80 ਸਾਲਾ ਬੇਬੇ ਸਮੇਤ ਤਿੰਨ ਜਣਿਆਂ ਨੇ ਜਿੱਤੀ 'ਕੋਰੋਨਾ' ਦੀ ਜੰਗ
Published : May 9, 2020, 10:32 am IST
Updated : May 9, 2020, 10:32 am IST
SHARE ARTICLE
ਸਿਹਤਯਾਬ ਹੋਏ ਮਰੀਜ਼।
ਸਿਹਤਯਾਬ ਹੋਏ ਮਰੀਜ਼।

ਜ਼ਿਲ੍ਹੇ ਵਿਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੋਈ 52

ਐਸ.ਏ.ਐਸ. ਨਗਰ/ਬਨੂੜ, 8 ਮਈ (ਸੁਖਦੀਪ ਸਿੰਘ ਸੋਈ, ਅਵਤਾਰ ਸਿੰਘ) : ਗਿਆਨ ਸਾਗਰ ਹਸਪਤਾਲ 'ਚ 'ਕੋਰੋਨਾ ਵਾਇਰਸ ਦੀ ਲਾਗ ਨਾਲ ਜੂਝ ਰਹੇ ਤਿੰਨ ਹੋਰ ਮਰੀਜ਼ ਠੀਕ ਹੋ ਗਏ ਹਨ। ਜ਼ਿਲ੍ਹੇ ਵਿਚ ਇਸ ਮਾਰੂ ਬੀਮਾਰੀ ਨੂੰ ਮਾਤ ਦੇਣ ਵਾਲੇ ਵਿਅਕਤੀਆਂ ਦੀ ਗਿਣਤੀ 52 ਹੋ ਗਈ ਹੈ। ਸ਼ੁਕਰਵਾਰ ਨੂੰ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਵਿਚ 80 ਸਾਲਾ ਬਜ਼ੁਰਗ ਔਰਤ ਤੇਜ ਕੌਰ, 32 ਸਾਲਾ ਹਰਵਿੰਦਰ ਕੌਰ ਅਤੇ 67 ਸਾਲਾ ਭਾਗ ਸਿੰਘ ਸ਼ਾਮਲ ਹਨ।

ਇਹ ਸਾਰੇ ਪਿੰਡ ਜਵਾਹਰਪੁਰ ਨਾਲ ਸਬੰਧਤ ਹਨ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦਸਿਆ ਕਿ ਜ਼ਿਲ੍ਹੇ ਵਿਚ ਕੁਲ ਪਾਜ਼ੇਟਿਵ ਕੇਸਾਂ ਦੀ ਗਿਣਤੀ 98 ਅਤੇ ਐਕਟਿਵ ਕੇਸਾਂ ਦੀ ਗਿਣਤੀ 43 ਹੈ। ਇਕੱਲੇ ਜਵਾਹਰਪੁਰ ਨਾਲ ਸਬੰਧਤ ਕੁਲ 34 ਮਰੀਜ਼ ਅੱਜ ਤਕ ਠੀਕ ਹੋ ਚੁਕੇ ਹਨ। ਠੀਕ ਹੋਏ ਤਿੰਨਾਂ ਜਣਿਆਂ ਨੂੰ ਫ਼ਿਲਹਾਲ ਘਰ ਨਹੀਂ ਭੇਜਿਆ ਜਾਵੇਗਾ ਅਤੇ ਡੇਰਾਬੱਸੀ ਦੇ ਨਿਰੰਕਾਰੀ ਭਵਨ ਵਿਚ ਬਣਾਏ ਗਏ ਇਕਾਂਤਵਾਸ ਕੇਂਦਰ ਵਿਚ ਰਖਿਆ ਜਾਵੇਗਾ।

14 ਦਿਨਾਂ ਦਾ ਇਕਾਂਤਵਾਸ ਸਮਾਂ ਪੂਰਾ ਹੋਣ ਮਗਰੋਂ ਹੀ ਉਨ੍ਹਾਂ ਨੂੰ ਘਰ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰਿਆਂ ਨੂੰ ਇਕਾਂਤਵਾਸ ਕੇਂਦਰ ਵਿਚ ਅਹਿਤਿਆਤ ਵਜੋਂ ਰਖਿਆ ਜਾ ਰਿਹਾ ਹੈ ਤਾਕਿ ਉਨ੍ਹਾਂ ਨੂੰ ਮੁੜ ਕਿਸੇ ਤਕਲੀਫ਼ ਦਾ ਸਾਹਮਣਾ ਨਾ ਕਰਨਾ ਪਵੇ।


ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰੇਨੂੰ ਸਿੰਘ ਅਤੇ ਡਾ. ਹਰਮਨਦੀਪ ਕੌਰ ਵੀ ਮੌਜੂਦ ਸਨ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰੇਨੂੰ ਸਿੰਘ ਅਤੇ ਡਾ. ਹਰਮਨਦੀਪ ਕੌਰ ਵੀ ਮੌਜੂਦ ਸਨ।


ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ ਐਸਪੀਐਸ ਗੁਰਾਇਆ ਨੇ ਦਸਿਆ ਕਿ ਹਸਪਤਾਲ ਵਿਚ ਅੱਜ ਚਾਰ ਹੋਰ ਮਰੀਜ਼ ਫ਼ਤਹਿਗੜ੍ਹ ਸਾਹਿਬ ਹਸਪਤਾਲ ਵਿਚ ਦਾਖਿਲ ਕਰਾਉਣ ਮਗਰੋਂ ਇਥੇ ਦਾਖ਼ਲ ਮਰੀਜ਼ਾਂ ਦੀ ਗਿਣਤੀ 62 ਹੋ ਗਈ ਹੈ। ਸਾਰੇ ਮਰੀਜ਼ਾਂ ਦੀ ਹਾਲਤ ਠੀਕ ਹੈ। ਹਸਪਤਾਲ ਵਿਚੋਂ ਹੁਣ ਤਕ 48 ਮਰੀਜ਼ ਠੀਕ ਹੋਕੇ ਜਾ ਚੁੱਕੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement