ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ 'ਤੇ ਹਾਈ ਕੋਰਟ 'ਚ ਹੋਈ ਸੁਣਵਾਈ

By : JAGDISH

Published : Feb 9, 2026, 3:41 pm IST
Updated : Feb 9, 2026, 3:41 pm IST
SHARE ARTICLE
High Court hears bail plea of ​​suspended DIG Harcharan Singh Bhullar
High Court hears bail plea of ​​suspended DIG Harcharan Singh Bhullar

CBI ਨੇ ਦਾਇਰ ਕੀਤਾ ਜਵਾਬ, 12 ਫਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ

ਚੰਡੀਗੜ੍ਹ : ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਸੇ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਹਿਮ ਸੁਣਵਾਈ ਹੋਈ। ਅਦਾਲਤ ਵੱਲੋਂ ਪਿਛਲੀ ਸੁਣਵਾਈ ਦੌਰਾਨ ਜਾਰੀ ਕੀਤੇ ਗਏ ਨੋਟਿਸ ਦੇ ਜਵਾਬ ਵਿੱਚ ਅੱਜ ਸੀ.ਬੀ.ਆਈ. ਨੇ ਆਪਣਾ ਪੱਖ ਪੇਸ਼ ਕਰਦਿਆਂ ਅਦਾਲਤ ਵਿੱਚ ਜਵਾਬ ਦਾਇਰ ਕਰ ਦਿੱਤਾ ਹੈ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ ਲਈ 12 ਫਰਵਰੀ ਤੈਅ ਕੀਤੀ ਹੈ।

CBI ਵੱਲੋਂ ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਪਿਛਲੇ ਸਾਲ 16 ਅਕਤੂਬਰ ਨੂੰ ਭ੍ਰਿਸ਼ਟਾਚਾਰ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਜਾਂਚ ਏਜੰਸੀ ਵੱਲੋਂ ਇਸ ਮਾਮਲੇ ਵਿੱਚ ਤੇਜ਼ੀ ਦਿਖਾਉਂਦੇ ਹੋਏ 3 ਜਨਵਰੀ ਨੂੰ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ।

ਮੁਅੱਤਲ ਡੀਆਈਜੀ ਨੇ ਆਪਣੀ ਜ਼ਮਾਨਤ ਪਟੀਸ਼ਨ ਵਿੱਚ ਮੁੱਖ ਤੌਰ 'ਤੇ ਇਹ ਨੁਕਤੇ ਰੱਖੇ ਹਨ ਕਿ ਹੁਣ ਜਾਂਚ ਲਈ ਕੁਝ ਬਾਕੀ ਨਹੀਂ ਹੈ, ਇਸ ਲਈ ਉਨ੍ਹਾਂ ਨੂੰ ਹੋਰ ਸਮਾਂ ਹਿਰਾਸਤ ਵਿੱਚ ਰੱਖਣ ਦਾ ਕੋਈ ਤਰਕ ਨਹੀਂ ਬਣਦਾ। ਹੁਣ ਸਾਰੀਆਂ ਨਜ਼ਰਾਂ 12 ਫਰਵਰੀ ਦੀ ਸੁਣਵਾਈ 'ਤੇ ਟਿਕੀਆਂ ਹੋਈਆਂ ਹਨ, ਜਿੱਥੇ ਸੀ.ਬੀ.ਆਈ. ਵੱਲੋਂ ਦਾਇਰ ਕੀਤੇ ਗਏ ਜਵਾਬ 'ਤੇ ਬਹਿਸ ਹੋਵੇਗੀ ਅਤੇ ਅਦਾਲਤ ਭੁੱਲਰ ਦੀ ਜ਼ਮਾਨਤ 'ਤੇ ਕੋਈ ਫੈਸਲਾ ਲੈ ਸਕਦੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement