ਜਲੰਧਰ ਵਿਚ ਕੋਰੋਨਾ ਮਰੀਜ ਨੇ ਤੋੜਿਆ ਦਮ, ਪੰਜਾਬ ‘ਚ ਹੋਈ 10ਵੀਂ ਮੌਤ
Published : Apr 9, 2020, 2:19 pm IST
Updated : Apr 14, 2020, 7:48 am IST
SHARE ARTICLE
Photo
Photo

ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵਧ ਰਿਹਾ ਹੈ।

ਜਲੰਧਰ: ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵਧ ਰਿਹਾ ਹੈ। ਵਿਸ਼ਵ ਭਰ ਵਿਚ ਹੁਣ ਤੱਕ ਕੋਰੋਨਾ ਦੇ 1,518,783 ਮਾਮਲੇ ਸਾਹਮਣੇ ਆ ਚੁੱਕੇ ਹਨ। ਭਾਰਤ ਵਿਚ ਕੋਰੋਨਾ ਦੇ 5734 ਮਾਮਲੇ ਆ ਚੁੱਕੇ ਹਨ ਤੇ 473 ਮਰੀਜ ਇਸ ਵਾਇਰਸ ਨੂੰ ਮਾਤ ਦੇ ਕੇ ਜ਼ਿੰਦਗੀ ਦੀ ਜੰਗ ਜਿੱਤ ਚੁੱਕੇ ਹਨ। ਇਸ ਦੇ ਨਾਲ ਹੀ ਪੰਜਾਬ ਵਿਚ ਕੋਰੋਨਾ ਮਰੀਜਾਂ ਦੀ ਗਿਣਤੀ ਦਿਨੋ-ਦਿਨ ਵਧ ਰਹੀ ਹੈ।

Corona VirusCorona Virus

ਤਾਜ਼ਾ ਜਾਣਕਾਰੀ ਅਨੁਸਾਰ ਪੰਜਾਬ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ 10 ਮਰੀਜਾਂ ਦੀ ਮੌਤ ਹੋ ਚੁੱਕੀ ਹੈ। ਤਾਜ਼ਾ ਮਾਮਲਾ ਪੰਜਾਬ ਦੇ ਜ਼ਿਲ੍ਹਾ ਜਲੰਧਰ ਤੋਂ ਸਾਹਮਣੇ ਆਇਆ ਹੈ, ਜਿੱਥੇ ਕੋਰੋਨਾ ਵਾਇਰਸ ਨਾਲ ਪੀੜਤ ਵਿਅਕਤੀ ਦੀ ਮੌਤ ਹੋ ਚੁੱਕੀ ਹੈ। ਜਲੰਧਰ 'ਚ ਕਾਂਗਰਸੀ ਆਗੂ ਦੀਪਕ ਸ਼ਰਮਾ ਦੇ ਪਿਤਾ ਪ੍ਰਵੀਨ ਸ਼ਰਮਾ (59) ਦੀ ਅੱਜ ਹਸਪਤਾਲ 'ਚ ਮੌਤ ਹੋ ਗਈ।

Corona VirusCorona Virus

ਬੀਤੇ ਬੁੱਧਵਾਰ ਨੂੰ ਉਹਨਾਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਈ ਸੀ। ਜਲੰਧਰ ਦੇ ਮਿੱਠਾ ਬਾਜ਼ਾਰ 'ਚ ਰਹਿਣ ਵਾਲੇ ਪ੍ਰਵੀਨ ਸ਼ਰਮਾ ਬੁੱਧਵਾਰ ਰਾਤ ਤੋਂ ਵੈਂਟੀਲੇਟਰ 'ਤੇ ਸਨ ਅਤੇ ਅੱਜ ਇਲਾਜ ਦੌਰਾਨ ਉਹਨਾਂ ਦੀ ਮੌਤ ਹੋਈ ਹੈ। ਜ਼ਿਕਰਯੋਗ ਹੈ ਕਿ  ਪੰਜਾਬ ਵਿਚ ਕੋਰੋਨਾ ਵਾਇਰਸ ਦੇ ਸਭ ਤੋਂ ਜ਼ਿਆਦਾ ਮਾਮਲੇ ਜ਼ਿਲ੍ਹਾ ਮੋਹਾਲੀ ਵਿਚ ਹਨ।

Corona VirusCorona Virus

ਜਿੱਥੇ ਕੋਰੋਨਾ ਸਕਾਰਾਤਮਕ ਮਰੀਜ਼ਾਂ ਦੀ ਗਿਣਤੀ 36 ਤੱਕ ਪਹੁੰਚ ਗਈ ਹੈ। ਇਹਨਾਂ ਵਿਚੋਂ 5 ਮਰੀਜ਼ ਠੀਕ ਹੋ ਚੁੱਕੇ ਹਨ। ਇਹਨਾਂ ਤੋਂ ਇਲਾਵਾ ਮੋਹਾਲੀ ਦੇ ਇਕ 65 ਸਾਲਾ ਨਿਵਾਸੀ ਕੋਰੋਨਾ ਕਾਰਨ ਅਪਣੀ ਜਾਨ ਗਵਾ ਚੁੱਕੇ ਹਨ। ਇਸ ਤੋਂ ਇਲਾਵਾ ਪੰਜਾਬ ਵਿਚ ਕੁਲ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 109 ਹੋ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement