ਜਲੰਧਰ 'ਚ ਵੋਟਾਂ ਦੀ ਗਿਣਤੀ ਤੋਂ ਬਾਅਦ ਕਿਸੇ ਵੀ ਕਿਸਮ ਦੇ ਜੇਤੂ ਜਲੂਸ 'ਤੇ ਲੱਗੀ ਪਾਬੰਦੀ
Published : Mar 9, 2022, 1:29 pm IST
Updated : Mar 9, 2022, 1:29 pm IST
SHARE ARTICLE
Ghanshyam Thori
Ghanshyam Thori

ਜੇਤੂ ਉਮੀਦਵਾਰਾਂ ਦੇ ਨਾਲ ਆਉਣ ਵਾਲੇ ਵਿਅਕਤੀਆਂ ਦੀ ਗਿਣਤੀ ਵੀ ਕੀਤੀ ਸੀਮਤ

 

ਜਲੰਧਰ : ਪੰਜਾਬ ਵਿਧਾਨ ਸਭਾ 2022 ਦੇ 10 ਮਾਰਚ ਯਾਨੀ ਕੱਲ੍ਹ ਨਤੀਜੇ ਆਉਣਗੇ। ਸਾਰੀਆਂ ਸਿਆਸੀ ਪਾਰਟੀਆਂ ਪੱਬਾਂ ਭਾਰ ਹਨ। ਇਸ ਦੇ ਵਿਚਕਾਰ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਵੋਟਾਂ ਦੀ ਗਿਣਤੀ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੇ ਜਿੱਤ ਦੇ ਜਲੂਸ 'ਤੇ ਪਾਬੰਦੀ ਲਗਾ ਦਿੱਤੀ ਹੈ।

Ghanshyam ThoriGhanshyam Thori

ਇਸ ਲਈ ਚੋਣ ਲੜ ਰਹੇ ਉਮੀਦਵਾਰਾਂ ਨੂੰ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

Ghanshyam ThoriGhanshyam Thori

ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਸਰਟੀਫਿਕੇਟ ਲੈਣ ਸਮੇਂ ਜੇਤੂ ਉਮੀਦਵਾਰਾਂ ਦੇ ਨਾਲ ਆਉਣ ਵਾਲੇ ਵਿਅਕਤੀਆਂ ਦੀ ਗਿਣਤੀ ਵੀ ਸੀਮਤ ਕਰ ਦਿੱਤੀ ਗਈ ਹੈ। ਚੋਣ ਸਰਟੀਫਿਕੇਟ ਜਾਰੀ ਕਰਨ ਸਮੇਂ ਉਮੀਦਵਾਰ ਜਾਂ ਉਸਦੇ ਅਧਿਕਾਰਤ ਨੁਮਾਇੰਦੇ ਦੇ ਨਾਲ ਸਿਰਫ 2 ਵਿਅਕਤੀ ਹੀ ਜਾ ਸਕਦੇ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੇ 9 ਰਿਟਰਨਿੰਗ ਅਫ਼ਸਰਾਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕਿਸੇ ਵੀ ਉਲੰਘਣਾ ਦੀ ਨਿਗਰਾਨੀ ਕਰਨ ਲਈ ਪ੍ਰਸ਼ਾਸਨ ਵੱਲੋਂ ਨਿਗਰਾਨੀ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement