ਫੁੱਲ ਚੁਗਣ ਜਾ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ, ਆਟੋ ਨੂੰ ਗੱਡੀ ਨੇ ਮਾਰੀ ਟੱਕਰ, 1 ਔਰਤ ਦੀ ਮੌਤ
Published : Mar 9, 2023, 5:09 pm IST
Updated : Mar 9, 2023, 5:09 pm IST
SHARE ARTICLE
photo
photo

3 ਸਵਾਰੀਆਂ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈਆਂ

 

ਫਰੀਦਕੋਟ : ਫਰੀਦਕੋਟ ਨੇੜੇ ਨੈਸ਼ਨਲ ਹਾਈਵੇ-54 ’ਤੇ ਇਕ ਭਿਆਨਕ ਹਾਦਸਾ ਵਾਪਰਿਆ।  ਇਕ ਗੱਡੀ ਨੇ ਆਟੋ ਨੂੰ ਪਿਛਿਓਂ ਟੱਕਰ ਮਾਰ ਦਿੱਤੀ। ਜਿਸ ਕਾਰਨ ਆਟੋ ਸਵਾਰ ਇਕ ਔਰਤ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਆਟੋ ਵਿਚ 7 ਮੈਂਬਰ ਸਵਾਰ ਹੋ ਰਿਸ਼ਤੇਦਾਰ ਦੀ ਮੌਤ ਤੋਂ ਬਾਅਦ ਫੁੱਲਾਂ ਦੀ ਕਿਰਿਆਕ੍ਰਮ 'ਤੇ ਜਾ ਰਹੇ। ਇਸ ਦੌਰਾਨ ਜਦੋਂ ਉਹ ਫਰੀਦਕੋਟ ਦੇ ਪਿੰਡ ਚੰਦਬਾਜਾ ਨੇੜੇ ਪੁੱਜੇ ਤਾਂ ਪਿੱਛੇ ਆ ਰਹੇ ਇਕ ਵਾਹਨ ਨੇ ਆਟੋ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਆਟੋ ਪਲਟ ਗਿਆ।

ਘਟਨਾ 'ਚ 55 ਸਾਲਾ ਔਰਤ ਦੀ ਮੌਤ ਹੋ ਗਈ ਤੇ 3 ਸਵਾਰੀਆਂ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਤੇ ਉਹ ਜ਼ੇਰੇ ਇਲਾਜ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। 
 

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਕ ਤੇਜ਼ ਵਾਹਨ ਦੀ ਟੱਕਰ ਕਾਰਨ ਆਟੋ ਪਲਟਿਆ ਹੈ, ਜਿਸ ਵਿੱਚ 4 ਸਵਾਰੀਆਂ ਜ਼ਖ਼ਮੀ ਹੋਈਆਂ ਹਨ ਅਤੇ ਇਕ ਦੀ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ ਪੁਹੰਚਾ ਦਿੱਤਾ ਗਿਆ ਤੇ ਵਾਹਨ ਨੂੰ ਟਰੇਸ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement