Firozpur News : ਫ਼ਿਰੋਜ਼ਪੁਰ ਪੁਲਿਸ ਦੀ ਕਾਰਵਾਈ, 24 ਘੰਟਿਆਂ 'ਚ ਫੜਿਆ ਕਾਤਲ
Published : Feb 9, 2024, 2:27 pm IST
Updated : Feb 9, 2024, 3:21 pm IST
SHARE ARTICLE
 Firozpur police caught the killer in 24 hours News in punjabi
Firozpur police caught the killer in 24 hours News in punjabi

ਮੁਲਜ਼ਮ ਨੇ ਬੀਤੀ ਦਿਨ ਨੌਜਵਾਨ ਦਾ ਗੋਲੀ ਮਾਰ ਕੇ ਕੀਤਾ ਸੀ ਕਤਲ

 Firozpur police caught the killer in 24 hours News in punjabi  : ਫ਼ਿਰੋਜ਼ਪੁਰ ਪੁਲਿਸ ਨੇ ਵੀਰਵਾਰ ਨੂੰ ਪਿੰਡ ਦੂਲਾ ਸਿੰਘ ਵਾਲਾ ਵਿਚ ਇਕ ਨੌਜਵਾਨ ਦੇ ਕਤਲ ਦੇ ਦੋਸ਼ੀ ਨੂੰ 24 ਘੰਟਿਆਂ ਦੇ ਅੰਦਰ ਹੀ ਕਾਬੂ ਕਰ ਲਿਆ ਹੈ। ਮੁਲਜ਼ਮ ਨੇ ਮ੍ਰਿਤਕ ਨੂੰ ਕਿਸੇ ਜ਼ਰੂਰੀ ਗੱਲ ਬਾਰੇ ਗੱਲ ਕਰਨ ਦੇ ਬਹਾਨੇ ਆਪਣੇ ਘਰ ਬੁਲਾਇਆ। ਇਸ ਤੋਂ ਬਾਅਦ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿਤੀ ਗਈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ’ਤੇ ਲਵੇਗੀ।

ਇਹ ਵੀ ਪੜ੍ਹੋ: Batala News: ਬਟਾਲਾ ਪੁਲਿਸ ਨੇ ਫਿਰੌਤੀ ਮੰਗਣ ਵਾਲੇ ਗੈਂਗਸਟਰ ਹੈਰੀ ਚੱਠਾ ਦੇ ਦੋ ਸਾਥੀ ਕੀਤੇ ਗ੍ਰਿਫਤਾਰ 

ਐਸਐਸਪੀ ਸੌਮਿਆ ਮਿਸ਼ਰਾ ਨੇ ਦਸਿਆ ਕਿ ਬੀਤੀ 8 ਫਰਵਰੀ ਨੂੰ ਪੀੜਤ ਗੁਰਜੰਟ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਕਮਲਾ ਮਿੱਡੂ ਨੇ ਪੁਲਿਸ ਨੂੰ ਦੱਸਿਆ ਕਿ ਪਿੰਡ ਦੂਲਾ ਸਿੰਘ ਵਾਲਾ ਦੇ ਰਹਿਣ ਵਾਲੇ ਬਚਿੱਤਰ ਸਿੰਘ ਨੇ ਉਸ ਨੂੰ ਅਤੇ ਉਸ ਦੇ ਭਰਾ ਸਤਨਾਮ ਸਿੰਘ ਨੂੰ ਜ਼ਰੂਰੀ ਗੱਲ ਕਰਨ ਲਈ ਆਪਣੇ ਘਰ ਬੁਲਾਇਆ ਸੀ। ਜਿਸ ਤੋਂ ਬਾਅਦ ਉਹ ਆਪਣੇ ਦੋਸਤ ਬਲਵਿੰਦਰ ਸਿੰਘ ਨਾਲ ਬਚਿੱਤਰ ਸਿੰਘ ਦੇ ਘਰ ਗਿਆ, ਜਿਸ ਤੋਂ ਬਾਅਦ ਬਚਿੱਤਰ ਸਿੰਘ ਨੇ ਆਪਣੇ ਭਰਾ ਸਤਨਾਮ ਸਿੰਘ ਨੂੰ ਕਮਰੇ ਅੰਦਰ ਬੁਲਾਇਆ, ਜਿਥੇ ਉਸ ਨੇ ਗੋਲੀ ਮਾਰ ਕੇ ਸਤਨਾਮ ਸਿੰਘ ਦੀ ਮੌਤ ਕਰ ਦਿਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ: ​Snapchat Down In India: ਭਾਰਤ ਵਿਚ ਸਨੈਪਚੈਟ ਹੋਈ ਬੰਦ!  

ਗੁਰਜੰਟ ਸਿੰਘ ਦੀ ਉਪਰੋਕਤ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਬਚਿੱਤਰ ਸਿੰਘ ਖ਼ਿਲਾਫ਼ ਥਾਣਾ ਮੱਲਾਂਵਾਲਾ ਵਿਚ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਕਾਤਲ ਨੂੰ ਫੜਨ ਲਈ ਟੀਮਾਂ ਬਣਾਈਆਂ ਗਈਆਂ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਤਕਨੀਕੀ ਟੀਮ ਦੇ ਸਹਿਯੋਗ ਨਾਲ ਦੋਸ਼ੀ ਬਚਿੱਤਰ ਸਿੰਘ ਨੂੰ ਘਟਨਾ ਦੇ 24 ਘੰਟਿਆਂ ਦੇ ਅੰਦਰ ਫਤਿਹਗੜ੍ਹ ਸਭਰਾਵਾਂ ਬੱਸ ਸਟੈਂਡ ਨੇੜੇ ਦਾਣਾ ਮੰਡੀ ਤੋਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੀਤੀ ਪੁੱਛਗਿੱਛ ਵਿਚ ਮੁਲਜ਼ਮ ਨੇ ਘਟਨਾ ਦਾ ਕਾਰਨ ਨਿੱਜੀ ਰੰਜਿਸ਼ ਦਸਿਆ ਹੈ। ਫਿਲਹਾਲ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਪੁੱਛਗਿੱਛ ਲਈ ਪੁਲਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।

(For more Punjabi news apart from Firozpur police caught the killer in 24 hours News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement