ਪ੍ਰਨੀਤ ਕੌਰ ਨੇ ਔਰਤਾਂ ਦੇ ਜਥੇ ਨਾਲ ਗੁਰਦਵਾਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ
Published : Mar 9, 2020, 7:43 am IST
Updated : Mar 9, 2020, 8:56 am IST
SHARE ARTICLE
Photo
Photo

ਕੈਪਟਨ ਸਰਕਾਰ ਨੇ ਔਰਤਾਂ ਲਈ 50 ਫ਼ੀ ਸਦੀ ਰਾਖਵਾਂਕਰਨ ਲਾਗੂ ਕਰ ਕੇ ਇਕ ਮਿਸਾਲ ਕਾਇਮ ਕੀਤੀ : ਪ੍ਰਨੀਤ ਕੌਰ

ਕਲਾਨੌਰ/ਡੇਰਾ ਬਾਬਾ ਨਾਨਕ: ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ 125 ਔਰਤਾਂ ਦੇ ਜਥੇ (ਫਿਕੀ ਫ਼ਲੋਅ ਸੰਸਥਾ, ਸ੍ਰੀ ਅੰਮ੍ਰਿਤਸਰ) ਸਮੇਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਡੇਰਾ ਬਾਬਾ ਨਾਨਕ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਪੁੱਜੇ।

PhotoPhoto

ਡੇਰਾ ਬਾਬਾ ਨਾਨਕ ਪੁੱਜਣ 'ਤੇ ਸ੍ਰੀ ਅੰਮ੍ਰਿਤਸਰ ਹਲਕੇ ਤੋਂ ਮੈਂਬਰ ਪਾਰਲੀਮੈਂਟ ਸ: ਗੁਰਜੀਤ ਸਿੰਘ ਔਜਲਾ ਸਮੇਤ ਪੰਜਾਬ ਦੇ ਕੈਬਨਿਟ ਮੰਤਰੀਆਂ ਸ. ਚਰਨਜੀਤ ਸਿੰਘ ਚੰਨੀ ਅਤੇ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀਮਤੀ ਪ੍ਰਨੀਤ ਕੌਰ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਭਰਵਾਂ ਸਵਾਗਤ ਕਰਦਿਆਂ ਜੀ ਆਇਆਂ ਆਖਿਆ। ਇਸ ਦੌਰਾਨ ਮਹਾਰਾਣੀ ਪ੍ਰਨੀਤ ਕੌਰ ਨੂੰ ਪਾਕਿਸਤਾਨ ਗੁਰਦੁਆਰਾ ਕਮੇਟੀ ਨੇ ਸਨਮਾਨਿਤ ਕੀਤਾ। 

PhotoPhoto

ਪੀ.ਐੱਸ.ਜੀ.ਪੀ.ਸੀ. ਮੈਂਬਰ ਇੰਦਰਜੀਤ ਸਿੰਘ ਵੱਲੋਂ ਮਹਾਰਾਣੀ ਪ੍ਰਨੀਤ ਕੌਰ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਗੁਰਦੁਆਰਾ ਸਾਹਿਬ ਜੀ ਦੇ ਦਰਸ਼ਨ ਕਰਵਾਏ ਗਏ। ਮਹਾਰਾਣੀ ਪ੍ਰਨੀਤ ਕੌਰ ਦੀ ਕਰਤਾਰਪੁਰ ਸਾਹਿਬ ਫੇਰੀ ਦੌਰਾਨ  ਇੰਦਰਜੀਤ ਸਿੰਘ ਵੱਲੋਂ ਉਨ੍ਹਾਂ ਨੂੰ ਇੱਕ ਕਟਾਰ ਵੀ ਭੇਂਟ ਕੀਤੀ ਗਈ। ਇੰਦਰਜੀਤ ਸਿੰਘ ਪਾਕਿਸਤਾਨ ਦੇ ਐਮਪੀਏ ਰਾਮੇਸ਼ ਸਿੰਘ ਅਰੋੜਾ ਦੇ ਵੱਡੇ ਭਰਾ ਹਨ।

PhotoPhoto

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਔਰਤ ਨੂੰ ਬਹੁਤ ਵੱਡਾ ਰੁਤਬਾ ਦਿਤਾ ਹੈ ਤੇ ਜਿਸ ਸਦਕਾ ਅੱਜ ਸਾਨੂੰ ਤਾਕਤ ਮਿਲੀ ਹੈ ਅਤੇ ਮਾਣ ਸਤਿਕਾਰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂਂ ਦੀ ਇੱਛਾ ਸੀ ਕਿ 'ਅੰਤਰਰਾਸ਼ਟਰੀ ਮਹਿਲਾ ਦਿਵਸ' ਮੌਕੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਨ ਵਾਸਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਇਆ ਜਾਵੇ।

PhotoPhoto

ਉਨ੍ਹਾਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ 'ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਉਹ ਅੱਜ ਇਸ ਲਾਂਘੇ ਰਾਹੀ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਨ ਵਾਸਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਣ ਜਾ ਰਹੇ ਹਨ। ਇਕ ਸਵਾਲ ਦੇ ਜਵਾਬ ਵਿਚ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਕਾਂਗਰਸ ਪਾਰਲੀਮੈਂਟ ਵਿਚ ਔਰਤਾਂ ਦਾ ਰਾਖਵਾਂਕਰਨ ਵਧਾਉਣ ਲਈ ਸੰਘਰਸ਼ ਕਰ ਰਹੀ ਹੈ ਅਤੇ ਸ਼ੁਰੂ ਤੋਂ ਹੀ ਕਾਂਗਰਸ ਨੇ ਔਰਤਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਹੈ।

PhotoPhoto

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਸਥਾਨਕ ਸਰਕਾਰਾਂ ਤੇ ਪੰਚਾਇਤਾਂ ਵਿਚ ਔਰਤਾਂ ਲਈ 50 ਫ਼ੀ ਸਦੀ ਰਾਖਵਾਂਕਰਨ ਲਾਗੂ ਕਰ ਕੇ ਇਕ ਮਿਸਾਲ ਕਾਇਮ ਕੀਤੀ ਹੈ।

PhotoPhoto

ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਅੰਮ੍ਰਿਤ ਪ੍ਰਤਾਪ ਸਿੰਘ ਹਨੀ ਸੇਖੋ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸਫ਼ਾਕ, ਸ੍ਰੀਮਤੀ ਜਗੀਰ ਕੌਰ (ਮਾਤਾ ਸਾਂਸਦ ਔਜਲਾ) ਸ੍ਰੀਮਤੀ ਅੰਦਲੀਪ ਔਜਲਾ (ਧਰਮਪਤਨੀ ਸਾਂਸਦ ਔਜਲਾ ਜੀ) ਮੈਡਮ ਅਮਨਦੀਪ ਕੋਰ (ਭੈਣ ਸਾਂਸਦ ਔਜਲਾ,'ਫਿਕੀ ਫ਼ਲੋਅ ਸੰਸਥਾ' ਸ੍ਰੀ ਅੰਮ੍ਰਿਤਸਰ ਦੇ ਚੇਅਰਪਰਸਨ ਅਰੂਸ਼ੀ ਆਦਿ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement