Punjab News: CM ਭਗਵੰਤ ਮਾਨ ਨੇ ਸੰਗਰੂਰ ਵਿਖੇ 869 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਨੂੰ ਲੋਕ ਸਮਰਪਿਤ ਕੀਤਾ
Published : Mar 9, 2024, 3:18 pm IST
Updated : Mar 9, 2024, 3:18 pm IST
SHARE ARTICLE
CM bhagwant mann dedicate development projects worth 869 crores to Sangrur people
CM bhagwant mann dedicate development projects worth 869 crores to Sangrur people

ਚੀਮਾ ਵਿਚ 30 ਬਿਸਤਰਿਆਂ ਵਾਲੇ ਸਰਕਾਰੀ ਪੇਂਡੂ ਹਸਪਤਾਲ ਦਾ ਰੱਖਿਆ ਨੀਂਹ ਪੱਥਰ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਦੌਰੇ 'ਤੇ ਹਨ। ਬੀਤੇ ਵੀਰਵਾਰ ਨੂੰ ਹੀ ਉਨ੍ਹਾਂ ਸੰਗਰੂਰ ਵਿਖੇ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਨ। ਇਸ ਦੇ ਨਾਲ ਹੀ ਅੱਜ ਉਹ ਸੰਗਰੂਰ ਵਿਚ ਵਿਕਾਸ ਕ੍ਰਾਂਤੀ ਰੈਲੀ ਕਰ ਰਹੇ ਹਨ। ਮੁੱਖ ਮੰਤਰੀ ਮਾਨ ਨੇ ਰੈਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸਿਲੰਡਰਾਂ ਦੀਆਂ ਕੀਮਤਾਂ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਚੰਗੀ ਤਰ੍ਹਾਂ ਲੁੱਟਿਆ ਅਤੇ ਬਾਅਦ ਵਿਚ ਹੁਣ 100 ਰੁਪਏ ਦਾ ਸ਼ਗਨ ਦੇ ਦਿਤਾ।

ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਦੇਵ ਸਿੰਘ ਢੀਂਡਸਾ ਦੇ ਅਕਾਲੀ ਦਲ ਵਿਚ ਵਾਪਸ ਜਾਣ ’ਤੇ ਤੰਜ਼ ਕੱਸਿਆ। ਉਨ੍ਹਾਂ ਕਿਹਾ, ‘ਦੋਵੇਂ-ਪਿਓ ਪੁੱਤ ਮੇਰੇ ਤੋਂ ਹੀ ਹਾਰੇ ਸੀ। 6 ਕੁ ਮਹੀਨੇ ਪਹਿਲੇ ਘਰੋਂ ਨਿਕਲ ਕੇ ਬਾਅਦ ਵਿਚ ਘਰ ਵਾਪਸੀ ਕਰ ਲੈਂਦੇ ਨੇ…। ਅਕਾਲੀ ਦਲ ਵਿਚ ਵਾਪਸੀ ਤਾਂ ਹੋ ਗਈ ਪਰ ਜਿਨ੍ਹਾਂ ਘਰਾਂ ’ਚੋਂ ਲੋਕਾਂ ਨੇ ਕੱਢੇ ਉਥੇ ਵਾਪਸੀ ਨਹੀਂ ਹੋ ਸਕਦੀ। ਕਦੇ ਰਿਟਾਇਰ ਵੀ ਹੋਜੋ, ਨਵੇਂ ਮੁੰਡਿਆਂ ਨੂੰ ਕਦੋਂ ਕੰਮ ਕਰਨ ਦਿਓਗੇ?’

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਚੀਮਾ ਵਿਚ ਹਸਪਤਾਲ ਦਾ ਨੀਂਹ ਪੱਥਰ ਰੱਖਣ ਦੇ ਨਾਲ-ਨਾਲ 869 ਕਰੋੜ ਰੁਪਏ ਦੇ ਪ੍ਰਾਜੈਕਟ ਵੀ ਸ਼ੁਰੂ ਕੀਤੇ ਹਨ। ਇਹ ਪ੍ਰਾਜੈਕਟ ਸੰਗਰੂਰ ਦੇ ਲੋਕਾਂ ਲਈ ਹੈ, ਜਿਸ ਵਿਚ ਸਕੂਲ, ਸੜਕਾਂ ਆਦਿ ਵਰਗੇ ਪ੍ਰਾਜੈਕਟ ਸ਼ਾਮਲ ਹਨ।

(For more Punjabi news apart from CM bhagwant mann dedicate development projects worth 869 crores to Sangrur people , stay tuned to Rozana Spokesman)

Location: India, Punjab, Sangrur

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement