Punjab News : 'ਯੁੱਧ ਨਾਸ਼ਿਆ ਵਿਰੁਧ' : 40ਵੇਂ ਦਿਨ, ਪੁਲਿਸ ਨੇ 111 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

By : BALJINDERK

Published : Apr 9, 2025, 6:17 pm IST
Updated : Apr 9, 2025, 6:17 pm IST
SHARE ARTICLE
ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ
ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ

Punjab News : 3.7 ਕਿਲੋ ਹੈਰੋਇਨ, 98 ਹਜ਼ਾਰ ਰੁਪਏ ਡਰੱਗ ਮਨੀ ਹੋਈ ਬਰਾਮਦ

Punjab News in Punjabi :  ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਛੇੜੀ ਗਈ ਨਸ਼ਿਆਂ ਵਿਰੁੱਧ ਜੰਗ "ਯੁੱਧ ਨਸ਼ਿਆ ਵਿਰੁੱਧ" 40ਵੇਂ ਦਿਨ ਵਿੱਚ ਦਾਖਲ ਹੋ ਗਈ, ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 111 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.7 ਕਿਲੋ ਹੈਰੋਇਨ, 253 ਕਿਲੋ ਭੁੱਕੀ ਅਤੇ 98800 ਰੁਪਏ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 40 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 5535 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਈ ਗਈ ਸੀ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 77 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 399 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਨਾਲ ਰਾਜ ਭਰ ਵਿੱਚ 66 ਪਹਿਲੀ ਸੂਚਨਾ ਰਿਪੋਰਟਾਂ (ਐਫਆਈਆਰ) ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 437 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਇਸ ਦੌਰਾਨ, ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੈੱਡਿਕਸ਼ਨ ਅਤੇ ਪ੍ਰੀਵੈਨਸ਼ਨ (EDP) - ਲਾਗੂ ਕੀਤੀ ਹੈ।

(For more news apart from  'War against drugs': On the 40th day, police arrested 111 drug smugglers News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement