Punjab News: ਪੰਜਾਬ ਸਰਕਾਰ ਵੱਲੋਂ NRIs ਲਈ ਉਨ੍ਹਾਂ ਦੀਆਂ ਸ਼ਿਕਾਇਤਾਂ ਦੀ ਰਿਪੋਰਟ ਕਰਨ ਲਈ ਵਟਸਐਪ ਨੰਬਰ ਜਾਰੀ
Published : Feb 9, 2025, 6:11 pm IST
Updated : Feb 9, 2025, 6:18 pm IST
SHARE ARTICLE
Punjab News: Punjab govt releases WhatsApp number for NRIs to report their complaints
Punjab News: Punjab govt releases WhatsApp number for NRIs to report their complaints

NRIs ਲਈ ਉਨ੍ਹਾਂ ਦੀਆਂ ਸ਼ਿਕਾਇਤਾਂ ਦੀ ਰਿਪੋਰਟ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਟਸਐਪ ਨੰਬਰ ਜਾਰੀ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਚਿੰਤਾਵਾਂ ਅਤੇ ਸ਼ਿਕਾਇਤਾਂ ਨੂੰ ਦੂਰ ਕਰਨ ਦੇ ਉਦੇਸ਼ ਨਾਲ, ਉਨ੍ਹਾਂ ਲਈ ਇੱਕ ਵਟਸਐਪ ਨੰਬਰ 9056009884 ਲਾਂਚ ਕੀਤਾ ਗਿਆ ਹੈ। ਜਿਸ ਰਾਹੀਂ ਉਹ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੀ ਰਿਪੋਰਟ ਕਰ ਸਕਦੇ ਹਨ।

ਇਸ ਸਬੰਧੀ, ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰਾ ਲਈ ਇਹ ਸ਼ਿਕਾਇਤਾਂ ਸਬੰਧਤ ਵਿਭਾਗਾਂ ਦੇ ਨਾਲ-ਨਾਲ ਪੰਜਾਬ ਪੁਲਿਸ ਦੇ ਐਨ.ਆਰ.ਆਈ. ਵਿੰਗ ਦੇ ਏਡੀਜੀਪੀ ਨੂੰ ਭੇਜੀਆਂ ਜਾਂਦੀਆਂ ਹਨ। ਵਧੇਰੇ ਜਾਣਕਾਰੀ ਲਈ ਐਨ.ਆਰ.ਆਈਜ਼ nri.punjab.gov.in ਵੈੱਬਸਾਈਟ 'ਤੇ ਜਾ ਸਕਦੇ ਹਨ ਅਤੇ ਇਸ ਵੈੱਬਸਾਈਟ 'ਤੇ ਐਨ.ਆਰ.ਆਈ. ਪੁਲਿਸ ਵਿੰਗ, ਐਨ.ਆਰ.ਆਈ. ਲਈ ਸਟੇਟ ਕਮਿਸ਼ਨ ਅਤੇ ਐਨ.ਆਰ.ਆਈ. ਸਭਾ ਸਬੰਧੀ ਵਿਆਪਕ ਜਾਣਕਾਰੀ ਉਪਲੱਬਧ ਹੈ।

ਪ੍ਰਸ਼ਾਸਨਿਕ ਸੁਧਾਰ ਅਤੇ ਐਨ.ਆਰ.ਆਈ. ਮਾਮਲਿਆਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਐਨ.ਆਰ.ਆਈ. ਮਾਮਲੇ ਵਿਭਾਗ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੇ ਜਨਮ ਸਰਟੀਫਿਕੇਟ, ਨਾਨ ਏਵੇਲਬਿਲੀਟੀ ਬਰਥ ਸਰਟੀਫਿਕੇਟ (ਅਸੁਲਭਤਾ ਜਨਮ ਸਰਟੀਫਿਕੇਟ), ਜਨਮ ਦੀ ਲੇਟ ਐਂਟਰੀ, ਪੁਲਿਸ ਕਲੀਅਰੈਂਸ, ਮੈਡੀਕਲ ਸਰਟੀਫਿਕੇਟ, ਵਿਦਿਅਕ ਯੋਗਤਾ ਸਬੰਧੀ ਸਰਟੀਫਿਕੇਟ, ਡਰਾਈਵਿੰਗ ਸਰਟੀਫਿਕੇਟ, ਮੌਤ ਦਾ ਸਰਟੀਫਿਕੇਟ, ਵਿਆਹ/ਤਲਾਕ ਦਾ ਸਰਟੀਫਿਕੇਟ, ਡਿਕਰੀ, ਗੋਦ ਲੈਣ ਸਬੰਧੀ ਡੀਡ, ਹਲਫ਼ਨਾਮਾ, ਫਿੰਗਰਪ੍ਰਿੰਟ ਅਤੇ ਹੋਰ ਸਰਟੀਫਿਕੇਟ ਆਦਿ ਵਰਗੇ ਵੱਖ-ਵੱਖ ਦਸਤਾਵੇਜ਼ਾਂ ਦੇ ਕਾਊਂਟਰਸਾਈਨ/ਤਸਦੀਕੀਕਰਨ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਐਨ.ਆਰ.ਆਈ. ਆਪਣੇ ਘਰਾਂ ਤੋਂ ਹੀ ਆਪਣੇ ਦਸਤਾਵੇਜ਼ਾਂ ਦੇ ਕਾਊਂਟਰਸਾਈਨ ਕਰਵਾਉਣ ਲਈ ਈ-ਸਨਦ ਪੋਰਟਲ 'ਤੇ ਆਨਲਾਈਨ ਬਿਨੈ ਦੇ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement