ਕਿਸਾਨਅੰਦੋਲਨਨੂੰ ਸਾਬੋਤਾਜਕਰਨਦਾਸਵਾਲਹੀਨਹੀਂਪਰਕੋਵਿਡਪਾਬੰਦੀਆਂਦੀਉਲੰਘਣਾਦੀਇਜਾਜ਼ਤਨਹੀਂਦੇਸਕਦੇ:ਕੈਪਟਨ
Published : May 9, 2021, 12:38 am IST
Updated : May 9, 2021, 12:38 am IST
SHARE ARTICLE
image
image

ਕਿਸਾਨ ਅੰਦੋਲਨ ਨੂੰ  ਸਾਬੋਤਾਜ ਕਰਨ ਦਾ ਸਵਾਲ ਹੀ ਨਹੀਂ ਪਰ ਕੋਵਿਡ ਪਾਬੰਦੀਆਂ ਦੀ ਉਲੰਘਣਾ ਦੀ ਇਜਾਜ਼ਤ ਨਹੀਂ ਦੇ ਸਕਦੇ: ਕੈਪਟਨ

ਕਿਹਾ, ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਮੈਂ ਅਤੇ ਮੇਰੀ ਸਰਕਾਰ ਕਿਸਾਨਾਂ ਦੇ ਨਾਲ ਪਰ ਇਸ ਵੇਲੇ ਮਨੁੱਖੀ ਜਾਨਾਂ ਬਚਾਉਣਾ ਤਰਜੀਹ: ਮੁੱਖ ਮੰਤਰੀ

ਚੰਡੀਗੜ੍ਹ, 8 ਮਈ (ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਹੈ ਕਿ ਖੇਤੀ ਕਾਨੂੰਨਾਂ ਵਿਰੁਧ ਚੱਲ ਰਹੇ ਕਿਸਾਨ ਅੰਦੋਲਨ ਨੂੰ  ਸਾਬੋਤਾਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂ ਜੋ ਉਨ੍ਹਾਂ ਦੀ ਸਰਕਾਰ ਖੁਦ ਵੀ ਇਨ੍ਹਾਂ ਕਾਨੂੰਨਾਂ ਦੀ ਜ਼ੋਰਦਾਰ ਮੁਖਾਲਫ਼ਤ ਕਰਦੀ ਹੈ ਪਰ ਇਸ ਦੇ ਨਾਲ ਹੀ ਮੱੁਖ ਮੰਤਰੀ ਨੇ ਅੱਜ ਮੁੜ ਦੁਹਰਾਉਂਦਿਆਂ ਕਿਹਾ ਕਿ ਸੂਬੇ ਦੀ ਮੌਜੂਦਾ ਗੰਭੀਰ ਸਥਿਤੀ ਦੇ ਮੱਦੇਨਜ਼ਰ ਕਿਸੇ ਵੀ ਕੀਮਤ ਉਤੇ ਹਫ਼ਤਾਵਾਰੀ ਤਾਲਾਬੰਦੀ ਅਤੇ ਹੋਰ ਬੰਦਿਸ਼ਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿਤੀ ਜਾ ਸਕਦੀ | ਮੁੱਖ ਮੰਤਰੀ ਨੇ ਕਿਹਾ ਕਿ ਜ਼ਿੰਦਗੀਆਂ ਦਾਅ ਉਤੇ ਲੱਗੀਆਂ ਹੋਈਆਂ ਹਨ ਜਿਨ੍ਹਾਂ ਨੂੰ  ਬਚਾਉਣਾ ਸਾਡੀ ਮੁੱਖ ਤਰਜੀਹ ਹੈ ਅਤੇ ਇਹ ਹਰੇਕ ਪੰਜਾਬੀ ਦੀ ਵੀ ਜ਼ਿੰਮੇਵਾਰੀ ਬਣਦੀ ਹੈ | ਉਨ੍ਹਾਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਆਗੂਆਂ ਨੂੰ  ਇਸ ਮੁੱਦੇ ਉਤੇ ਬੀਤੇ ਦਿਨ ਉਨ੍ਹਾਂ ਵਲੋਂ ਕੀਤੀਆਂ ਟਿੱਪਣੀਆਂ ਨੂੰ  ਹੋਰ ਰੰਗਤ ਨਾ ਦੇਣ ਦੀ ਅਪੀਲ ਕੀਤੀ ਹੈ | ਸੰਯੁਕਤ ਕਿਸਾਨ ਮੋਰਚਾ ਵਲੋਂ ਹਫਤਾਵਾਰੀ ਲੌਕਡਾਊਨ ਦਾ ਵਿਰੋਧ ਕਰਨ ਦੇ ਦਿੱਤੇ ਸੱਦੇ ਦੇ ਸੰਦਰਭ ਵਿਚ ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ  ਡੀ.ਜੀ.ਪੀ. ਨੂੰ  ਕਿਹਾ ਸੀ ਕਿ ਹਫ਼ਤਾਵਾਰੀ ਤਾਲਾਬੰਦੀ ਦੀਆਂ ਸਾਰੀਆਂ ਬੰਦਿਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਅਤੇ ਕਿਸੇ ਵੀ ਕੀਮਤ ਉਤੇ ਇਸ ਦੀ ਉਲੰਘਣਾ ਕਰਨ ਦੀ ਆਗਿਆ ਨਾ ਦਿਤੀ ਜਾਵੇ | ਉਨ੍ਹਾਂ ਅੱਜ ਮੁੜ ਦੁਹਰਾਇਆ ਕਿ ਕਿਸੇ ਨੂੰ  ਵੀ ਲੋਕਾਂ ਦੀਆਂ ਜਾਨਾਂ ਨਾਲ ਖੇਡਣ ਦੀ ਇਜਾਜ਼ਤ ਨਹੀਂ ਦਿਤੀ ਜਾ ਸਕਦੀ |
ਮੁੱਖ ਮੰਤਰੀ ਨੇ ਕਿਹਾ ਕਿ ਦੋ ਜਥੇਬੰਦੀਆਂ ਦੇ ਆਗੂਆਂ ਨੇ ਕਾਲੇ ਖੇਤੀ ਕਾਨੂੰਨਾਂ ਵਿਰੁਧ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਉਨ੍ਹਾਂ ਦੇ ਇਰਾਦਿਆਂ ਬਾਰੇ ਸ਼ੰਕੇ ਪੈਦਾ ਕਰਨ ਲਈ ਉਨ੍ਹਾਂ ਦੇ ਬਿਆਨ ਨੂੰ  ਗ਼ਲਤ ਢੰਗ ਨਾਲ ਪੇਸ਼ ਕੀਤਾ | ਮੁੱਖ ਮੰਤਰੀ ਨੇ ਪੁਛਿਆ ਕਿ ਸਾਡੀ ਸਰਕਾਰ ਕਿਸਾਨਾਂ ਦੇ ਹਿੱਤਾਂ ਵਿਰੁਧ ਕਿਵੇਂ ਜਾ ਸਕਦੀ ਹੈ ਜਦੋਂ ਕਿ ਮੇਰੀ ਸਰਕਾਰ ਦੇਸ਼ ਵਿਚ ਪਹਿਲੀ ਸੀ ਜਿਸ ਨੇ ਕੇਂਦਰ ਸਰਕਾਰ ਦੇ ਖ਼ਤਰਨਾਕ ਖੇਤੀ ਕਾਨੂੰਨਾਂ ਨੂੰ  ਬੇਅਸਰ ਕਰਨ ਲਈ ਵਿਧਾਨ 


ਸਭਾ ਵਿਚ ਸੋਧਣਾ ਬਿੱਲ ਲਿਆਂਦੇ | ਉਨ੍ਹਾਂ ਕਿਹਾ ਕਿ ਜਿਥੋਂ ਤਕ ਕੇਂਦਰੀ ਕਾਨੂੰਨਾਂ ਦਾ ਸਬੰਧ ਹੈ, ਉਨ੍ਹਾਂ ਦੀ ਸਰਕਾਰ ਸਪੱਸ਼ਟ ਅਤੇ ਲਗਾਤਾਰ ਇਨ੍ਹਾਂ ਵਿਰੁਧ ਹੈ |
    ਸੂਬੇ ਵਿਚ ਸਥਿਤੀ ਦੇ ਬੇਹੱਦ ਗੰਭੀਰ ਹੋਣ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 6 ਮਈ ਨੂੰ  ਸੂਬੇ ਵਿਚ 24 ਘੰਟਿਆਂ ਅੰਦਰ 8874 ਪਾਜ਼ੇਟਿਵ ਕੇਸ ਆਏ ਜਦਕਿ 154 ਮੌਤਾਂ ਹੋਈਆਂ ਅਤੇ 265 ਮਰੀਜ਼ ਏਕਾਂਤਵਾਸ ਸੇਵਾਵਾਂ ਵਿਚ ਦਾਖ਼ਲ ਕੀਤੇ, 30 ਮਰੀਜ਼ ਉਚ ਨਿਰਭਰਤਾ ਇਕਾਈਆਂ ਅਤੇ 16 ਮਰੀਜ਼ ਵੈਂਟੀਲੇਟਰ ਸਪੋਰਟ ਉਤੇ ਰੱਖੇ ਗਏ | ਕੋਵਿਡ ਸੰਕਟ ਨਾਲ ਨਜਿੱਠਣ ਲਈ ਕਿਸਾਨਾਂ ਨੂੰ  ਸੂਬਾ ਸਰਕਾਰ ਨੂੰ  ਹਰ ਤਰ੍ਹਾਂ ਦੇ ਸਮਰਥਨ ਅਤੇ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਜ਼ਿੰਦਗੀਆਂ ਅਤੇ ਉਨ੍ਹਾਂ ਦੀ ਸੁਰੱਖਿਆ ਸੂਬਾ ਸਰਕਾਰ ਦੀ ਵੱਡੀ ਪਹਿਲ ਹੈ | 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement