ਨਵਦੀਪ ਕੌਰ ਬੀ. ਡੀ.ਪੀ.ਓ. ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਬਣੇ
Published : Mar 9, 2021, 1:30 am IST
Updated : Mar 9, 2021, 1:30 am IST
SHARE ARTICLE
image
image

ਨਵਦੀਪ ਕੌਰ ਬੀ. ਡੀ.ਪੀ.ਓ. ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਬਣੇ

ਲੁਧਿਆਣਾ, 8 ਮਾਰਚ (ਪ੍ਰਮੋਦ ਕੌਸ਼ਲ): ਪੇਂਡੂ ਵਿਕਾਸ ਵਿਚ ਤਰਜੀਹੀ ਭੂਮਿਕਾ ਨਿਭਾਉਣ ਵਾਲੇ ਸੂਬੇ ਭਰ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਦੀ ਜਥੇਬੰਦੀ ਬੀ.ਡੀ.ਪੀ.ਓ. ਐਸੋਸੀਏਸ਼ਨ ਪੰਜਾਬ ਦੇ ਅਹੁਦੇਦਾਰਾਂ ਦੀ ਚੋਣ ਵਿਚ ਮੈਡਮ ਨਵਦੀਪ ਕੌਰ ਲੁਧਿਆਣਾ ਪੀ ਸੀ ਐਸ ਨੂੰ ਸੂਬਾ ਪ੍ਰਧਾਨ ਚੁਣ ਲਿਆ ਗਿਆ ਹੈ। ਇਸ ਸਬੰਧੀ ਹੋਈ ਚੋਣ ਸਾਬਕਾ ਪ੍ਰਧਾਨ ਸੁਖਚੈਨ ਸਿੰਘ ਦੀ ਦੇਖ ਰੇਖ ਹੇਠ ਹੋਈ ਜਿਸ ਵਿਚ ਸੂਬਾ ਕਮੈਟੀ ਦੇ ਸਾਰੇ ਅਹੁਦੇਦਾਰਾਂ ਨੇ ਭਾਗ ਲਿਆ ਤੇ ਮੈਡਮ ਨਵਦੀਪ ਕੌਰ ਦੇ ਨਾਮ ਉਤੇ ਮੋਹਰ ਲਗਾਈ। 
ਨਵਦੀਪ ਕੌਰ ਨੇ ਇਸ ਮੌਕੇ ਅਪਣੀ ਨਿਯੁਕਤੀ ਲਈ ਸੂਬਾ ਕਮੇਟੀ ਦਾ ਧਨਵਾਦ ਕਰਦਿਆਂ ਕਿਹਾ ਕਿ ਪੇਂਡੂ ਵਿਕਾਸ ਕਾਰਜਾਂ ਲਈ ਬੀ.ਡੀ.ਪੀ.ਓ. ਇਕ ਅਹਿਮ ਭੂਮਿਕਾ ਅਦਾ ਕਰਦੇ ਹਨ ਤੇ ਸੂਬੇ ਭਰ ਦੇ ਅਫ਼ਸਰਾਂ ਦੀਆ ਹੱਕੀ ਮੰਗਾਂ ਲਈ ਉਹ ਤਨ-ਮਨ ਨਾਲ ਯਤਨਸ਼ੀਲ ਰਹਿਣਗੇ ਅਤੇ ਪੰਜਾਬ ਸਰਕਾਰ ਦੇ ਧਿਆਨ ਵਿਚ ਲਿਆ ਕੇ ਉਨ੍ਹਾਂ ਦੇ ਸੰਜੀਦਾ ਹੱਲ ਲਈ ਕੋਸ਼ਿਸ਼ ਕਰਨਗੇ। ਇਸ ਮੌਕੇ ਮੈਡਮ ਨਵਦੀਪ ਕੌਰ ਨੇ ਦਸਿਆ ਕਿ ਸਾਬਕਾ ਪ੍ਰਧਾਨ ਸੁਖਚੈਨ ਸਿੰਘ ਨੇ ਜਥੇਬੰਦੀ ਨੂੰ ਹਮੇਸ਼ਾ ਚੰਗੇ ਢੰਗ ਨਾਲ ਚਲਾਇਆ ਹੈ ਅਤੇ ਉਹ ਵੀ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਚੱਲਣਗੇ। 
ਉਨ੍ਹਾਂ ਦਸਿਆ ਕਿਧਨਵੰਤ ਸਿੰਘ ਰੰਧਾਵਾ ਨੂੰ ਜਥੇਬੰਦੀ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਪਰਨੀਤ ਕੌਰ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਬਾਕੀ ਅਹੁਦੇਦਾਰਾਂ ਦਾ ਐਲਾਨ ਵੀ ਜਲਦ ਕਰ ਦਿਤਾ ਜਾਵੇਗਾ। ਇਸ ਮੋਕੇ ਹਾਜ਼ਰ ਹੋਣ ਵਾਲੇ ਹੋਰਨਾਂ ਬਲਾਕ ਵਿਕਾਸ ਅਧਿਕਾਰੀਆਂ ਵਿਚ ਰੁਪਿੰਦਰਜੀਤ ਕੌਰ, ਪਿਆਰ ਸਿੰਘ, ਸੁੱਖਵਿੰਦਰ ਸਿੰਘ, ਅਭਿਨਵ ਗੋਇਲ, ਸੁਰਿੰਦਰ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ, ਲੈਨਿਨ ਗਰਗ, ਪ੍ਰਭਾਕਰਨ ਸਿੰਘ ਅਤੇ ਹੋਰ ਵੀ ਹਾਜ਼ਰ ਸਨ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement