ਭਗਵੰਤ ਮਾਨ ਵਲੋਂ ਹੜ੍ਹ ਰੋਕੂ ਕੰਮਾਂ ਤੇ ਸਫ਼ਾਈ ਨੂੰ ਯਕੀਨੀ ਤੌਰ 'ਤੇ ਮੁਕੰਮਲ ਕਰਨ ਲਈ ਨਿਰਦੇਸ਼
Published : Apr 9, 2022, 12:59 am IST
Updated : Apr 9, 2022, 12:59 am IST
SHARE ARTICLE
image
image

ਭਗਵੰਤ ਮਾਨ ਵਲੋਂ ਹੜ੍ਹ ਰੋਕੂ ਕੰਮਾਂ ਤੇ ਸਫ਼ਾਈ ਨੂੰ ਯਕੀਨੀ ਤੌਰ 'ਤੇ ਮੁਕੰਮਲ ਕਰਨ ਲਈ ਨਿਰਦੇਸ਼

 

ਚੰਡੀਗੜ੍ਹ, 8 ਅਪ੍ਰੈਲ (ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ  ਹਦਾਇਤ ਕਰਦਿਆਂ ਕਿਹਾ ਕਿ ਮਾਨਸੂਨ ਦੀ ਆਮਦ ਤੋਂ ਪਹਿਲਾਂ-ਪਹਿਲਾਂ ਸੂਬੇ ਭਰ 'ਚ ਹੜ੍ਹਾਂ ਲਈ ਸੰਵੇਦਨਸ਼ੀਲ ਜਾਂ ਪਾੜ ਪੈਣ ਦੀ ਸੰਭਾਵਨਾਵਾਂ ਵਾਲੀਆਂ ਥਾਵਾਂ 'ਤੇ ਸਫ਼ਾਈ ਅਤੇ ਹੜ੍ਹ ਰੋਕੂ ਕਾਰਜ ਸ਼ੁਰੂ ਕਰ ਦਿਤੇ ਜਾਣ |
ਸੂਬੇ ਦੀ ਸਮੁੱਚੀ ਸਿੰਚਾਈ ਅਤੇ ਡਰੇਨੇਜ਼ ਪ੍ਰਣਾਲੀ ਵਿਸ਼ੇਸ਼ ਕਰ ਕੇ ਘੱਗਰ ਦਰਿਆ ਅਤੇ ਇਸ ਦੀਆਂ ਸਹਾਇਕ ਨਦੀਆਂ ਦਾ ਜਾਇਜ਼ਾ ਲੈਣ ਲਈ ਅੱਜ ਸਵੇਰੇ ਇਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਭਗਵੰਤ ਮਾਨ ਨੇ ਮੁੱਖ ਇੰਜੀਨੀਅਰ ਡਰੇਨੇਜ਼ ਨੂੰ  ਪੁਲਾਂ ਹੇਠਲੇ ਜਲ ਮਾਰਗਾਂ ਦੀ ਸੁਚੱਜੀ ਸਫ਼ਾਈ ਅਤੇ ਜਮ੍ਹਾਂ ਹੋਈ ਗਾਰ ਦੇ ਢੇਰਾਂ ਨੂੰ  ਹਟਾਉਣ ਲਈ ਢੁਕਵੇਂ ਤਰੀਕੇ ਅਪਣਾਉਣ ਲਈ ਕਿਹਾ | ਇਸ ਤੋਂ ਇਲਾਵਾ ਭਾਰੀ ਮੀਂਹ ਦੌਰਾਨ ਅਕਸਰ ਦਰਿਆਵਾਂ ਖਾਸ ਤੌਰ 'ਤੇ ਘੱਗਰ ਦਰਿਆ ਵਿਚ ਹੜ੍ਹਾਂ ਦੀ ਸੰਭਾਵਨਾ ਵਾਲੀਆਂ ਸੰਵੇਦਨਸ਼ੀਲ ਥਾਵਾਂ ਨੂੰ  ਮਜ਼ਬੂਤ ਕਰਨ ਦੀ ਵੀ ਤਾਕੀਦ ਕੀਤੀ | ਮੁੱਖ ਇੰਜਨੀਅਰ ਡਰੇਨੇਜ਼ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ  ਦਸਿਆ ਕਿ ਇਸ ਪ੍ਰਾਜੈਕਟ ਲਈ 67 ਲੱਖ ਰੁਪਏ ਦੀ ਰਾਸ਼ੀ ਪਹਿਲਾਂ ਹੀ ਮਨਜ਼ੂਰ ਕੀਤੀ ਜਾ ਚੁੱਕੀ ਹੈ | ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ  ਇਹ ਵੀ ਕਿਹਾ ਕਿ ਮਾਨਸੂਨ ਸੀਜਨ ਦੀ ਆਮਦ ਤੋਂ ਪਹਿਲਾਂ ਹੀ ਹੜ੍ਹ ਰੋਕੂ ਕੰਮਾਂ ਨੂੰ  ਜੰਗੀ ਪੱਧਰ 'ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ  ਹੜ੍ਹਾਂ ਦੇ ਕਹਿਰ ਤੋਂ ਬਚਾਇਆ ਜਾ ਸਕੇ | ਉਨ੍ਹਾਂ ਨੇ ਵਧੀਕ ਮੁੱਖ ਸਕੱਤਰ ਨੂੰ  ਸਪੱਸਟ ਕੀਤਾ ਕਿ ਸੂਬੇ ਦੇ ਸਾਰੇ ਡਿਪਟੀ ਕਮਿਸਨਰਾਂ ਨਾਲ ਪੂਰਾ ਤਾਲਮੇਲ ਕਰਦਿਆਂ ਸੂਬੇ ਭਰ 'ਚ ਚੱਲ ਰਹੇ ਹੜ੍ਹ ਰੋਕੂ ਕੰਮਾਂ ਦੀ ਨਿਯਮਤ ਤੌਰ 'ਤੇ ਨਜ਼ਰਸਾਨੀ ਕੀਤੀ ਜਾਵੇ | ਮੀਟਿੰਗ ਵਿਚ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੇ. ਕੇ ਯਾਦਵ ਅਤੇ ਮੁੱਖ ਇੰਜੀਨੀਅਰ ਡਰੇਨੇਜ਼ ਦਵਿੰਦਰ ਸਿੰਘ ਸ਼ਾਮਲ ਸਨ |

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement