ਕੌਮੀ ਇਨਸਾਫ਼ ਮੋਰਚੇ ਵਿੱਚ ਨਿਹੰਗ ਸਿੰਘਾਂ ਦੀ ਖੂਨੀ ਝੜਪ, ਇੱਕ ਨਿਹੰਗ ਦਾ ਵੱਢਿਆ ਗਿਆ ਗੁੱਟ

By : GAGANDEEP

Published : Apr 9, 2023, 3:28 pm IST
Updated : Apr 9, 2023, 3:28 pm IST
SHARE ARTICLE
photo
photo

PGI ’ਚ ਚੱਲ ਰਿਹਾ ਇਲਾਜ

 

ਚੰਡੀਗੜ੍ਹ: ਚੰਡੀਗੜ੍ਹ-ਮੋਹਾਲੀ ਸਰਹੱਦ 'ਤੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨ ਦੌਰਾਨ ਐਤਵਾਰ ਸਵੇਰੇ ਖ਼ੂਨੀ ਝੜਪ ਹੋ ਗਈ। ਨਿਹੰਗਾਂ ਦੇ ਦੋ ਧੜੇ ਆਪਸ ਵਿੱਚ ਭਿੜ ਗਏ। ਜਿਸ ਵਿੱਚ ਇੱਕ ਨਿਹੰਗ ਸਿੰਘ ਦਾ ਗੁੱਟ ਵੱਢਿਆ ਗਿਆ। ਉਸ ਨੂੰ ਮੁਹਾਲੀ ਦੇ 6ਵੇਂ ਫੇਜ਼ ਵਿੱਚ ਸਥਿਤ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਪੀ.ਜੀ.ਆਈ ਰੈਫਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਭਿਆਨਕ ਹਾਦਸੇ ਨੇ ਪਰਿਵਾਰ ਦੀਆਂ ਖੋਹੀਆਂ ਖੁਸ਼ੀਆਂ, ਨੌਜਵਾਨ ਦੀ ਹੋਈ ਮੌਤ 

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਫਿਲਹਾਲ ਮੌਕੇ 'ਤੇ ਸਥਿਤੀ ਆਮ ਵਾਂਗ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸੇ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਬਹਿਸ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਦੋਵਾਂ ਗੁੱਟਾਂ ਨੇ ਇੱਕ ਦੂਜੇ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਨਿਹੰਗ ਗੰਭੀਰ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ: ਚੰਡੀਗੜ੍ਹ ਪ੍ਰਸ਼ਾਸਨ ਲਈ ਸ਼ਰਾਬ ਦੇ ਠੇਕੇ ਵੇਚਣੇ ਹੋਏ ਔਖੇ, 25 ਦਿਨਾਂ ਵਿੱਚ ਠੇਕਿਆਂ ਦੀ ਘਟੀ ਕੀਮਤ 

ਰੌਲਾ ਪੈਣ 'ਤੇ ਤੁਰੰਤ ਲੋਕ ਵੀ ਇਕੱਠੇ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਹੋਰ ਲੋਕਾਂ ਨੇ ਵੀ ਮਾਮਲਾ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ। ਬਾਅਦ ਵਿੱਚ ਮੋਰਚੇ ਦੇ ਆਗੂ ਵੀ ਮੌਕੇ ’ਤੇ ਪਹੁੰਚ ਗਏ। ਜ਼ਖਮੀਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement