ਦਮਨਪ੍ਰੀਤ ਨੇ ਪਿੰਡ ਜਾਗੋਵਾਲ ਬਾਂਗਰ ਦਾ ਨਾਂਅ ਰੌਸ਼ਨ ਕੀਤਾ
Published : May 9, 2019, 11:02 am IST
Updated : May 9, 2019, 11:05 am IST
SHARE ARTICLE
Damanpreet makes village jaagowal proud
Damanpreet makes village jaagowal proud

ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਜਾਗੋਵਾਲ ਬਾਂਗਰ ਦੀ ਰਹਿਣ ਵਾਲੀ ਲੜਕੀ ਦਮਨਪ੍ਰੀਤ ਕੌਰ ਨੇ ਪੰਜਾਬ ਭਰ ਵਿਚ ਤੀਸਰਾ ਸਥਾਨ ਹਾਸਲ ਕੀਤਾ ਹੈ।

ਗੁਰਦਾਸਪੁਰ: ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਐਲਾਨ ਹੋਏ ਨਤੀਜਿਆਂ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਜਾਗੋਵਾਲ ਬਾਂਗਰ ਦੀ ਰਹਿਣ ਵਾਲੀ ਲੜਕੀ ਦਮਨਪ੍ਰੀਤ ਕੌਰ ਨੇ ਪੰਜਾਬ ਭਰ ਵਿਚ ਤੀਸਰਾ ਸਥਾਨ ਹਾਸਲ ਕਰਕੇ ਆਪਣੇ ਪਰਿਵਾਰ ਅਤੇ ਅਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਜਿਸ ਕਾਰਨ ਦਮਨਪ੍ਰੀਤ ਕੌਰ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਦਮਨਪ੍ਰੀਤ ਆਈ ਏ ਐਸ ਆਧਿਕਾਰੀ ਬਣਨਾ ਦਾ ਸੁਪਨਾ ਲੈ ਰਹੀ ਹੈ।

Damanpreet with her parentsDamanpreet with her parents

ਦਮਨਪ੍ਰੀਤ ਕੌਰ ਨੇ ਦੱਸਿਆ ਕਿ ਉਸ ਨੇ ਸਕੂਲ ਟਾਈਮ ਤੋਂ ਇਲਾਵਾ ਕਰੀਬ 7 ਘੰਟੇ ਪੜਾਈ ਕੀਤੀ ਅਤੇ ਬਿਨਾ ਕਿਸੇ ਟਿਊਸ਼ਨ ਤੋਂ ਇਹ ਨਤੀਜਾ ਹਾਸਿਲ ਕੀਤਾ ਹੈ।ਦਮਨਪ੍ਰੀਤ ਕੌਰ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਕਾਹਨੂੰਵਾਨ ਦੇ ਸ਼ਹੀਦ ਬੀਬੀ ਸੁੰਦਰੀ ਜੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਹੈ। ਉਸ ਦਾ ਕਹਿਣਾ ਹੈ ਕਿ ਉਸ ਨੂੰ ਇਹ ਤਾਂ ਉਮੀਦ ਸੀ ਕਿ ਉਹ ਮੈਰਿਟ ਵਿਚ ਆਵੇਗੀ ਪਰ ਪੰਜਾਬ ਵਿਚੋਂ ਤੀਜਾ ਸਥਾਨ ਹਾਸਲ ਹੋਵੇਗਾ ਇਹ ਉਸ ਲਈ ਬਹੁਤ ਵੱਡੀ ਗੱਲ ਹੈ। ਦਮਨਪ੍ਰੀਤ ਕੌਰ ਦੇ ਮਾਤਾ -ਪਿਤਾ ਆਪਣੀ ਬੇਟੀ ਤੇ ਮਾਣ ਮਹਿਸੂਸ ਕਰ ਰਹੇ ਹਨ।

Principle Randeep KaurPrinciple Randeep Kaur

ਉਹਨਾਂ ਦਾ ਕਹਿਣਾ ਹੈ ਕਿ ਉਹਨਾਂ ਦੀ ਬੇਟੀ ਸ਼ੁਰੂ ਤੋਂ ਹੀ ਪੜ੍ਹਾਈ ਵਿਚ ਅੱਵਲ ਰਹੀ ਹੈ ਅਤੇ ਅੱਜ ਵੀ ਉਸਨੇ ਪੰਜਾਬ ਭਰ ਵਿਚ ਤੀਸਰਾ ਸਥਾਨ ਹਾਸਿਲ ਕਰਕੇ ਆਪਣਾ ਅਤੇ ਆਪਣੇ ਪਰਿਵਾਰ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਦਮਨਪ੍ਰੀਤ ਦੇ ਪਿਤਾ ਸਰਬਜੀਤ ਸਿੰਘ ਅਤੇ ਮਾਤਾ ਸ਼ਰਨਜੀਤ ਕੌਰ ਨੇ ਆਖਿਆ ਕਿ ਉਨ੍ਹਾਂ ਦੀ ਬੇਟੀ ਅੱਗੇ ਵੀ ਜਿੱਥੋਂ ਤੱਕ ਪੜ੍ਹਨਾ ਚਾਹੇਗੀ ਉਸਨੂੰ ਉਹ ਉਸ ਦਾ ਪੂਰਾ ਸਾਥ ਦੇਣਗੇ।

Damanpreet with her parentsDamanpreet makes village jaagowal proud

ਸਕੂਲ ਪ੍ਰਿੰਸੀਪਲ ਰਣਦੀਪ ਕੌਰ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਦੀਆ ਦੋ ਵਿਦਿਆਥਣਾਂ ਨੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ ਦਮਨਪ੍ਰੀਤ ਕੌਰ ਨੇ ਤੀਸਰਾ ਸਥਾਨ ਕੀਤਾ ਹੈ ਅਤੇ ਰਾਜਵਿੰਦਰ ਕੌਰ ਨੇ 5ਵਾਂ ਸਥਾਨ ਹਾਸਿਲ ਕੀਤਾ ਹੈ। ਫਿਲਹਾਲ ਸਾਰੇ ਪਿੰਡ ਵਾਸੀਆਂ ਨੂੰ ਦਮਨਪ੍ਰੀਤ ਦੀ ਇਸ ਪ੍ਰਾਪਤੀ 'ਤੇ ਮਾਣ ਮਹਿਸੂਸ ਹੋ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement