ਕਰਫ਼ੀਊ ਦੌਰਾਨ ਫ਼ੀਸ ਮੰਗਣ ਵਾਲੇ 38 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ
Published : Apr 9, 2020, 9:45 am IST
Updated : Apr 9, 2020, 9:45 am IST
SHARE ARTICLE
File Photo
File Photo

ਜਵਾਬ ਦੇਣ ਲਈ 7 ਦਿਨ ਦਾ ਦਿਤਾ ਸਮਾਂ, ਉਸ ਤੋਂ ਬਾਅਦ ਮਾਨਤਾ ਹੋਵੇਗੀ ਰੱਦ

ਬਠਿੰਡਾ  (ਸੁਖਜਿੰਦਰ ਮਾਨ) : ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਉਲਟ ਕਰਫ਼ੀਊ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਤੋਂ ਫ਼ੀਸ ਮੰਗਣ ਵਾਲੇ ਬਠਿੰਡਾ ਦੇ ਸੇਂਟ ਜ਼ੇਵੀਅਰ ਸਕੂਲ ਸਮੇਤ ਸੂਬੇ ਦੇ 38 ਹੋਰ ਸਕੂਲਾਂ ਨੂੰ ਸਿਖਿਆ ਵਿਭਾਗ ਵਲੋਂ ਬੁਧਵਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਦਸਿਆ ਕਿ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਜਵਾਬ ਦਾਖ਼ਲ ਕਰਨ ਲਈ 7 ਦਿਨ ਦਾ ਸਮਾਂ ਦਿਤਾ ਗਿਆ ਹੈ

ਅਤੇ ਜੇਕਰ ਇਹ ਸਕੂਲ ਤਸੱਲੀਬਖ਼ਸ ਜਵਾਬ ਦੇਣ ਤੋਂ ਅਸਮਰੱਥ ਰਹੇ ਤਾਂ ਇਨਾਂ ਦੀ ਮਾਨਤਾ ਜਾਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਰੱਦ ਕਰ ਦਿਤੀ ਜਾਵੇਗੀ। ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਲਾਕਡਾਊਨ ਖ਼ਤਮ ਹੋਣ ਤਕ ਸਕੂਲਾਂ ਵਲੋਂ ਅਗਲੇ ਅਕਾਦਮਿਕ ਸਾਲ ਲਈ ਬੱਸਾਂ ਦੇ ਕਿਰਾਏ ਅਤੇ ਕਿਤਾਬਾਂ ਦਾ ਖ਼ਰਚਾ ਨਾ ਵਸੂਲਿਆ ਜਾਵੇ। ਉਨਾਂ ਕਿਹਾ ਕਿ ਇਨਾਂ ਸਕੂਲਾਂ ਤੋਂ ਇਲਾਵਾ ਜੇਕਰ ਕੋਈ ਹੋਰ ਸਕੂਲ ਵੀ ਕਰਫ਼ੀਊ ਦੌਰਾਨ ਫ਼ੀਸ ਦੀ ਮੰਗ ਕਰਦਾ ਹੈ ਤਾਂ ਵਿਦਿਆਰਥੀ ਜਾਂ ਉਨਾਂ ਦੇ ਮਾਪੇ ਅਪਣੀ ਸ਼ਿਕਾਇਤ ਸਿੱਧਾ ਉਨਾਂ ਨੂੰ ਈ-ਮੇਲ 'ਤੇ ਭੇਜ ਸਕਦੇ ਹਨ।

File photoFile photo

ਵਿਜੈ ਇੰਦਰ ਸਿੰਗਲਾ ਨੇ ਦਸਿਆ ਕਿ ਕੋਰੋਨਾ ਵਾਇਰਸ ਦੇ ਹਮਲੇ ਤੋਂ ਪੂਰੀ ਦੁਨੀਆਂ ਪ੍ਰਭਾਵਤ ਹੋਈ ਹੈ ਜਿਸ ਕਰ ਕੇ ਹਾਲਾਤ ਆਮ ਵਾਂਗ ਹੋਣ ਤਕ ਪੰਜਾਬ ਦੇ ਸਾਰੇ ਸਕੂਲਾਂ ਨੂੰ ਦਾਖ਼ਲਿਆਂ ਤੇ ਫ਼ੀਸਾਂ ਲੈਣ ਤੋਂ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਪਰ ਕੁਝ ਪ੍ਰਾਈਵੇਟ ਸਕੂਲਾਂ ਵਲੋਂ ਇਨਾਂ ਹਦਾਇਤਾਂ ਦੀ ਉਲੰਘਣਾ ਕਰ ਕੇ ਵੱਖ-ਵੱਖ ਮਾਧਿਅਮਾਂ ਰਾਹੀਂ ਮਾਪਿਆਂ ਨੂੰ ਫ਼ੀਸ ਭਰਨ ਲਈ ਸੁਨੇਹੇ ਲਗਾਏ ਜਾ ਰਹੇ ਸਨ।

ਕੈਬਨਿਟ ਮੰਤਰੀ ਨੇ ਦਸਿਆ ਕਿ 23 ਮਾਰਚ 2020 ਨੂੰ ਸਿਖਿਆ ਵਿਭਾਗ ਵਲੋਂ ਸਾਰੀਆਂ ਗ਼ੈਰ ਸਰਕਾਰੀ ਵਿੱਦਿਅਕ ਸੰਸਥਾਵਾਂ ਨੂੰ ਹਦਾਇਤ ਕੀਤੀ ਗਈ ਸੀ ਕਿ ਸਾਲ 2020-21 ਲਈ ਦਾਖ਼ਲਿਆਂ ਦੀ ਅੰਤਿਮ ਮਿਤੀ ਨੂੰ ਦੁਬਾਰਾ ਮਿੱਥਿਆ ਜਾਵੇ ਅਤੇ ਹਾਲਾਤ ਸੁਧਰਨ ਉਪਰੰਤ ਫ਼ੀਸਾਂ ਭਰਨ ਲਈ ਇਕ ਮਹੀਨੇ ਦਾ ਸਮਾਂ ਜ਼ਰੂਰ ਉਪਲਬਧ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਰਾਹੀਂ ਹੀ ਲਾਕਡਾਊਨ ਲਾਗੂ ਰਹਿਣ ਤਕ ਕੋਈ ਜ਼ੁਰਮਾਨਾ ਜਾਂ ਲੇਟ ਫ਼ੀਸ ਲਗਾਉਣ ਤੋਂ ਮਨਾਹੀ ਕੀਤੀ ਗਈ ਸੀ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement