Fatehgarh News : ਮੋਟਰਸਾਈਕਲ ਅੱਗੇ ਆਵਾਰਾ ਪਸ਼ੂ ਆਉਣ ਨਾਲ ਭਾਖੜਾ ਨਹਿਰ 'ਚ ਡਿੱਗਿਆ ਚਾਲਕ, ਹੋਈ ਮੌਤ

By : BALJINDERK

Published : Mar 9, 2024, 12:01 pm IST
Updated : Mar 9, 2024, 12:01 pm IST
SHARE ARTICLE
 Motorcycle rider fells in Bhakra Canal
Motorcycle rider fells in Bhakra Canal

ਪੁਲ ਦੀ ਗਰਿੱਲ ਨਾਲ ਮੋਰਸਾਈਕਲ ਟਕਰਾਉਣ ਕਾਰਨ ਚਾਲਕ ਨਹਿਰ ’ਚ ਡਿੱਗਿਆ

Fatehgarh News : ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਰਿਉਣਾ ਉੱਚਾ ਨਜ਼ਦੀਕ ਮੋਟਰਸਾਈਕਲ ਸਵਾਰ ਅੱਗੇ ਆਵਾਰਾ ਪਸ਼ੂ ਆ ਜਾਣ ਕਾਰਨ ਚਾਲਕ ਦੀ ਭਾਖੜਾ ਨਹਿਰ ’ਚ ਡਿੱਗ ਕੇ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਜਿੰਦਰ ਸਿੰਘ (52) ਜਲ ਸਪਲਾਈ ਵਿਭਾਗ ਦੇ ਕਰਮਚਾਰੀ ਵਜੋਂ ਪਿੰਡ ਸਰਾਏਬੰਜ਼ਾਰਾ ਦੀ ਪਾਣੀ ਵਾਲੀ ਟੈਂਕੀ ’ਤੇ ਡਿਊਟੀ ਕਰ ਰਿਹਾ ਸੀ।

ਇਹ ਵੀ ਪੜੋ:Bollywood News : ਬਾਲੀਵੁੱਡ ’ਚ ਔਰਤਾਂ ਦੀ ਗਿਣਤੀ ਵਧੀ ਹੈ ਪਰ ਪੁਰਸ਼ਾਂ ਦਾ ਦਬਦਬਾ ਅਜੇ ਵੀ ਕਾਇਮ 

ਰਜਿੰਦਰ ਸਿੰਘ 7 ਮਾਰਚ ਨੂੰ ਸਵੇਰੇ ਪਾਣੀ ਵਾਲੀ ਟੈਂਕੀ ਦਾ ਕੋਈ ਸਾਮਾਨ ਲੈਣ ਲਈ ਪਟਿਆਲਾ ਜਾ ਰਿਹਾ ਸੀ ਰਾਸਤੇ ਵਿੱਚ ਪਿੰਡ ਰਿਉਣਾ ਉੱਚਾ ਨੇੜਿਓਂ ਲੰਘਦੀ ਭਾਖੜਾ ਨਹਿਰ ਦੇ ਪੁਲ ’ਤੇ ਮੋਟਰਸਾਈਕਲ ਅੱਗੇ ਆਵਾਰਾ ਪਸ਼ੂ ਆ ਗਿਆ । ਜਿਸ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਮੋਟਰਸਾਈਕਲ ਗਰਿੱਲ ਨਾਲ ਟਕਰਾ ਗਿਆ ਤੇ ਰਜਿੰਦਰ ਸਿੰਘ ਨਹਿਰ ’ਚ ਡਿੱਗ ਪਿਆ। ਰਾਹਗੀਰਾਂ ਦੀ ਮਦਦ ਨਾਲ ਉਸ ਨੂੰ ਨਹਿਰ ’ਚੋਂ ਤਾਂ ਕੱਢ ਲਿਆ ਗਿਆ ਪਰ ਉਦੋਂ ਤੱਕ ਮੌਤ ਹੋ ਚੁੱਕੀ ਸੀ। 

ਇਹ ਵੀ ਪੜੋ:Chandigarh Women Day News : ਵਿਸ਼ਵ ਮਹਿਲਾ ਦਿਵਸ ’ਤੇ ਮਹਿਲਾਵਾਂ ਨੇ ਲਾਲ ਸਾੜੀਆਂ ਪਾ ਮੈਰਾਥਨ ’ਚ ਲਿਆ ਹਿੱਸਾ


ਪੁਲਿਸ ਨੂੰ ਦਿੱਤੇ ਬਿਆਨਾਂ ’ਚ ਗੁਰਧਿਆਨ ਸਿੰਘ ਵਾਸੀ ਪਿੰਡ ਰਸੂਲਪੁਰ ਨੇ ਦੱਸਿਆ ਕਿ ਉਸ ਦੇ ਪਿਤਾ ਰਜਿੰਦਰ ਸਿੰਘ ਦੀ ਮੌਤ ਲਈ ਕੋਈ ਵੀ ਜ਼ਿੰਮੇਵਾਰ ਨਹੀਂ। ਥਾਣਾ ਮੂਲੇਪੁਰ ਦੀ ਪੁਲਿਸ ਵੱਲੋਂ 174 ਤਹਿਤ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜੋ:Lok Sabha Elections News : ਪੰਜਾਬ ’ਚ ਲੋਕ ਸਭਾ ਚੋਣਾਂ ਸ਼ਾਤੀਪੂਰਨ ਕਰਵਾਉਣ ਲਈ CAPF ਦੀਆਂ 25 ਕੰਪਨੀਆਂ ਤਾਇਨਾਤ

 (For more news apart from motorcycle rider fells in Bhakra Canal News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement