ਮਹਿਲਾ-ਦਿਵਸ 'ਤੇ ਬੇਰੁਜ਼ਗਾਰ ਮਹਿਲਾ ਅਧਿਆਪਕਾਵਾਂ 'ਤੇ ਲਾਠੀਚਾਰਜ ਸ਼ਰਮਨਾਕ : ਭਗਵੰਤ ਮਾਨ
Published : Mar 9, 2020, 11:02 am IST
Updated : Apr 9, 2020, 8:44 pm IST
SHARE ARTICLE
Photo
Photo

ਸੰਸਦ ਮੈਂਬਰ ਭਗਵੰਤ ਮਾਨ ਨੇ ਪਟਿਆਲਾ ਵਿਖੇ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ ਕਰਨ ਦੀ ਸ਼ਖ਼ਤ ਨਿਖ਼ੇਧੀ ਕੀਤੀ ਹੈ।

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪਟਿਆਲਾ ਵਿਖੇ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ ਕਰਨ ਦੀ ਸ਼ਖ਼ਤ ਨਿਖ਼ੇਧੀ ਕੀਤੀ ਹੈ।

ਪਾਰਟੀ ਹੈਡਕੁਆਰਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਲਾਠੀਚਾਰਜ ਦਾ ਸ਼ਿਕਾਰ ਹੋਣ ਵਾਲੇ ਬੇਰੁਜ਼ਗਾਰ ਅਧਿਆਪਕਾਂ 'ਚ ਵੱਡੀ ਗਿਣਤੀ 'ਚ ਲੜਕੀਆਂ ਦੀ ਸੀ, ਇਸ ਕਰ ਕੇ ਵਿਸ਼ਵ ਮਹਿਲਾ ਦਿਵਸ ਮੌਕੇ ਲਾਠੀਚਾਰਜ ਕਰਨਾ ਸ਼ਰਮਨਾਕ ਹੈ। ਮਾਨ ਨੇ ਕਿਹਾ ਕਿ ਸਰਕਾਰ ਨੇ ਸਾਰੇ ਵਰਗਾਂ 'ਤੇ ਕਹਿਰ ਢਾਹਿਆ ਹੋਇਆ ਹੈ, ਪਰ ਸਰਕਾਰ ਦਾ ਅੰਤ ਨਿਸ਼ਚਿਤ ਹੈ।

ਉਨ੍ਹਾਂ ਕਿਹਾ ਕਿ ਟੈੱਟ ਪਾਸ ਈਟੀਟੀ ਅਤੇ ਬੀਐੱਡ ਬੇਰੁਜ਼ਗਾਰ ਅਧਿਆਪਕ 6 ਮਹੀਨਿਆਂ ਤੋਂ ਸਿਖਿਆ ਮੰਤਰੀ ਦੇ ਸ਼ਹਿਰ ਵਿਖੇ ਪੱਕੇ-ਧਰਨੇ ਲਾ ਕੇ ਸੰਘਰਸ਼ ਕਰ ਰਹੇ ਹਨ।  ਮਾਨ ਨੇ ਦਾਅਵਾ ਕੀਤਾ ਕਿ 2022 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਪੰਜਾਬ ਵਿਚ ਸਿਖਿਆ ਅਤੇ ਸਿਹਤ ਦੇ ਖੇਤਰ 'ਚ ਸਭ ਤੋਂ ਵੱਧ ਧਿਆਨ ਦਿਤਾ ਜਾਵੇਗਾ। ਜਿਸ ਤਰ੍ਹਾਂ ਦਿੱਲੀ 'ਚ ਕੇਜਰੀਵਾਲ ਸਰਕਾਰ ਨੇ ਦਿਤਾ ਹੈ।

ਦੱਸ ਦਈਏ ਕਿ ਬੀਤੇ ਦਿਨ ਟੈੱਟ ਪਾਸ ਈਟੀਟੀ ਅਤੇ ਬੀਐੱਡ ਬੇਰੁਜ਼ਗਾਰ ਅਧਿਆਪਕਾਂ ਨੇ ਪਟਿਆਲਾ ਵਿਖੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਜਦੋਂ ਬੇਰੁਜ਼ਗਾਰ ਅਧਿਆਪਕ ਦੁਪਹਿਰ ਨੂੰ ਨਹਿਰੂ ਪਾਰਕ ਵਿਖੇ ਇਕੱਠੇ ਹੋਏ ਤਾਂ ਪੁਲਿਸ ਵਲੋਂ ਨਹਿਰੂ ਬਾਗ ਦੀ ਘੇਰਾਬੰਦੀ ਸ਼ੁਰੂ ਕਰਨੀ ਕਰ ਦਿਤੀ ਗਈ। 

ਇਸ ਤੋਂ ਬਾਅਦ ਇਨ੍ਹਾਂ ਅਧਿਆਪਕਾਂ ਨੇ ਨਹਿਰੂ ਪਾਰਕ ਦੀਆਂ ਤਾਰਾਂ ਨੂੰ ਟੱਪ ਕੇ ਸਿੱਧਾ ਮੋਤੀ ਮਹਿਲ ਵੱਲ ਵਧਣਾ ਸ਼ੁਰੂ ਕਰ ਦਿਤਾ। ਲਿਸ ਪ੍ਰਸ਼ਾਸਨ ਵਲੋਂ ਰਸਤੇ ਵਿਚ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਣ ਦੀ ਵੀ ਕੋਸ਼ਿਸ਼ ਕੀਤੀ ਗਈ ਹੈ। ਇਸ ਤੋਂ ਬਾਅਦ ਵਾਈ ਪੀ ਐੱਸ ਚੌਕ 'ਤੇ ਪੁਲਿਸ ਨੇ ਬੈਰੀਗੇਟ ਲਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement