Moga News : ਵਿਅਕਤੀ ਨੇ ਇੱਕ ਮਹਿਲਾ ਦੀ 12 ਏਕੜ 7 ਮਰਲੇ ਜ਼ਮੀਨ ਧੋਖੇ ਨਾਲ ਵੇਚੀ ,ਅਜੇ ਤੱਕ ਨਹੀਂ ਹੋਈ ਆਰੋਪੀ ਦੀ ਗ੍ਰਿਫਤਾਰੀ
Published : May 9, 2024, 4:19 pm IST
Updated : May 9, 2024, 4:19 pm IST
SHARE ARTICLE
Fraud
Fraud

ਜ਼ਮੀਨ ਦੀ ਕੀਮਤ ਕਰੀਬ 24 ਲੱਖ ਰੁਪਏ ਦੱਸੀ ਜਾਂਦੀ ਹੈ

Moga News : ਮੋਗਾ ਦੇ ਕਸਬਾ ਬਾਘਾ ਪੁਰਾਣਾ ਦੇ ਰਹਿਣ ਵਾਲੇ ਇੱਕ ਵਿਅਕਤੀ ਨੇ ਬਰਨਾਲਾ ਦੀ ਰਹਿਣ ਵਾਲੀ ਇੱਕ ਮਹਿਲਾ ਦੀ  12 ਏਕੜ 7 ਮਰਲੇ ਜ਼ਮੀਨ ਨੂੰ ਧੋਖਾਧੜੀ ਕਰਕੇ ਵੇਚ ਦਿੱਤਾ ਹੈ। ਜ਼ਮੀਨ ਦੀ ਕੀਮਤ ਕਰੀਬ 24 ਲੱਖ ਰੁਪਏ ਦੱਸੀ ਜਾਂਦੀ ਹੈ। ਪੁਲਿਸ ਨੇ ਪੀੜਤਾ ਦੀ ਸ਼ਿਕਾਇਤ 'ਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਰਣਜੀਤ ਸਿੰਘ ਨੇ ਦੱਸਿਆ ਕਿ ਬਰਨਾਲਾ ਦੀ ਰਹਿਣ ਵਾਲੀ ਗੁਰਪ੍ਰੀਤ ਕੌਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਬਾਘਾ ਪੁਰਾਣਾ ਦੇ ਰਹਿਣ ਵਾਲੇ ਸੁਲੱਖਣ ਸਿੰਘ ਪੁੱਤਰ ਗੁਰਚਰਨ ਸਿੰਘ ਨੇ ਉਸ ਦੀ 12 ਏਕੜ 7 ਮਰਲੇ ਜ਼ਮੀਨ ਧੋਖੇ ਨਾਲ ਵੇਚ ਦਿੱਤੀ। ਜਿਸ ਦੀ ਕੀਮਤ 24 ਲੱਖ ਰੁਪਏ ਦੇ ਕਰੀਬ ਸੀ।

ਮੁਲਜ਼ਮ ਦੀ ਗ੍ਰਿਫ਼ਤਾਰੀ ਹੋਣੀ ਬਾਕੀ 

ਜਾਂਚ ਅਧਿਕਾਰੀ ਨੇ ਦੱਸਿਆ ਕਿ ਕੇ.ਐਸ.ਐਸ.ਪੀ ਦੀਆਂ ਹਦਾਇਤਾਂ ਤਹਿਤ ਥਾਣਾ ਬਾਘਾ ਪੁਰਾਣਾ ਵਿੱਚ ਸੁਲੱਖਣ ਸਿੰਘ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement