ਸੁਖਬੀਰ ਬਾਦਲ ਨੇ PM ਨੂੰ ਕੀਤੀ ਅਪੀਲ, ਕਣਕ ਦੀ ਲੇਟ ਡਿਲੀਵਰੀ ਲਈ ਕਿਸਾਨਾਂ ਨੂੰ ਦਿੱਤਾ ਜਾਵੇ ਬੋਨਸ
Published : Apr 9, 2020, 12:37 pm IST
Updated : Apr 9, 2020, 12:37 pm IST
SHARE ARTICLE
file photo
file photo

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ...

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਏਜੰਸੀਆਂ ਨੂੰ ਕਣਕ ਦੀ ਦੇਰੀ ਨਾਲ ਸਪਲਾਈ ਕਰਨ ਲਈ ਕਿਸਾਨਾਂ ਨੂੰ ਬੋਨਸ ਦੇਣ।

PhotoPhoto

ਇਸ ਤੋਂ ਇਲਾਵਾ, ਉਹਨਾਂ ਪੰਜਾਬ ਵਿਚ ਕੋਵਿਡ -19 ਨਾਲ ਮੁਕਾਬਲਾ ਕਰਨ ਲਈ ਉਦਯੋਗਾਂ ਲਈ ਇਕ ਪੈਕੇਜ, ਵਰਕਰਾਂ ਨੂੰ ਸਹੂਲਤਾਂ ਅਤੇ ਸਿਹਤ ਸੇਵਾਵਾਂ ਵਿਚ ਵਾਧਾ ਕਰਨ ਦੀ ਮੰਗ ਕੀਤੀ ਹੈ।

CORONA VIRUSphoto

ਅਕਾਲੀ ਦਲ ਦੇ ਪ੍ਰਧਾਨ ਨੇ ਪ੍ਰਧਾਨਮੰਤਰੀ ਦੁਆਰਾ ਵੀਡੀਓ ਕਾਨਫਰੰਸਿੰਗ ਰਾਹੀਂ ਸਰਬ ਪਾਰਟੀ ਪਾਰਟੀ ਦੀ ਮੀਟਿੰਗ ਵਿੱਚ ਸ਼ਿਰਕਤ ਕਰਦਿਆਂ ਪ੍ਰਧਾਨ ਮੰਤਰੀ ਵੱਲੋਂ ਕੀਤੇ ਗਏ ਦਲੇਰ ਅਤੇ ਨਿਰਣਾਇਕ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਫੈਸਲਿਆਂ ਲਈ ਸਾਰਿਆਂ ਵੱਲੋਂ ਉਨ੍ਹਾਂ ਦੀ ਸ਼ਲਾਘਾ ਕੀਤੀ ਗਈ।

PhotoPhoto

ਸੁਖਬੀਰ  ਬਾਦਲ ਨੇ ਕਿਹਾ ਕਿ ਸਰਕਾਰੀ ਏਜੰਸੀਆਂ ਨੂੰ ਕਣਕ ਦੀ ਦੇਰ ਨਾਲ ਸਪੁਰਦ ਕਰਨ ਲਈ ਕਿਸਾਨਾਂ ਨੂੰ ਬੋਨਸ ਦਿੱਤਾ ਜਾਵੇ। ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇੱਕ ਮਹੀਨੇ ਦੀ ਦੇਰੀ ਲਈ ਇਹ ਬੋਨਸ 100 ਰੁਪਏ ਪ੍ਰਤੀ ਕੁਇੰਟਲ ਅਤੇ 2 ਮਹੀਨਿਆਂ ਲਈ 150 ਰੁਪਏ ਪ੍ਰਤੀ ਕੁਇੰਟਲ ਦਿੱਤਾ ਜਾਵੇ।

PhotoPhoto

ਬਾਦਲ ਨੇ ਇਹ ਸੁਝਾਅ ਵੀ ਦਿੱਤਾ ਕਿ ਸੁਰੱਖਿਆ ਦੇ ਵਧੇ ਪ੍ਰਬੰਧਾਂ ਦੇ ਮੱਦੇਨਜ਼ਰ ਸਰਕਾਰੀ ਏਜੰਸੀਆਂ ਨੂੰ ਪਿੰਡਾਂ ਵਿੱਚ ਜਾ ਕੇ ਕਣਕ ਖਰੀਦਣ  ਲਈ ਨਿਰਦੇਸ਼  ਦਿੱਤੇ ਜਾਣ। ਉਹਨਾਂ ਇਹ ਵੀ ਬੇਨਤੀ ਕੀਤੀ ਕਿ ਆਲੂ ਅਤੇ ਸਬਜ਼ੀਆਂ ਵੇਚਣ ਵਾਲੇ ਕਿਸਾਨਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇ।

 ਜਿਸ ਦਾ ਪਿਛਲੇ ਸਮੇਂ ਵਿੱਚ ਬਹੁਤ ਨੁਕਸਾਨ ਹੋਇਆ ਹੈ। ਉਦਯੋਗਿਕ ਖੇਤਰ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਬੋਲਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਇਸ ਸੈਕਟਰ ਲਈ ਪੈਕੇਜ ਦੀ ਘੋਸ਼ਣਾ ਕਰਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement