Moga News : ਸੀਆਈਏ ਸਟਾਫ਼ ਵੱਲੋਂ ਤਿੰਨ ਵਿਅਕਤੀਆਂ ਨੂੰ 330 ਗ੍ਰਾਮ ਹੈਰੋਇਨ ਅਤੇ ਇੱਕ ਕਰੇਟਾ ਕਾਰ ਨਾਲ ਕੀਤਾ ਗ੍ਰਿਫ਼ਤਾਰ

By : BALJINDERK

Published : Apr 9, 2025, 5:21 pm IST
Updated : Apr 9, 2025, 5:21 pm IST
SHARE ARTICLE
ਸੀਆਈਏ ਸਟਾਫ਼ ਨੇ ਤਿੰਨ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਸੀਆਈਏ ਸਟਾਫ਼ ਨੇ ਤਿੰਨ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

Moga News : ਮੁਲਜ਼ਮਾਂ ਕੋਲੋਂ 330 ਗ੍ਰਾਮ ਹੈਰੋਇਨ ਤੇ 1 ਕਰੇਟਾ ਕਾਰ ਹੋਈ ਬਰਾਮਦ

Moga News in Punjabi : ਡੀਜੀਪੀ ਪੰਜਾਬ ਅਤੇ ਐਸਐਸਪੀ ਮੋਗਾ ਦੇ ਨਿਰਦੇਸ਼ਾਂ ਦੇ ਤਹਿਤ ਨਸ਼ਾ ਤਸਕਰਾਂ ਦੇ ਉੱਪਰ ਪੁਲਿਸ ਵੱਲੋਂ ਲਗਾਤਾਰ ਕੱਸਿਆ ਜਾ ਰਿਹਾ ਸਿਕੰਜਾ ਮੁਖ਼ਬਰ ਦੀ ਇਤਲਾਹ ’ਤੇ ਤਿੰਨ ਵਿਅਕਤੀਆਂ ਨੂੰ ਪਿੰਡ ਮੰਦਰ ਕੋਲੋਂ 330 ਗ੍ਰਾਮ ਹੈ ਅਤੇ ਇੱਕ ਗੱਡੀ ਕਰੇਟਾ ਨਾਲ ਕੀਤਾ ਗ੍ਰਿਫ਼ਤਾਰ ਥਾਣਾ ਕੋਟ ਈਸੇ ਖਾਂ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਪੀ ਡੀ ਬਾਲ ਕ੍ਰਿਸ਼ਨ ਸਿੰਗਲਾ ਨੇ ਕਿਹਾ ਕਿ ਐਸਐਸਪੀ ਮੋਗਾ ਦੇ ਨਿਰਦੇਸ਼ਾਂ ਦੇ ਤਹਿਤ ਲਗਾਤਾਰ ਨਸ਼ਾ ਤਸਕਰਾਂ ’ਤੇ ਸਿਕੰਜਾ ਕੱਸਿਆ ਜਾ ਰਿਹਾ ਹੈ। ਮੁਖ਼ਬਰ ਨੂੰ ਖ਼ਾਸ ਇਤਲਾਹ ਮਿਲੀ ਸੀ ਕਿ ਗੁਰਪ੍ਰੀਤ ਸਿੰਘ ਗੋਪੀ ਅਤੇ ਗੁਰ ਪ੍ਰਤਾਪ ਸਿੰਘ ਨਸ਼ੇ ਦਾ ਕੰਮ ਕਰਦੇ ਹਨ ਅਤੇ ਇਸ ਵਕਤ ਮੰਦਰ ਪਿੰਡ ਕੋਲੇ ਖੜੇ ਹਨ ਕਾਰਵਾਈ ਕਰਦੇ ਹੋਏ ਪਿੰਡ ਮੰਦਰ ਦੇ ਸੂਏ ਕੋਲ ਦੋਨੋਂ ਵਿਅਕਤੀਆਂ ਨੂੰ 330 ਗ੍ਰਾਮ ਹੈਰੋਇਨ ਅਤੇ ਇੱਕ ਕਰੇਟਾ ਕਾਰ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੂੰ ਪੁੱਛਗਿਛ ਦੌਰਾਨ ਪਤਾ ਚੱਲਿਆ ਕਿ ਕੋਟੀ ਸਿਖਾ ਦੇ ਰਹਿਣ ਵਾਲੇ ਗੁਰਪ੍ਰੀਤ ਨੂੰ ਹੈਰੋਇਨ ਦੇਣੀ ਸੀ ਜਿਸ ਦੇ ਚਲਦੇ ਕਾਰਵਾਈ ਕਰਦੇ ਹੋਏ ਗੁਰਪ੍ਰੀਤ ਸਿੰਘ ਨੂੰ ਵੀ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ ਤਿੰਨਾਂ ’ਤੇ ਥਾਣਾ ਕੋਟ ਇਸੇ ਖਾਂ ਵਿਖੇ ਮਾਮਲਾ ਦਰਜ ਕਰ ਅੱਗੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

(For more news apart from CIA staff arrests three people with 330 grams heroin and Creta car News in Punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement