ਰਣਜੀਤ ਸਿੰਘ ਦਾ ਪਿੰਡ ਆਦੀਆਂ ’ਚ ਕੀਤਾ ਗਿਆ ਅੰਤਿਮ ਸੰਸਕਾਰ
Published : Mar 9, 2026, 3:25 pm IST
Updated : Mar 9, 2026, 3:25 pm IST
SHARE ARTICLE
Ranjit Singh's last rites performed in village Adian
Ranjit Singh's last rites performed in village Adian

ਦੋ ਪੁਲਿਸ ਮੁਲਾਜ਼ਮਾਂ ਦੇ ਕਤਲ ਮਾਮਲੇ ’ਚ ਰਣਜੀਤ ਸਿੰਘ ਦਾ ਕੀਤਾ ਗਿਆ ਸੀ ਐਨਕਾਊਂਟਰ

ਗੁਰਦਾਸਪੁਰ : ਪੁਲਸ ਮੁਕਾਬਲੇ ਵਿੱਚ ਮਾਰੇ ਗਏ ਰਣਜੀਤ ਸਿੰਘ ਦਾ ਅੱਜ ਪਿੰਡ ਆਦੀਆਂ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਆਦੀਆਂ ਚੈਕ ਪੋਸਟ ’ਤੇ ਦੋ ਪੁਲਸ ਮੁਲਾਜ਼ਮਾਂ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੇ ਦੋਸ਼ ਹੇਠ ਪੁਲਸ ਵੱਲੋਂ ਤਿੰਨ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਰਣਜੀਤ ਸਿੰਘ 25 ਫਰਵਰੀ ਨੂੰ ਹੋਏ ਪੁਲਸ ਮੁਕਾਬਲੇ ਦੌਰਾਨ ਮਾਰਿਆ ਗਿਆ ਸੀ। ਪਹਿਲਾਂ ਪਰਿਵਾਰ ਵੱਲੋਂ ਉਸ ਦਾ ਅੰਤਿਮ ਸੰਸਕਾਰ ਨਾ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਰਣਜੀਤ ਸਿੰਘ ਦੀ ਲਾਸ਼ ਦੀ ਵਿਗੜ ਰਹੀ ਹਾਲਤ ਨੂੰ ਦੇਖਦਿਆਂ ਅੱਜ ਪਰਿਵਾਰ ਅਤੇ ਕੁਝ ਜਥੇਬੰਦੀਆਂ ਦੀ ਮੌਜੂਦਗੀ ਵਿੱਚ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਰਣਜੀਤ ਸਿੰਘ ਦੀ ਵਿਆਹਿਆ ਨਹੀਂ ਹੋਈ ਸੀ, ਜਿਸ ਕਰਕੇ ਪਰਿਵਾਰ ਵੱਲੋਂ ਰਸਮਾਂ ਅਨੁਸਾਰ ਉਸ ਨੂੰ ਸਿਹਰਾ ਲਗਾ ਕੇ ਪਿੰਡ ਦੇ ਹੀ ਸ਼ਮਸ਼ਾਨ ਘਾਟ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਉਸ ਨੂੰ ਅੰਤਿਮ ਵਿਦਾਈ ਦੇਣ ਲਈ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਮੌਜੂਦ ਰਹੇ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement