ਵਿਧਾਨ ਸਭਾ ਸਪੀਕਰ ਸੰਧਵਾਂ ਵਲੋਂ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ
Published : May 9, 2023, 5:46 pm IST
Updated : May 9, 2023, 5:46 pm IST
SHARE ARTICLE
Kultar Singh Sandhwan
Kultar Singh Sandhwan

ਕਿਹਾ, ਅੱਗ ਲਾਉਣ ਦੇ ਰੁਝਾਨ ਨੂੰ ਰੋਕਣਾ ਕਿਸਾਨਾਂ ਦੇ ਸਹਿਯੋਗ ਬਿਨਾਂ ਸੰਭਵ ਨਹੀਂ

 

ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਗ ਲਾਉਣ ਦੇ ਰੁਝਾਨ ਨਾਲ ਵਾਤਾਵਰਣ ਦੂਸ਼ਿਤ ਹੋ ਰਿਹਾ ਹੈ ਅਤੇ ਗੰਭੀਰ ਬੀਮਾਰੀਆਂ ਫੈਲ ਰਹੀਆਂ ਹਨ। ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀ ਸਾਰੀ ਮਸ਼ੀਨਰੀ ਇਸ ਗੱਲ ਲਈ ਯਤਨਸ਼ੀਲ ਹੈ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਿਚ ਕਮੀ ਲਿਆਂਦੀ ਜਾਵੇ ਪਰ ਕਿਸਾਨਾਂ ਦੇ ਸਹਿਯੋਗ ਤੋਂ ਬਿਨਾਂ ਅੱਗ ਲਾਉਣ ਦੇ ਰੁਝਾਨ ਨੂੰ ਰੋਕਿਆ ਨਹੀਂ ਜਾ ਸਕਦਾ।

ਇਹ ਵੀ ਪੜ੍ਹੋ: ਜਲੰਧਰ ਜ਼ਿਮਨੀ ਚੋਣ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ: ਸਿਬਿਨ ਸੀ

ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲਿਆਂ ਕਾਰਨ ਵਾਤਾਵਰਣ ਬਹੁਤ ਗੰਧਲਾ ਹੋ ਰਿਹਾ ਹੈ ਜਿਸ ਕਰਕੇ ਲੋਕਾਂ ਨੂੰ ਭਿਆਨਕ ਬੀਮਾਰੀਆਂ ਲੱਗ ਰਹੀਆਂ ਹਨ। ਸੰਧਵਾਂ ਨੇ ਦਸਿਆ ਕਿ ਜਿਹੜੇ ਕਿਸਾਨਾਂ ਵਲੋਂ ਝੋਨੇ ਜਾਂ ਕਣਕ ਦੀ ਫ਼ਸਲ ਦੀ ਰਹਿੰਦ-ਖੂੰਹਦ ਨਹੀਂ ਸਾੜੀ ਗਈ, ਉਨ੍ਹਾਂ ਦਾ ਪੰਜਾਬ ਸਰਕਾਰ ਅਤੇ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨਾਂ ਵਲੋਂ ਸਨਮਾਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਦਿੱਲੀ ਯੂਨੀਵਰਸਿਟੀ ਦਾ ਰਾਹੁਲ ਗਾਂਧੀ ਨੂੰ ਨੋਟਿਸ: ਭਵਿੱਖ 'ਚ ਕੈਂਪਸ ਦੇ ‘ਅਣਅਧਿਕਾਰਤ’ ਦੌਰੇ ਪ੍ਰਤੀ ਕੀਤਾ ਸੁਚੇਤ

ਸਪੀਕਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਅਤੇ ਨੌਜਵਾਨਾਂ ਦੇ ਸਿਹਤਮੰਦ ਭਵਿੱਖ ਲਈ ਫ਼ਸਲੀ ਰਹਿੰਦ-ਖੂੰਹਦ ਨੂੰ ਨਾ ਸਾੜਿਆ ਜਾਵੇ ਅਤੇ ਇਸ ਦੇ ਪ੍ਰਬੰਧਨ ਲਈ ਸਰਕਾਰ ਦਾ ਸਾਥ ਦਿਤਾ ਜਾਵੇ। ਉਨ੍ਹਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਪੌਦੇ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਮਨੁੱਖ ਨੂੰ ਧਰਤੀ 'ਤੇ ਰਹਿਣ ਲਈ ਸਭ ਤੋਂ ਵੱਧ ਸ਼ੁੱਧ ਵਾਤਾਵਰਣ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਵਾਲੇ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਕਰੀਬ 100 ਕਿਸਾਨਾਂ ਦਾ ਬੀਤੇ ਸਮੇਂ ਦੌਰਾਨ ਪੰਜਾਬ ਵਿਧਾਨ ਸਭਾ ਵਿਖੇ ਸਨਮਾਨ ਵੀ ਕੀਤਾ ਗਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement