Punjab News: ਚਾਰ ਪਹੀਆ ਵਾਹਨ ’ਚ ਪਿਛਲੀ ਸੀਟ ਵਾਲੀ ਸਵਾਰੀ ਲਈ ਸੀਟ ਬੈਲਟ ਲਾਜ਼ਮੀ, ਨਿਰਦੇਸ਼ ਜਾਰੀ 
Published : Feb 9, 2024, 8:42 pm IST
Updated : Feb 9, 2024, 9:09 pm IST
SHARE ARTICLE
File Photo
File Photo

ਡੀਆਈਜੀ ਪੰਜਾਬ ਪੁਲਿਸ ਵੱਲੋਂ ਸਮੂਹ ਪੁਲਿਸ ਕਮਿਸ਼ਨਰਾਂ ਤੇ ਐਸਐਸਪੀ ਨੂੰ ਪੱਤਰ ਜਾਰੀ 

15 ਜਨਵਰੀ ਤੋਂ 14 ਜਨਵਰੀ ਤੱਕ ਮਨਾਏ ਜਾ ਰਹੇ ਕੌਮੀ ਰੋਡ ਸੇਫਟੀ ਮਹੀਨਾ -2024 ਤਹਿਤ ਲਿਆ ਫ਼ੈਸਲਾ
ਚੰਡੀਗੜ੍ਹ  - ਸੂਬੇ ਅੰਦਰ ਸੜਕ ਹਾਦਸਿਆਂ ਨਾਲ ਅਜਾਈ ਜਾ ਰਹੀਆਂ ਕੀਮਤੀ ਜਾਨਾਂ ਬਚਾਉਣ ਅਤੇ ਲੋਕਾਂ ਨੂੰ ਆਵਾਜਾਈ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਪੰਜਾਬ ਪੁਲਿਸ ਵੱਲੋਂ ਵੱਖਰੇ-ਵੱਖਰੇ ਨਿਯਮ ਬਣਾਏ ਜਾ ਰਹੇ ਹਨ। ਇਸੇ ਲੜੀ ਤਹਿਤ ਡੀਆਈਜ਼ੀ ਪੰਜਾਬ ਪੁਲਿਸ ਵੱਲੋਂ ਜਾਰੀ ਇੱਕ ਪੱਤਰ ਤਹਿਤ ਸੂਬੇ ਦੇ ਸਮੂਹ ਪੁਲਿਸ ਕਮਿਸ਼ਨਰਾਂ ਤੇ ਐਸਐਸਪੀਜ਼ ਨੂੰ ਦਿਸ਼ਾਂ-ਨਿਰਦੇਸ਼ਾਂ ਦਿੱਤੇ ਹਨ ਕਿ ਚਾਰ ਪਹੀਆ ਵਾਹਨ ਵਿਚ ਵੀ ਪਿਛੇ ਬੈਠੀ ਸਵਾਰੀ ਨੂੰ ਸੀਟ ਬੈਲਟ ਲਗਾਉਣਾ ਲਾਜ਼ਮੀ ਕੀਤੀ ਗਿਆ ਹੈ, ਜਿਸ ਦੀ ਤੁਰੰਤ ਪ੍ਰਭਾਵ ਨਾਲ ਪਾਲਣਾ ਕੀਤੀ ਜਾਵੇ।

ਜਾਰੀ ਪੱਤਰ ਵਿਚ ਪੁਲਿਸ ਮੁਖੀ ਵੱਲੋਂ ਦੱਸਿਆ ਗਿਆ ਹੈ ਕਿ ਸੂਬੇ ਵਿਚ ਸਮੂਹ ਪੁਲਿਸ ਅਧਿਕਾਰੀ 15 ਜਨਵਰੀ ਤੋਂ 14 ਫਰਵਰੀ ਤੱਕ ‘ਕੌਮੀ ਸੜਕ ਸੁਰੱਖਿਆ ਹਫ਼ਤਾ-2024’ ਮਨਾ ਰਹੇ ਹਨ। ਜਿਸ ਤਹਿਤ ਉਨ੍ਹਾਂ ਵੱਲੋਂ ਜਨਤਾ ਨੂੰ ਆਵਾਜਾਈ ਨਿਯਮਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਲਈ ਸਾਰੇ ਪੁਲਿਸ ਅਧਿਕਾਰੀ ਆਪਣੇ ਅਧੀਨ ਤਾਇਨਾਤ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜਾਂ ਨੂੰ ਹਦਾਇਤ ਕਰਨ ਕਿ ਉਹ ਆਮ ਪਬਲਿਕ ਅਤੇ ਆਪਣੇ ਕਮਿਸ਼ਨਰੇਟ ਤੇ ਪੁਲਿਸ ਜ਼ਿਲਿਆਂ ਅੰਦਰ ਚੱਲ ਰਹੀਆਂ ਪੀਸੀਆਰ, ਮੁੱਖ ਥਾਣਾ ਅਫਸਰਾਂ, ਚੌਂਕੀਆਂ ਤੇ ਅਧਿਕਾਰੀਆਂ ਦੀਆਂ ਗੱਡੀਆਂ ਦੇ ਡਰਾਇਵਰਾਂ ਨਾਲ ਮੀਟਿੰਗਾਂ ਕਰਕੇ ਦੱਸਣ ਕਿ ਜਦੋਂ ਵੀ ਉਹ ਗੱਡੀ ਚਲਾਉਣਗੇ ਤਾਂ ਸੀਟ ਬੈਲਟ ਲਗਾ ਕੇ ਹੀ ਗੱਡੀ ਚਲਾਉਣਗੇ ਅਤੇ ਜੇਕਰ ਕੋਈ ਗੰਨਮੈਨ ਡਰਾਇਵਰ ਦੇ ਸਾਈਡ ਵਾਲੀ ਸੀਟ 'ਤੇ ਬੈਠਦਾ ਹੈ

ਤਾਂ ਉਹ ਵੀ ਸੀਟ ਬੈਲਟ ਲਗਾ ਕੇ ਬੈਠੇਗਾ। ਇਸ ਤੋਂ ਇਲਾਵਾ ਕੋਈ ਵੀ ਅਧਿਕਾਰੀ ਸਰਕਾਰੀ ਗੱਡੀ ਵਿਚ ਜਾਂ ਆਮ ਪਬਲਿਕ ਦਾ ਵਿਅਕਤੀ ਆਪਣੇ ਚਾਰ ਪਹੀਆ ਵਾਹਨ ਵਿਚ ਪਿਛਲੀ ਸੀਟ ’ਤੇ ਬੈਠਦਾ ਹੈ ਤਾਂ ਉਹ ਵੀ ਸੀਟ ਬੈਲਟ ਲਗਾ ਕੇ ਬੈਠੇਗਾ, ਉਥੇ ਹੀ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਲਗਾਏ ਜਾ ਰਹੇ ਸੈਮੀਨਾਰਾਂ ਵਿਚ ਵੀ ਇਸ ਦਾ ਸੁਨੇਹਾ ਆਮ ਜਨਤਾ ਨੂੰ ਹਰ ਰੋਜ਼ ਦਿੱਤਾ ਜਾਵੇ ਅਤੇ ਇਹ ਵੀ ਕਿਹਾ ਜਾਵੇ ਕਿ ਇਹ ਸੜਕ ਸੁਰੱਖਿਆ ਮਹੀਨਾ ਖ਼ਤਮ ਹੋਣ ਉਪਰੰਤ ਕੋਈ ਵੀ ਸਰਕਾਰੀ ਜਾਂ ਗੈਰ-ਸਰਕਾਰੀ ਡਰਵਾਈਵਰ/ਅਧਿਕਾਰੀ ਅੱਗੇ ਜਾਂ ਪਿਛੇ ਸੀਟ ਬੈਲਟ ਦੀ ਵਰਤੋਂ ਨਹੀਂ ਕਰਦਾ ਤਾਂ ਉਸ ਖਿਲਾਫ਼ ਮੋਟਰ ਵਹੀਕਲ ਐਕਟ ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਮੀਮੋ ਨੰਬਰ-1526-1613/ਟ੍ਰੈਫਿਕ-4 ਤਹਿਤ 1 ਫਰਵਰੀ ਨੂੰ ਜਾਰੀ ਇਸ ਪੱਤਰ ਨੂੰ ਅੱਗੇ ਨੰਬਰ-4137-54 ਮਿਤੀ 8 ਫਰਵਰੀ 2024 ਤਹਿਤ ਜਾਰੀ ਕੀਤਾ ਗਿਆ ਹੈ। ਹੁਣ ਦੇਖਣਾ ਹੋਵੇਗਾ ਕਿ ਪੁਲਿਸ ਪ੍ਰਸ਼ਾਸਨ ਦੇ ਇਸ ਹੁਕਮ ਦਾ ਲੋਕਾਂ 'ਤੇ ਕੀ ਅਸਰ ਪੈਂਦਾ ਹੈ ਅਤੇ ਇਸ ਨਾਲ ਸੜਕ ਹਾਦਸਿਆਂ ਵਿਚ ਕਿਨ੍ਹਾਂ ਕੁ ਫਰਕ ਪਵੇਗਾ ਅਤੇ ਲੋਕਾਂ ਵੱਲੋਂ ਇਸ ਬਾਬਤ ਕਿਸ ਤਰ੍ਹਾਂ ਪ੍ਰਤੀਕਰਮ ਕੀਤਾ ਜਾਂਦਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement