ਕੈਪਟਨ ਨੇ 14 ਅਪ੍ਰੈਲ ਤੋਂ ਬਾਅਦ ਕਰਫ਼ੀਊ ਵਧਾਉਣ ਦੀਆਂ ਰੀਪੋਰਟਾਂ ਨੂੰ ਰੱਦ ਕੀਤਾ
Published : Apr 9, 2020, 7:50 am IST
Updated : Apr 9, 2020, 7:50 am IST
SHARE ARTICLE
File Photo
File Photo

ਕਿਹਾ, 10 ਅਪਰੈਲ ਨੂੰ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਹੀ ਫ਼ੈਸਲਾ ਲਿਆ ਜਾਵੇਗਾ

ਚੰਡੀਗੜ੍ਹ, 8 ਅਪਰੈਲ (ਗੁਰਉਪਦੇਸ਼ ਭੁੱਲਰ) : ਮੀਡੀਆ ਵਿਚ ਆਈਆਂ ਰਿਪੋਰਟਾਂ ਨੂੰ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁਧਵਾਰ ਨੂੰ ਇਹ ਸਪੱਸ਼ਟ ਕੀਤਾ ਕਿ ਸੂਬੇ ਵਿਚ 14 ਅਪ੍ਰੈਲ ਤੋਂ ਬਾਅਦ ਕਰਫ਼ੀਊ ਵਧਾਉਣ ਦਾ ਹਾਲੇ ਤਕ ਕੋਈ ਫ਼ੈਸਲਾ ਨਹੀਂ ਲਿਆ ਗਿਆ।
ਅਜਿਹੀਆਂ ਰੀਪੋਰਟਾਂ ਨੂੰ ਪੂਰੀ ਤਰ੍ਹਾਂ ਅਟਕਲਾਂ ਤੇ ਬੇਬੁਨਿਆਦ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਮਾਮਲੇ ਵਿਚ ਹਾਲੇ ਕੋਈ ਫ਼ੈਸਲਾ ਨਹੀਂ ਲਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਈ ਵੀ ਫ਼ੈਸਲਾ 10 ਅਪ੍ਰੈਲ ਨੂੰ ਰੱਖੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ। ਮੁੱਖ ਮੰਤਰੀ ਨੇ ਸਾਫ਼ ਕੀਤਾ ਕਿ ਕਰਫ਼ੀਊ ਵਧਾਉਣ ਦੀਆਂ ਇਹ ਅਟਕਲਾਂ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਮੌਜੂਦਾ ਸਮੇਂ ਪੈਦਾ ਹੋਈ ਸਥਿਤੀ ਦੇ ਚਲਦਿਆਂ ਸਰਕਾਰੀ ਮੁਲਾਜ਼ਮਾਂ ਨੂੰ ਜਾਰੀ ਸਲਾਹਕਾਰੀ ਤੋਂ ਬਾਅਦ ਸ਼ੁਰੂ ਹੋ ਗਈਆਂ ਸਨ।

File photoFile photo

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀਆਂ ਹਦਾਇਤਾਂ 'ਤੇ ਮੁੱਖ ਸਕੱਤਰ ਨੇ ਇਹ ਸਲਾਹਕਾਰੀ ਤੁਰਤ ਵਾਪਸ ਲੈ ਲਈ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸਾਰੀ ਸਥਿਤੀ 'ਤੇ ਨਿਰੰਤਰ ਮੁਲਾਂਕਣ ਤੇ ਸਮੀਖਿਆ ਕੀਤੀ ਜਾ ਰਹੀ ਹੈ ਜਿਹੜੀ ਕਿ ਰੋਜ਼ਾਨਾ ਬਦਲ ਰਹੀ ਹੈ ਅਤੇ ਕੋਈ ਵੀ ਫ਼ੈਸਲਾ ਸੂਬੇ ਅਤੇ ਲੋਕਾਂ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਅਪਰੈਲ ਦੇ ਅੱਧ ਵਿੱਚ ਹੋਣ ਵਾਲੀਆਂ ਸਥਿਤੀਆਂ ਦੇ ਸੰਦਰਭ ਵਿਚ ਲਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਪੰਜਾਬ ਵਿੱਚ ਮਹਾਂਮਾਰੀ ਅਜੇ ਕੰਟਰੋਲ ਵਿੱਚ ਹੈ ਪਰ ਲਗਾਤਾਰ ਬਦਲਦੇ ਹਾਲਾਤਾਂ ਨੂੰ ਵੇਖਦਿਆਂ ਇਸ ਸਮੇਂ ਭਵਿੱਖ ਬਾਰੇ ਕੁੱਝ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਅੱਗੇ ਕਿਹਾ ਕਿ ਪੂਰਨ ਕਰਫਿਊ ਖ਼ਤਮ ਕਰਨ ਜਾਂ ਅੰਸ਼ਕ ਤੌਰ 'ਤੇ ਖ਼ਤਮ ਕਰਨ ਸਬੰਧੀ ਫੈਸਲਾ ਲੈਣ ਤੋਂ ਪਹਿਲਾਂ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement