50 ਹਜ਼ਾਰ ਦਾ ਇਨਾਮੀ ਬਦਮਾਸ਼ ਬਣਿਆ ਕਾਂਗਰਸ ਦਾ ਨੇਤਾ : ਹਰਪਾਲ ਚੀਮਾ
Published : Apr 9, 2019, 6:55 pm IST
Updated : Apr 9, 2019, 6:55 pm IST
SHARE ARTICLE
Harpal Singh Cheema
Harpal Singh Cheema

ਰਣਦੀਪ ਖਰੌੜ ਦੇ ਕਾਂਗਰਸ ਪਾਰਟੀ 'ਚ ਸ਼ਾਮਲ ਹੋਣ ਨਾਲ ਕਾਂਗਰਸ ਦੀ ਅਸਲੀਅਤ ਆਈ ਸਾਹਮਣੇ

ਚੰਡੀਗੜ੍ਹ : ਪੰਜਾਬ 'ਚ 50 ਹਜ਼ਾਰ ਦੇ ਇਨਾਮੀ ਬਦਮਾਸ਼ ਨੂੰ ਪਾਰਟੀ ਵਿਚ ਸ਼ਾਮਿਲ ਕਰ ਕੇ ਕਾਂਗਰਸ ਨੇ ਆਪਣੀ ਅਸਲੀਅਤ ਜਨਤਕ ਕਰ ਦਿੱਤੀ ਹੈ। ਇਸ ਤੋਂ ਸਾਫ਼ ਜ਼ਾਹਿਰ ਹੈ ਕਿ ਕਾਂਗਰਸ ਖੁੱਲ੍ਹੇਆਮ ਪੰਜਾਬ ਵਿਚ ਅਪਰਾਧੀਆਂ ਨੂੰ ਸ਼ਹਿ ਦੇ ਰਹੀ ਹੈ। ਪੰਜਾਬ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਉੱਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਨੇ ਇੱਕ ਕਥਿਤ ਗੈਂਗਸਟਰ ਰਣਦੀਪ ਖਰੌੜ ਦੇ ਨਾਲ ਸਿਆਸੀ ਸਟੇਜ ਸਾਂਝੀ ਕਰ ਕੇ ਦੱਸ ਦਿੱਤਾ ਹੈ ਕਿ ਉਨ੍ਹਾਂ ਦੀ ਅਸਲੀਅਤ ਕੀ ਹੈ।

AAPAAP

ਚੀਮਾ ਨੇ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਦੀ ਤਰ੍ਹਾਂ ਮੌਜੂਦਾ ਕਾਂਗਰਸ ਸਰਕਾਰ ਵੀ ਅਪਰਾਧੀਆਂ ਨੂੰ ਸ਼ਹਿ ਦੇ ਰਹੀ ਹੈ। ਮੌਜੂਦਾ ਕਾਂਗਰਸ ਸਰਕਾਰ ਵੀ ਰਾਜਨੀਤੀ ਦਾ ਅਪਰਾਧੀਕਰਨ ਕਰ ਰਹੀ ਹੈ, ਜੋ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਹਾਲਤ ਬਹੁਤ ਮਾੜੀ ਹੋ ਚੁੱਕੀ ਹੈ। ਰਾਜਨੀਤਕ ਸਰਪ੍ਰਸਤੀ ਕਾਰਨ ਗੈਂਗਸਟਰ ਖੁੱਲ੍ਹੇਆਮ ਘੁੰਮ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਚੀਮਾ ਨੇ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਵਿਚ ਅਪਰਾਧੀਆਂ ਨੂੰ ਕਾਂਗਰਸੀ ਆਗੂਆਂ ਦੀ ਸਰਪ੍ਰਸਤੀ ਮਿਲੀ ਹੋਈ ਹੈ ਅਤੇ ਖੂੰਖਾਰ ਬਦਮਾਸ਼ਾਂ ਵਿਚ ਕਾਨੂੰਨ ਦਾ ਬਿਲਕੁਲ ਵੀ ਡਰ ਨਹੀਂ ਹੈ।

Harpal Singh CheemaHarpal Singh Cheema

ਕਾਂਗਰਸ ਦਾ ਹੱਥ ਅਪਰਾਧੀਆਂ ਦੇ ਨਾਲ ਹੈ, ਜੋ ਕਿ ਬਿਲਕੁਲ ਸਪਸ਼ਟ ਹੋ ਚੁੱਕਿਆ ਹੈ। ਚੀਮਾ ਨੇ ਕਿਹਾ ਕਿ ਇੱਕ ਗੈਂਗਸਟਰ, ਜਿਸ ਉੱਤੇ ਡਕੈਤੀ, ਕਤਲ ਵਰਗੇ ਦਰਜਨਾਂ ਮੁਕੱਦਮੇ ਦਰਜ ਹੋਣ ਦੇ ਨਾਲ-ਨਾਲ ਉਸ 'ਤੇ 50,000 ਰੁਪਏ ਦਾ ਇਨਾਮ ਵੀ ਹੈ, ਉਸ ਨੂੰ ਕਾਂਗਰਸ ਵਿਚ ਸ਼ਾਮਲ ਕਰਨਾ ਬੇਹੱਦ ਸ਼ਰਮਨਾਕ ਹੈ। ਕਾਂਗਰਸ ਦੀ ਇਸ ਹਰਕਤ ਨਾਲ ਪੰਜਾਬ ਵਿੱਚ ਲੋਕਾਂ ਦੇ ਮਨਾਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement