ਅੰਮ੍ਰਿਤਸਰ ਪੁਲਿਸ ਨੇ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, 10 ਦੋਸ਼ੀ ਕਾਬੂ

By : KOMALJEET

Published : Apr 9, 2023, 2:46 pm IST
Updated : Apr 9, 2023, 2:46 pm IST
SHARE ARTICLE
Amritsar News
Amritsar News

ਚੋਰੀ ਦੇ 33 ਮੋਟਰਸਾਇਕਲ ਅਤੇ 3 ਐਕਟਿਵਾ ਬਰਾਮਦ 

ਅੰਮ੍ਰਿਤਸਰ : ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏਡੀਸੀਪੀ ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਥਾਣਾ ਰਣਜੀਤ ਅਵਨਿਉ ਦੀ ਪੁਲਿਸ ਨੂੰ ਬਹੁਤ ਵੱਡੀ ਸਫਲਤਾ ਹਾਸਲ ਹੋਈ ਹੈ। ਜਿੱਸ ਵਿੱਚ ਪੁਲਿਸ ਵੱਲੋਂ 36 ਦੇ ਕਰੀਬ ਚੋਰੀ ਦੇ ਵਾਹਨ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਹੁਸ਼ਿਆਰਪੁਰ ਪੁਲਿਸ ਵੱਲੋਂ ਐਨ.ਆਰ.ਆਈ ਗ੍ਰਿਫ਼ਤਾਰ

ਏਡੀਸੀਪੀ ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਇਨ੍ਹਾਂ ਵਿਚ 33 ਦੇ ਕਰੀਬ ਮੋਟਰਸਾਇਕਲ ਤੇ 3 ਐਕਟਿਵਾ ਬਰਾਮਦ ਕੀਤੀਆਂ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਵੱਖ-ਵੱਖ ਮਾਮਲਿਆਂ 'ਚ 10 ਦੋਸ਼ੀ ਕਾਬੂ ਕੀਤੇ ਗਏ ਹਨ। ਪੁਲਿਸ ਅਧਿਕਾਰੀ ਨੇ ਕਿਹਾ ਕਿ ਗਿਰੋਹ ਦੇ ਕਾਬੂ ਕੀਤੇ ਮੈਂਬਰਾਂ ਵਿਚੋਂ ਸੱਤ ਦੋਸ਼ੀਆਂ ਨੂੰ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ। ਇਹ ਗਿਰੋਹ ਦੇ ਮੈਂਬਰ ਸ਼ਹਿਰ ਦੇ ਜ਼ੋਨ ਨੰਬਰ 2 ਦੇ ਵੱਖ-ਵੱਖ ਇਲਾਕਿਆਂ ਵਿਚੋਂ ਖਾਸ ਕਰ ਰਣਜੀਤ ਐਵੇਨਿਊ  ਇਲਾਕੇ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ।

ਇਹ ਵੀ ਪੜ੍ਹੋ: ਦੁਨੀਆਂ ਦੀ ਨਾਮੀ 'ਵਿਜ਼' ਏਅਰਲਾਈਨ ਦਾ ਕੈਪਟਨ ਬਣਿਆ ਇਟਲੀ ਦਾ ਪਹਿਲਾ ਪੰਜਾਬੀ ਪ੍ਰਭਜੋਤ ਸਿੰਘ ਮੁਲਤਾਨੀ

ਜਾਣਕਾਰੀ ਅਨੁਸਾਰ ਇਨ੍ਹਾਂ ਖ਼ਿਲਾਫ਼ ਪਹਿਲਾਂ ਵੀ ਕਈ ਚੋਰੀ ਦੇ ਮਾਮਲੇ ਦਰਜ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਅੰਮ੍ਰਿਤਸਰ ਦੀ ਜਹਾਜ਼ ਗੜ੍ਹ ਇਲਾਕੇ ਵਿੱਚ ਵਾਹਨ ਵੇਚ ਦਿੰਦੇ ਸਨ। ਇਨ੍ਹਾਂ ਵਲੋਂ ਕਈ ਵਾਹਨ ਗਹਿਣੇ ਵੀ ਪਾਏ ਗਏ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਜਿਨ੍ਹਾਂ ਲੋਕਾਂ ਦੇ ਵਾਹਨ ਚੋਰੀ ਹੋਏ ਹਨ ਉਹ ਪੁਲਿਸ ਅਧਿਕਾਰੀਆ ਨਾਲ ਸੰਪਰਕ ਕਰ ਸਕਦੇ ਹਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement