ਸਮਾਜਵਾਦੀ ਪਾਰਟੀ ਦੇ ਗੁੰਡੇ ਵੋਟਾਂ ਦੀ ਗਿਣਤੀ ਦੌਰਾਨ ਸ਼ਾਂਤੀ ਭੰਗ ਕਰਨ ਦੀ ਸਾਜ਼ਿਸ਼ ਰਚ ਰਹੇ ਹਨ : ਤਰੁਣ ਚੁੱਘ
Published : Mar 9, 2022, 8:56 pm IST
Updated : Mar 9, 2022, 8:56 pm IST
SHARE ARTICLE
Tarun Chugh with party workers
Tarun Chugh with party workers

ਤਰੁਣ ਚੁੱਘ ਨੇ ਸਾਥੀਆਂ ਸਮੇਤ ਮਾਤਾ ਚਿਨਮਸਤਿਕਾ ਦੇ ਦਰਬਾਰ ਵਿੱਚ ਟੇਕਿਆ ਮੱਥਾ 

ਅੰਮ੍ਰਿਤਸਰ, ਚਿੰਤਪੁਰਨੀ : ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਇੱਕ ਦਿਨ ਪਹਿਲਾਂ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਮਾਤਾ ਚਿੰਤਪੁਰਨੀ ਦੇ ਦਰਬਾਰ ਵਿੱਚ ਹਾਜ਼ਰੀ ਭਰੀ। ਉਸ ਨੇ ਮਾਤਾ ਦੇ ਦਰਬਾਰ ਵਿੱਚ ਬੈਠ ਕੇ ਕੁਝ ਪਲ ਜਾਪ ਕੀਤਾ।

tarun chugh with party workerstarun chugh with party workers

ਮਾਤਾ ਦੇ ਦਰਬਾਰ ਵਿੱਚ ਚੱਲ ਰਹੇ ਹਵਨ ਕੁੰਡ ਵਿੱਚ ਚੜ੍ਹਾਵੇ ਚੜ੍ਹਾਏ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰੁਣ ਚੁੱਘ ਨੇ ਕਿਹਾ ਕਿ ਉਨ੍ਹਾਂ ਨੇ ਮਾਤਾ ਦੇ ਦਰਬਾਰ 'ਚ ਦੇਸ਼ ਦੇ ਵਿਕਾਸ 'ਚ ਚੱਲ ਰਹੇ ਯਤਨਾਂ ਦੀ ਸਫਲਤਾ ਲਈ ਅਰਦਾਸ ਕੀਤੀ ਹੈ। ਇਸ ਮੌਕੇ ਉਨ੍ਹਾਂ ਦਾਅਵਾ ਕੀਤਾ ਕਿ ਭਲਕੇ ਪੰਜ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਵਾਲੇ ਹਨ ਅਤੇ ਭਾਜਪਾ ਚਾਰ ਰਾਜਾਂ ਉੱਤਰ ਪ੍ਰਦੇਸ਼, ਮਨੀਪੁਰ, ਉਤਰਾਖੰਡ ਅਤੇ ਗੋਆ ਵਿੱਚ ਸਰਕਾਰਾਂ ਬਣਾਏਗੀ।

tarun chugh with party workerstarun chugh with party workers

ਪੰਜਾਂ ਰਾਜਾਂ ਦੇ ਵੋਟਰਾਂ ਨੇ ਪੀਐਮ ਮੋਦੀ ਦੀਆਂ ਨੀਤੀਆਂ ਨੂੰ ਵੋਟ ਦਿੱਤਾ ਹੈ।ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸਮਾਜਵਾਦੀ ਪਾਰਟੀ ਦੇ ਸੁਪਰੀਮੋ ਅਖਿਲੇਸ਼ ਸਿੰਘ ਯਾਦਵ ਇਸ ਹਾਰ ਤੋਂ ਸਦਮੇ ਵਿੱਚ ਹਨ।  

tarun chugh with party workerstarun chugh with party workers

ਉਨ੍ਹਾਂ ਵਲੋਂ ਆਪਣੇ ਵਰਕਰਾਂ ਨੂੰ ਭੜਕਾ ਕੇ ਵੋਟਾਂ ਦੀ ਗਿਣਤੀ ਦੌਰਾਨ ਸ਼ਾਂਤੀ ਭੰਗ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਸਰਕਾਰ ਅਤੇ ਮੁੱਖ ਚੋਣ ਕਮਿਸ਼ਨ ਚੌਕਸ ਹੈ। ਅਜਿਹੀਆਂ ਸਾਜ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਜੀਵ ਸ਼ਰਮਾ, ਗੌਰਵ ਮਹਾਜਨ, ਚੰਦ ਸ਼ੇਖਰ, ਰਾਜੀਵ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਵਰਕਰ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement