ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਕਰੀਬ 1 ਵਜੇ ਵਾਪਰੇ ਇਸ ਹਾਦਸੇ ਵਿੱਚ ਕਾਰ ਦੇ ਦੋ ਟੁਕੜੇ ਹੋ ਗਏ। ਕਾਰ 'ਚ ਸਵਾਰ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਹੋਰ ਜ਼ਖਮੀ ਹੋ ਗਿਆ। ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ। ਵੀਰਵਾਰ ਨੂੰ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋ:ਗੈਂਗਸਟਰ ਵਿੱਕੀ ਗੌਂਡਰ ਦੇ ਪਿਤਾ ਦੀ ਰੇਲਵੇ ਟਰੈਕ ਕੋਲੋਂ ਮਿਲੀ ਲਾਸ਼ 

ਜਾਣਕਾਰੀ ਅਨੁਸਾਰ ਬੀਤੀ ਰਾਤ ਇੱਕ ਕਾਰ ਧਨੌਲਾ ਤੋਂ ਬਰਨਾਲਾ ਵੱਲ ਜਾ ਰਹੀ ਸੀ। ਕਾਰ ਵਿੱਚ ਕਰਨ ਸਿੰਘ (19) ਵਾਸੀ ਪਟਿਆਲਾ, ਇੱਕ ਹੋਰ ਗੋਲੂ (20) ਵਾਸੀ ਕੈਥਲ ਅਤੇ ਹੈਪੀ (30) ਵਾਸੀ ਪਟਿਆਲਾ ਸਵਾਰ ਸਨ। ਤਿੰਨੋਂ ਨੌਜਵਾਨ ਰਜਵਾੜਾ ਢਾਬੇ ਤੋਂ ਖਾਣਾ ਖਾ ਕੇ ਬਰਨਾਲਾ ਜਾ ਰਹੇ ਸਨ।
ਰਸਤੇ ਵਿੱਚ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਾ ਪਿਛਲਾ ਹਿੱਸਾ ਪੂਰੀ ਤਰ੍ਹਾਂ ਟੁੱਟ ਗਿਆ ਅਤੇ ਕਾਰ ਦੇ ਦੋ ਟੁਕੜੇ ਹੋ ਗਏ। ਇਸ ਵਿੱਚ ਕਰਨ ਅਤੇ ਗੋਲੂ ਦੀ ਮੌਤ ਹੋ ਗਈ। ਜਦਕਿ ਹੈਪੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਬਰਨਾਲਾ ਰੈਫਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ:ਪੈਰਾਂ ਭਾਰ ਬੈਠਣ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਹੁੰਦੀਆਂ ਹਨ ਦੂਰ

ਥਾਣਾ ਧਨੌਲਾ ਦੇ ਐਸਐਚਓ ਮਨਜੀਤ ਸਿੰਘ ਨੇ ਦੱਸਿਆ ਕਿ ਨੌਜਵਾਨ ਰਜਵਾੜਾ ਢਾਬੇ ਤੋਂ ਖਾਣਾ ਖਾ ਕੇ ਬਰਨਾਲਾ ਵੱਲ ਜਾ ਰਹੇ ਸਨ। ਅਣਪਛਾਤੇ ਵਾਹਨ ਵੱਲੋਂ ਹਾਦਸੇ ਦਾ ਸ਼ਿਕਾਰ ਹੋ ਗਏ। ਪੁਲਿਸ ਨੇ ਧਾਰਾ 304ਏ ਤਹਿਤ ਕਾਰਵਾਈ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋ:

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement