Kapurthala News : ਆਪਰੇਸ਼ਨ ਕਾਸੋ ਤਹਿਤ ਪੰਜਾਬ ਪੁਲਿਸ ਨੇ ਕਪੂਰਥਲਾ ’ਚ ਨਸ਼ਾ ਤਸਕਰਾਂ ਦੇ ਘਰ ਤਲਾਸ਼ੀ ਮੁਹਿੰਮ ਚਲਾਈ

By : BALJINDERK

Published : Mar 9, 2025, 2:28 pm IST
Updated : Mar 9, 2025, 2:28 pm IST
SHARE ARTICLE
ਪੁਲਿਸ ਮੁਲਾਜ਼ਮ ਤਲਾਸ਼ੀ ਮੁਹਿੰਮ ਕਰਦੇ ਹੋਏ
ਪੁਲਿਸ ਮੁਲਾਜ਼ਮ ਤਲਾਸ਼ੀ ਮੁਹਿੰਮ ਕਰਦੇ ਹੋਏ

Kapurthala News : ਡੋਡੇ ਚਰਪੋਸਟ ਦੇ 246 ਬੂਟੇ ਬਰਾਮਦ ਕੀਤੇ ਗਏ, ਕੁਝ ਥਾਂਵਾ ’ਤੇ ਅਜੇ ਵੀ ਸਰਚ ਜਾਰੀ

Kapurthala News  in Punjabi : CASO ਅਪਰੇਸ਼ਨ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਤਲਾਸ਼ੀ ਮੁਹਿੰਮ ਵਿੱਚ ਸੈਂਕੜੇ ਪੁਲਿਸ ਮੁਲਾਜ਼ਮਾਂ ਨੇ ਹਿੱਸਾ ਲਿਆ ਪਰ ਪੁਲਿਸ ਨੇ ਕੋਈ ਵੱਡੀ ਬਰਾਮਦਗੀ ਨਹੀਂ ਕੀਤੀ। ਹਾਲਾਂਕਿ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਵੱਲੋਂ ਫ਼ਿਲਹਾਲ ਡੋਡੇ ਚਰਪੋਸਟ ਦੇ 246 ਬੂਟੇ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਕੁਝ ਥਾਂਵਾ ’ਤੇ ਅਜੇ ਵੀ ਸਰਚ ਜਾਰੀ ਹੈ। 

1

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਤੋਂ ਕੁਝ ਘੰਟਿਆਂ ਬਾਅਦ ਹੀ ਪੰਜਾਬ ਪੁਲਿਸ ਹਰਕਤ ’ਚ ਆਈ ਅਤੇ ਪੁਲਿਸ ਦੇ ਵੱਲੋਂ ਨਸ਼ੇ ਦੇ ਠਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ, ਨਸ਼ਾ ਤਸਕਰਾਂ ਦੇ ਘਰਾਂ ‘ਤੇ ਵੀ ਛਾਪੇਮਾਰੀ ਕੀਤੀ ਗਈ। ਜ਼ਿਲ੍ਹਾ ਕਪੂਰਥਲਾ ‘ਚ ਕਰੀਬ 20 ਥਾਵਾਂ ‘ਤੇ 200 ਦੇ ਕਰੀਬ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ।

ਡੀ ਐਸ ਪੀ ਜਸਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਇਸ ਮੁੱਦੇ ਨੂੰ ਲੈ ਕੇ ਬਹੁਤ ਸੁਚੇਤ ਹੈ। ਇਸ ਲਈ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਆਪਰੇਸ਼ਨ ਕੈਸੋ ਦੇ ਤਹਿਤ ਚੈਕਿੰਗ ਕੀਤੀ ਜਾ ਰਹੀ ਹੈ।  ਉਨ੍ਹਾਂ ਨਸ਼ਾ ਵੇਚਣ ਵਾਲਿਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਨਸ਼ਾ ਵੇਚਣਾ ਬੰਦ ਕਰਨ ਅਤੇ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਣ ਲਈ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।

(For more news apart from Under Operation CASO, Punjab Police conducted a search operation houses of drug smugglers in Kapurthala News in Punjabi, stay tuned to Rozana Spokesman)

 

Location: India, Punjab, Kapurthala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement