Zirakpur Accident News : ਜ਼ੀਰਕਪੁਰ ਵਿਚ ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਜ਼ੋਰਦਾਰ ਟੱਕਰ, ਹਾਦਸੇ ਵਿਚ ਨੌਜਵਾਨ ਫੱਟੜ
Published : Apr 9, 2025, 9:49 am IST
Updated : Apr 9, 2025, 9:49 am IST
SHARE ARTICLE
 Zirakpur Accident News in punjabi
Zirakpur Accident News in punjabi

Zirakpur Accident News : ਟੱਕਰ ਤੋਂ ਬਾਅਦ ਮੋਟਰਸਾਈਕਲ ਨੂੰ ਲੱਗੀ ਅੱਗ

 Zirakpur Accident News in punjabi :  ਮੁਹਾਲੀ ਦੇ ਜ਼ੀਰਕਪੁਰ ਵਿਖੇ ਇਕ ਭਿਆਨਕ ਹਾਦਸਾ ਵਾਪਰਿਆ ਹੈ। ਇਥੇ ਇਕ ਬਾਈਕ ਅਤੇ ਕਾਰ ਦੀ ਆਪਸ ਵਿਚ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਬਾਈਕ ਸਵਾਰ ਨੌਜਵਾਨ ਕਥਿਤ ਰੂਪ ਵਿੱਚ ਇਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਵੱਜਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।

ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਕਾਰ ਚਾਲਕ ਬਾਈਕ ਨੂੰ ਕਈ ਮੀਟਰ ਤਕ ਘਸੀਟਦਾ ਰਿਹਾ, ਜਿਸ ਕਾਰਨ ਬਾਈਕ ਨੂੰ ਅੱਗ ਲੱਗ ਗਈ ਅਤੇ ਅੱਗ ਲੱਗਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਫ਼ਾਇਰ ਬ੍ਰਿਗੇਡ ਦੀ ਗੱਡੀ ਮੌਕੇ 'ਤੇ ਪਹੁੰਚੀ ਅਤੇ ਇਸ 'ਤੇ ਕਾਬੂ ਪਾਇਆ। ਦੂਜੇ ਪਾਸੇ, ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ, ਪੁਲਿਸ ਨੇ ਹਸਪਤਾਲ ਵਿਚ ਜ਼ਖ਼ਮੀ ਨੌਜਵਾਨ ਦੇ ਬਿਆਨ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement