ਸੁਖਬੀਰ ਬਾਦਲ ਵਲੋਂ ਪ੍ਰਧਾਨ ਮੰਤਰੀ ਨੂੰ ਕਣਕ 'ਤੇ ਬੋਨਸ ਦੇਣ ਦੀ ਮੰਗ
Published : Apr 9, 2020, 9:13 am IST
Updated : Apr 9, 2020, 9:13 am IST
SHARE ARTICLE
File Photo
File Photo

ਪ੍ਰਧਾਨ ਮੰਤਰੀ ਨੂੰ ਉਦਯੋਗਿਕ ਸੈਕਟਰ ਲਈ ਵੀ ਪੈਕਜ ਦਾ ਐਲਾਨ ਕਰਨ ਦੀ ਅਪੀਲ

ਚੰਡੀਗੜ੍ਹ  (ਗੁਰਉਪਦੇਸ਼ ਭੁੱਲਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰੀ ਏਜੰਸੀਆਂ ਨੂੰ ਕਣਕ ਦੀ ਲੇਟ ਡਿਲੀਵਰੀ ਦੇਣ ਲਈ ਕਿਸਾਨਾਂ ਨੂੰ ਬੋਨਸ ਦੇਣ। ਪ੍ਰਧਾਨ ਮੰਤਰੀ ਵਲੋਂ ਵੀਡੀਉ ਕਾਨਫ਼ਰੰਸਿੰਗ ਰਾਹੀਂ ਰੱਖੀ ਸਰਬ ਪਾਰਟੀ ਮੀਟਿੰਗ ਭਾਗ ਲੈਂਦੇ ਹੋਏ ਅਕਾਲੀ ਦਲ ਪ੍ਰਧਾਨ ਨੇ ਪ੍ਰਧਾਨ ਮੰਤਰੀ ਵਲੋਂ ਕੀਤੀਆਂ ਦਲੇਰਾਨਾ ਅਤੇ ਫ਼ੈਸਲਾਕੁੰਨ ਕਾਰਵਾਈਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਫ਼ੈਸਲਿਆਂ ਲਈ ਸਾਰੇ ਲੋਕਾਂ ਨੇ ਉਨ੍ਹਾਂ ਦੀ ਤਾਰੀਫ ਕੀਤੀ ਹੈ।

ਸ. ਬਾਦਲ ਨੇ ਕਿਹਾ ਕਿ ਆ ਰਹੇ ਕਣਕ ਦੀ ਖਰੀਦ ਦੇ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਉਤੇ ਪੈਣ ਵਾਲੇ ਦਬਾਅ ਨੂੰ ਘਟਾਉਣ ਦੀ ਸਖ਼ਤ ਲੋੜ ਹੈ, ਕਿਉਂਕਿ ਵੱਡੇ ਇੱਕਠਾਂ ਨਾਲ ਸਮੁੱਚੇ ਸੂਬੇ ਅੰਦਰ ਕੋਵਿਡ-19 ਦੀ ਲਾਗ ਫੈਲਣ ਦਾ ਖ਼ਤਰਾ ਖੜ੍ਹਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਏਜੰਸੀਆਂ ਨੂੰ ਕਣਕ ਦੀ ਲੇਟ ਡਿਲੀਵਰੀ ਦੇਣ ਲਈ ਕਿਸਾਨਾਂ ਨੂੰ ਬੋਨਸ ਦਿਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਇਸ ਬਾਰੇ ਵਿਸਥਾਰ ਵਿਚ ਦਸਦਿਆਂ ਕਿਹਾ ਕਿ ਇੱਕ ਮਹੀਂਨੇ ਦੀ ਦੇਰੀ ਲਈ ਇਹ ਬੋਨਸ 100 ਰੁਪਏ ਪ੍ਰਤੀ ਕੁਇੰਟਲ ਅਤੇ ਦੋ ਮਹੀਨੇ ਦੀ ਦੇਰੀ ਲਈ 150 ਰੁਪਏ ਪ੍ਰਤੀ ਕੁਇੰਟਲ ਹੋਣਾ ਚਾਹੀਦਾ ਹੈ। ਸ.ਬਾਦਲ ਨੇ ਇਹ ਸੁਝਾਅ ਦਿਤਾ ਕਿ ਵਧੇ ਹੋਏ ਸੁਰੱਖਿਆ ਇੰਤਜ਼ਾਮਾਂ ਦੇ ਮੱਦੇਨਜ਼ਰ ਸਰਕਾਰੀ ਏਜੰਸੀਆਂ ਨੂੰ ਪਿੰਡਾਂ ਵਿਚ ਜਾ ਕੇ ਕਣਕ ਖਰੀਦਣ ਦਾ ਨਿਰਦੇਸ਼ ਦਿਤਾ ਜਾਵੇ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਆਲੂ ਅਤੇ ਸਬਜ਼ੀਆਂ ਦੇ ਕਾਸ਼ਤਕਾਰਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇ, ਜਿਨ੍ਹਾਂ ਦਾ ਪਿਛਲੇ ਸਮੇਂ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। 
 

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement