ਮੁੱਖ ਮੰਤਰੀ ਨੇ ਖੰਨਾ ਅਨਾਜ ਮੰਡੀ ਵਿਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ
Published : Apr 9, 2022, 12:55 am IST
Updated : Apr 9, 2022, 12:55 am IST
SHARE ARTICLE
image
image

ਮੁੱਖ ਮੰਤਰੀ ਨੇ ਖੰਨਾ ਅਨਾਜ ਮੰਡੀ ਵਿਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ

ਕਿਹਾ, ਸੂਬੇ ਵਿਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ
ਖੰਨਾ/ਲੁਧਿਆਣਾ, 8 ਅਪ੍ਰੈਲ (ਆਰ.ਪੀ. ਸਿੰਘ) : ਸੂਬੇ ਵਿੱਚ ਕਣਕ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਗਏ ਹਨ ਤੇ ਕਿਸਾਨਾਂ ਸਮੇਤ ਕਣਕ ਦੀ ਖਰੀਦ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ  ਕੋਈ ਦਿੱਕਤ ਨਹੀਂ ਆਉਣ ਦਿਤੀ ਜਾ ਰਹੀ | ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ | ਇਹ ਗੱਲ ਮੁੱਖ ਮੰਤਰੀ, ਪੰਜਾਬ, ਭਗਵੰਤ ਮਾਨ ਨੇ ਅਨਾਜ ਮੰਡੀ, ਖੰਨਾ ਵਿੱਚ ਕਣਕ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਆਖੀ |
ਇਸ ਮੌਕੇ ਮੈਸ. ਖੁਸੀ ਰਾਮ ਐਂਡ ਕੰਪਨੀ ਦੇ ਫੜ 'ਤੇ ਰਾਜਵੰਤ ਕੌਰ ਪਤਨੀ ਸ੍ਰੀ ਕੁਲਵੰਤ ਸਿੰਘ ਭਾਦਲਾ ਦੀ ਕਣਕ ਦੀ ਨਮੀ 11.8 ਚੈੱਕ ਕੀਤੀ ਗਈ ਅਤੇ ਉਕਤ 50 ਕੁਇੰਟਲ ਢੇਰੀ ਦੀ ਖਰੀਦ ਪੰਜਾਬ ਵੇਅਰ ਹਾਊਸ ਏਜੰਸੀ ਵਲੋਂ ਕੀਤੀ ਗਈ ਅਤੇ ਅਦਾਇਗੀ ਵੀ ਤੁਰਤ ਕਿਸਾਨ ਨੂੰ  ਆਨਲਾਈਨ ਕਰ ਦਿਤੀ ਗਈ | ਇਸ ਸਮੇਂ ਸਕੱਤਰ, ਖੁਰਾਕ ਤੇ ਸਿਵਲ ਸਪਲਾਈ, ਸ੍ਰੀ ਗੁਰਕਿਰਤ ਕਿਰਪਾਲ ਸਿੰਘ ਅਤੇ ਡਿਪਟੀ ਕਮਿਸਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਮੁੱਖ ਮੰਤਰੀ ਨੂੰ  ਖ਼ਰੀਦ ਦੇ ਪੁਖ਼ਤਾ ਅਤੇ ਮੁਕੰਮਲ ਪ੍ਰਬੰਧ ਕੀਤੇ ਹੋਣ ਬਾਰੇ ਜਾਣੂ ਕਰਵਾਇਆ | ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਕਣਕ ਥੋੜੀ ਪਛੜ ਕੇ ਆਈ ਹੈ ਤੇ ਝਾੜ ਵੀ ਘਟ ਹੈ ਪਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ | ਸੂਬੇ ਵਿਚ 2262 ਮੰਡੀਆਂ ਹਨ, ਜਿਨ੍ਹਾਂ ਵਿਚ 1862 ਪੱਕੀਆਂ ਹਨ ਤੇ 400 ਆਰਜ਼ੀ ਹਨ, ਜਿਹੜੀਆਂ ਕਰੋਨਾ ਵੇਲੇ ਬਣਾਈਆਂ ਗਈਆਂ ਸਨ ਤੇ ਉਹਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ | ਇਸ ਸੂਬੇ ਦੀਆਂ ਮੰਡੀਆਂ ਵਿਚ ਵਾਰ 135 ਲੱਖ ਮੀਟਿ੍ਕ ਟਨ ਕਣਕ ਦੀ ਆਮਦ ਦੀ ਆਸ ਹੈ | ਖੰਨਾ ਮੰਡੀ ਵਿਚ ਲਗਭਗ 97,000 ਐਮ.ਟੀ. ਕਣਕ ਦੇ ਆਉਣ ਦਾ ਅਨੁਮਾਨ ਹੈ, ਜਦਕਿ ਜ਼ਿਲ੍ਹਾ ਲੁਧਿਆਣਾ ਵਿੱਚ 9.24 ਲੱਖ ਐਮ.ਟੀ. ਕਣਕ ਦੇ ਆਉਣ ਦਾ ਅਨੁਮਾਨ ਹੈ |
ਭਗਵੰਤ ਮਾਨ ਨੇ ਦੱਸਿਆ ਕਿ ਅਧਿਕਾਰੀਆਂ ਨੂੰ  ਸਖਤ ਹਦਾਇਤਾਂ ਹਨ ਕਿ ਟਰਾਂਸਪੋਰਟ, ਭੁਗਤਾਨ, ਬਾਰਦਾਨੇ ਤੇ ਲਿਫਟਿੰਗ ਸਬੰਧੀ ਕੋਈ ਦਿੱਕਤ ਨਾ ਆਵੇ ਤੇ ਅੰਨਦਾਤੇ ਨੂੰ  ਅੰਨਦਾਤਾ ਸਮਝਿਆ ਜਾਵੇ | ਸ੍ਰੀ ਮਾਨ ਨੇ ਦੱਸਿਆ ਕਿ ਮੰਡੀਆਂ ਵਿੱਚ ਪਾਣੀ, ਲਾਈਟਾਂ, ਬੈਠਣ, ਪਖਾਨਿਆਂ ਸਮੇਤ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਗਏ ਹਨ | ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਤੋਂ ਬਾਹਰੋਂ ਕਣਕ ਦੀ ਆਮਦ ਨਾ ਹੋਵੇ, ਇਸ ਸਬੰਧੀ ਵੀ ਸਖਤ ਕਦਮ ਚੁੱਕੇ ਗਏ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਗੱਲ ਯਕੀਨੀ ਬਣਾਈ ਜਾ ਰਹੀ ਹੈ ਕਿ ਫਸਲ ਦੀ ਖਰੀਦ ਸੁਚਾਰੂ ਢੰਗ ਨਾਲ ਹੋਵੇ ਅਤੇ ਖਰੀਦ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ  ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ |

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement