ਅੰਮਿ੍ਤਸਰ : ਭਰੇ ਬਾਜ਼ਾਰ 'ਚ ਤੇਜ਼ਧਾਰ ਹਥਿਆਰਾਂ ਨਾਲ ਵਢਿਆ ਨੌਜਵਾਨ
Published : Apr 9, 2022, 12:52 am IST
Updated : Apr 9, 2022, 12:52 am IST
SHARE ARTICLE
image
image

ਅੰਮਿ੍ਤਸਰ : ਭਰੇ ਬਾਜ਼ਾਰ 'ਚ ਤੇਜ਼ਧਾਰ ਹਥਿਆਰਾਂ ਨਾਲ ਵਢਿਆ ਨੌਜਵਾਨ


ਅੰਮਿ੍ਤਸਰ, 8 ਅਪ੍ਰੈਲ (ਹਰਦਿਆਲ ਸਿੰਘ) : ਗੁਰੂ ਦੀ ਨਗਰੀ ਅੰਮਿ੍ਤਸਰ ਵਿਚ ਅਪਰਾਧ ਦਾ ਗ੍ਰਾਫ਼ ਲਗਾਤਾਰ ਵਧਦਾ ਜਾ ਰਿਹਾ ਹੈ | ਕਿਸੇ ਦੀ ਜਾਨ ਲੈਣਾ ਇਥੇ ਆਮ ਗੱਲ ਹੋ ਗਈ ਹੈ | ਇਸੇ ਕੜੀ 'ਚ ਅੰਮਿ੍ਤਸਰ ਦੀ ਵੱਲਾ ਮੰਡੀ 'ਚ ਇਕ ਵਾਰ ਫਿਰ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ  ਮਿਲਿਆ ਹੈ | ਇਥੇ ਕੱੁਝ ਲੋਕਾਂ ਨੇ ਇਕ ਨੌਜਵਾਨ ਨੂੰ  ਦਾਤਰ ਨਾਲ ਵੱਢ ਦਿਤਾ ਅਤੇ ਮੌਕੇ ਤੋਂ ਫਰਾਰ ਹੋ ਗਏ | ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ | ਫਿਲਹਾਲ ਪੁਲਿਸ ਨੇ ਫੁਟੇਜ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿਤੀ ਹੈ | ਜ਼ਖ਼ਮੀ ਨੌਜਵਾਨ ਦੀ ਪਛਾਣ ਯਸ਼ਪਾਲ ਵਜੋਂ ਹੋਈ ਹੈ | ਜ਼ਖ਼ਮੀ ਦੇ ਭਰਾ ਕਰਨ ਦਾ ਕਹਿਣਾ ਹੈ ਕਿ ਉਹ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਮੰਡੀ ਵਿਚ ਕਰੇਟ ਲਗਾ ਰਹੇ ਸਨ ਕਿ ਇਸ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਲੈਸ ਕੁੱਝ ਵਿਅਕਤੀ ਆਏ ਅਤੇ ਉਨ੍ਹਾਂ ਦੇ ਭਰਾ 'ਤੇ ਹਮਲਾ ਕਰ ਦਿਤਾ | ਦੁਕਾਨ ਵਿਚ ਉਨ੍ਹਾਂ ਦੀ ਲੇਬਰ ਵੀ ਸੀ | ਮੁਲਾਜ਼ਮਾਂ ਨੇ ਉਨ੍ਹਾਂ 'ਤੇ ਵੀ ਹਮਲਾ ਕਰ ਦਿਤਾ | ਕਾਰ ਦੀ ਵੀ ਭੰਨਤੋੜ ਕੀਤੀ ਗਈ | ਕਰਨ ਦਾ ਕਹਿਣਾ ਹੈ ਕਿ ਇਹ ਹਮਲਾ ਪੁਰਾਣੀ ਰੰਜਿਸ਼ ਦੇ ਚਲਦਿਆਂ ਕੀਤਾ ਗਿਆ ਹੈ |

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement