Ludhiana News : ਲੁਧਿਆਣਾ ’ਚ ਗੁਆਂਢੀ ਨੇ ਢਾਈ ਸਾਲ ਦੀ ਬੱਚੀ ਨਾਲ ਕੀਤੀ ਛੇੜਛਾੜ

By : BALJINDERK

Published : Mar 9, 2024, 4:31 pm IST
Updated : Mar 9, 2024, 4:31 pm IST
SHARE ARTICLE
Neighbor Molested girl
Neighbor Molested girl

Ludhiana News : ਖਿਡਾਉਣ ਦੇ ਬਹਾਨੇ ਗੋਦੀ ’ਚ ਘਰ ਲਿਜਾ ਕੇ ਨਿੱਜੀ ਅੰਗਾਂ ਨੂੰ ਛੂਹਿਆ

Ludhiana News : ਪੰਜਾਬ ਦੇ ਲੁਧਿਆਣਾ ਵਿੱਚ ਇੱਕ ਗੁਆਂਢੀ ਨੇ ਢਾਈ ਸਾਲ ਦੀ ਬੱਚੀ ਨਾਲ ਛੇੜਛਾੜ ਕੀਤੀ। ਮੁਲਜ਼ਮ ਲੜਕੀ ਨੂੰ ਖੇਡਣ ਦੇ ਬਹਾਨੇ ਘਰ ਲੈ ਗਿਆ, ਜਿੱਥੇ ਉਸ ਨੇ ਉਸ ਦੇ ਗੁਪਤ ਅੰਗਾਂ ਨੂੰ ਛੂਹ ਲਿਆ। ਲੜਕੀ ਨੇ ਘਰ ਆ ਕੇ ਆਪਣੀ ਮਾਂ ਨੂੰ ਦੱਸਿਆ ਕਿ ਚਾਚੇ ਨੇ ਉਸ ਦੇ ਗੁਪਤ ਅੰਗ ’ਚ ਗੁਦਗੁਦਾਈ ਕੀਤੀ, ਜਿਸ ਤੋਂ ਬਾਅਦ ਗੁੱਸੇ ’ਚ ਆਏ ਪਰਿਵਾਰ ਨੇ ਗੁੱਸੇ ’ਚ ਆ ਕੇ ਮੁਲਜ਼ਮ ਥਾਣਾ ਸਾਹਨੇਵਾਲ ’ਚ ਮਾਮਲਾ ਦਰਜ ਕਰਵਾਇਆ।

ਇਹ ਵੀ ਪੜੋ:Gaza News : ਫਲਸਤੀਨ ’ਚ ਜਹਾਜ਼ ਦਾ ਪੈਰਾਸ਼ੂਟ ਨਾ ਖੁੱਲ੍ਹਣ ਕਾਰਨ ਲੋਕਾਂ ’ਤੇ ਡਿੱੱਗੇ ਬਕਸੇ, 5 ਦੀ ਮੌਤ

ਜਾਣਕਾਰੀ ਅਨੁਸਾਰ ਥਾਣਾ ਸਾਹਨੇਵਾਲ ਦੀ ਇਕ ਔਰਤ ਵੱਲੋਂ ਪੁਲਿਸ ਨੂੰ ਸ਼ਿਕਾਇਤ ’ਚ ਦੱਸਿਆ ਗਿਆ ਹੈ ਕਿ 7 ਮਾਰਚ ਨੂੰ ਉਸ ਦੇ ਘਰ ਦੇ ਸਾਹਮਣੇ ਰਹਿੰਦਾ ਮੁਲਜ਼ਮ ਅਮਰਜੀਤ ਸਿੰਘ (50) ਉਸ ਦੀ ਲੜਕੀ ਨੂੰ ਆਪਣੀ ਗੋਦ ’ਚ ਲੈ ਕੇ ਲੈ ਗਿਆ। ਜਿੱਥੇ ਮੁਲਜ਼ਮ ਨੇ ਲੜਕੀ ਨਾਲ ਗੰਦੀ ਹਰਕਤ ਕੀਤੀ। ਮੁਲਜ਼ਮ ਅਮਰਜੀਤ ਦੇ ਖੁਦ 3 ਬੱਚੇ ਹਨ। ਉਹ ਈ-ਰਿਕਸ਼ਾ ਡਰਾਈਵਰ ਵਜੋਂ ਕੰਮ ਕਰਦਾ ਹੈ।

ਇਹ ਵੀ ਪੜੋ:Haryana Road Accident News : ਕਰਨਾਲ ਵਿੱਚ ਸੜਕ ਹਾਦਸੇ ’ਚ ਨੌਜਵਾਨ ਨੇ ਤੋੜਿਆ ਦਮ   


ਜਦੋਂ ਲੜਕੀ ਘਰ ਆਈ ਤਾਂ ਉਸ ਨੇ ਦੱਸਿਆ ਕਿ ਅਮਰਜੀਤ ਚਾਚਾ ਉਸ ਦੇ ਥੱਲੇ ਗੁਦਗੁਦਾਈ ਕਰ ਰਿਹਾ ਸੀ। ਅਜਿਹਾ ਕਰਕੇ ਮੁਲਜ਼ਮ ਨੇ ਲੜਕੀ ਦੇ ਗੁਪਤ ਅੰਗਾਂ ਨਾਲ ਛੇੜਛਾੜ ਕੀਤੀ। ਥਾਣਾ ਸਾਹਨੇਵਾਲ ਦੀ ਪੁਲਿਸ ਨੇ ਮੁਲਜ਼ਮ ਅਮਰਜੀਤ ਸਿੰਘ ਵਿਰੁੱਧ ਆਈਪੀਸੀ 376, 511, 6 ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜੋ:Bhopal Fire: ਮੱਧ ਪ੍ਰਦੇਸ਼ ਦੇ ਵੱਲਭ ਭਵਨ ਦੀ ਇਮਾਰਤ ਨੂੰ ਲੱਗੀ ਭਿਆਨਕ ਅੱਗ

 (For more news apart from Punjab Ludhiana Molestation Case News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement