ਸਿੱਧੂ ਮੂਸੇਵਾਲਾ ਦੇ ਕਰੀਬੀ ਦੇ ਘਰ ਗੋਲ਼ੀਆਂ ਚਲਾਉਣ ਵਾਲੇ ਚਾਰ ਹੋਰ ਕਾਬੂ
Published : Feb 9, 2025, 9:55 pm IST
Updated : Feb 9, 2025, 9:55 pm IST
SHARE ARTICLE
Four more arrested for firing at Sidhu Moosewala's close aide's house
Four more arrested for firing at Sidhu Moosewala's close aide's house

ਅਦਾਲਤ ਨੇ 4 ਦਿਨ ਦੇ ਰਿਮਾਂਡ 'ਤੇ ਭੇਜੇ ਮੁਲਜ਼ਮ

ਮਾਨਸਾ : ਸਿੱਧੂ ਮੂਸੇਵਾਲਾ ਦੇ ਕਰੀਬੀ ਦੇ ਘਰ ਗੋਲ਼ੀਬਾਰੀ ਕਰਨ ਤੇ ਫ਼ਿਰੌਤੀ ਮੰਗਣ ਦੇ ਮਾਮਲੇ ’ਚ ਮਾਨਸਾ ਪੁਲਿਸ ਨੇ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਿਵਲ ਹਸਪਤਾਲ ਮਾਨਸਾ ’ਚ ਮੈਡੀਕਲ ਕਰਵਾਉਣ ਲਈ ਐਤਵਾਰ ਨੂੰ ਇਨ੍ਹਾਂ ਮੁਲਜ਼ਮਾਂ ਨੂੰ ਲਿਆਂਦਾ ਗਿਆ ਪਰ ਇਸ ਮਾਮਲੇ ’ਤੇ ਪੁਲਿਸ ਨੇ ਹਾਲੇ ਤੱਕ ਚੁੱਪੀ ਧਾਰੀ ਹੋਈ ਹੈ।

ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਕਰੀਬੀ ਕੋਲੋਂ ਫ਼ਿਰੌਤੀ ਮੰਗਣ ਵਾਲੇ ਤੇ ਘਰ ਦੇ ਬਾਹਰ ਗੋਲ਼ੀਆਂ ਚਲਾਉਣ ਦੇ ਮਾਮਲੇ ’ਚ ਮਾਨਸਾ ਪੁਲਿਸ ਨੇ ਗੁਰਦਾਸਪੁਰ ਦੇ ਸ਼ੂਟਰ ਸਮੇਤ ਚਾਰ ਮੁਲਜ਼ਮਾਂ ਨੂੰ ਡਲਹੌਜੀ ਕੋਲੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਅੱਜ ਮਾਨਸਾ ਦੇ ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਲਈ ਲਿਆਂਦਾ ਗਿਆ ਤੇ ਫ਼ਿਰ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਾਨਸਾ ਪੁਲਿਸ ਨੂੰ ਉਨ੍ਹਾਂ ਮੁਲਜ਼ਮਾਂ ਦਾ ਚਾਰ ਦਿਨ ਦਾ ਰਿਮਾਂਡ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਦੇ ਕੁੱਝ ਦਿਨ ਪਹਿਲਾਂ ਮਾਨਸਾ ਪੁਲਿਸ ਨੇ ਜੱਸੀ ਪੈਂਚਰ ਤੇ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਤੇ ਚਾਰ ਹੋਰ ਮੁਲਜ਼ਮਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਨ੍ਹਾਂ ਫੜੇ ਗਏ ਮੁਲਜ਼ਮਾਂ ’ਚੋਂ ਇਕ ਗੁਰਦਾਸਪੁਰ ਵਾਸੀ ਸ਼ੂਟਰ ਅੰਮ੍ਰਿਤਪਾਲ ਸਿੰਘ ਸਾਬਕਾ ਸੈਨਿਕ ਤੋਂ ਇਲਾਵਾ ਸਨੀ ਮਾਨ, ਜਸ਼ਨਪ੍ਰੀਤ ਸਿੰਘ, ਨੂਰਪ੍ਰੀਤ ਸਿੰਘ ਤੇ ਇਕ ਹੋਰ ਹੈ। ਸੂਤਰ ਦੱਸਦੇ ਹਨ ਕਿ ਇਸ ਮਾਮਲੇ ’ਚ ਹਥਿਆਰ ਡ੍ਰੋਨ ਜ਼ਰੀਏ ਪਾਕਿਸਤਾਨ ਤੋਂ ਆਏ ਸਨ, ਜਿਸ ਦੀ ਪੁਲਿਸ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement