Chandigarh News: ਕੁਝ ਦਸਤਾਵੇਜ਼ਾਂ ਦੀ ਅਣਹੋਂਦ ਕਿਸੇ ਮੁਲਾਜ਼ਮ ਨੂੰ ਪੈਨਸ਼ਨ ਤੋਂ ਵਾਂਝਾ ਨਹੀਂ ਕਰ ਸਕਦੀ : ਪੰਜਾਬ ਹਰਿਆਣਾ ਹਾਈ ਕੋਰਟ
Published : May 9, 2024, 9:01 am IST
Updated : May 9, 2024, 9:01 am IST
SHARE ARTICLE
Punjab Haryana High Court  Chandigarh News
Punjab Haryana High Court Chandigarh News

Chandigarh News: ਕਿਹਾ-ਪੈਨਸ਼ਨ ਮੁਲਾਜ਼ਮ ਦਾ ਸੰਵਿਧਾਨਕ ਅਧਿਕਾਰ

Punjab Haryana High Court  Chandigarh News: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਕੁਝ ਦਸਤਾਵੇਜ਼ਾਂ ਦੀ ਅਣਹੋਂਦ ਕਿਸੇ ਮੁਲਾਜ਼ਮ ਨੂੰ ਉਸ ਦੀ ਪੈਨਸ਼ਨ ਤੋਂ ਵਾਂਝੇ ਕਰਨ ਦਾ ਆਧਾਰ ਨਹੀਂ ਹੋ ਸਕਦੀ। ਜਸਟਿਸ ਜਸਗੁਰਪ੍ਰੀਤ ਸਿੰਘ ਪੁਰੀ ਨੇ ਕਿਹਾ ਕਿ ਸਿਰਫ਼ ਅੰਤਰ-ਵਿਭਾਗੀ ਸੰਚਾਰ ਅਤੇ ਕੁਝ ਦਸਤਾਵੇਜ਼ਾਂ ਦੀ ਘਾਟ ਕਿਸੇ ਮੁਲਾਜ਼ਮ ਨੂੰ ਉਸ ਦੀ ਪੈਨਸ਼ਨ ਤੋਂ ਵਾਂਝੇ ਰੱਖਣ ਦਾ ਆਧਾਰ ਨਹੀਂ ਹੋ ਸਕਦੀ। ਪੈਨਸ਼ਨ ਮੁਲਾਜ਼ਮ ਦਾ ਸੰਵਿਧਾਨਕ ਅਧਿਕਾਰ ਹੈ। ਅਦਾਲਤ ਨਗਰ ਕੌਂਸਲ ਥਾਨੇਸਰ ਦੇ ਦਫ਼ਤਰ 'ਚ ਕੰਮ ਕਰਦੇ ਕਲਰਕ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ। ਪਟੀਸ਼ਨ 'ਚ ਸੇਵਾਮੁਕਤੀ ਦੇ ਲਾਭ ਜਾਰੀ ਕਰਨ ਦੇ ਨਿਰਦੇਸ਼ਾਂ ਦੀ ਮੰਗ ਕੀਤੀ ਗਈ ਸੀ।

ਇਹ ਵੀ ਪੜ੍ਹੋ:Australia News: ਆਸਟ੍ਰੇਲੀਆ ਜਾਣ ਵਾਲੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਸਟੂਡੈਂਟ ਵੀਜ਼ਾ ਨਿਯਮਾਂ ਨੂੰ ਕੀਤਾ ਸਖ਼ਤ

ਪਟੀਸ਼ਨਰ ਵੱਲੋਂ ਦੱਸਿਆ ਗਿਆ ਕਿ ਉਹ ਨਗਰ ਕੌਂਸਲ ਥਾਨੇਸਰ ਦੇ ਦਫ਼ਤਰ 'ਚ ਨੌਕਰੀ ਕਰਦਾ ਸੀ। ਉਸ ਨੂੰ ਮਈ 2016 'ਚ ਮੁਅੱਤਲ ਕਰ ਦਿੱਤਾ ਗਿਆ ਸੀ ਪਰ ਬਾਅਦ 'ਚ ਅਗਸਤ 2017 'ਚ ਉਸ ਦੀ ਮੁਅੱਤਲੀ ਦੇ ਹੁਕਮ ਨੂੰ ਰੱਦ ਕਰ ਦਿੱਤਾ ਗਿਆ ਸੀ। ਵਿਭਾਗੀ ਕਾਰਵਾਈ 'ਚ ਸਿਰਫ਼ ਚਿਤਾਵਨੀ ਦੇ ਹੁਕਮ ਜਾਰੀ ਕੀਤੇ ਗਏ ਸਨ। ਹਾਲਾਂਕਿ ਸੇਵਾਮੁਕਤੀ ਤੋਂ ਬਾਅਦ ਪਟੀਸ਼ਨਕਰਤਾ ਨੂੰ ਨਾ ਤਾਂ ਸੇਵਾਮੁਕਤੀ ਦੇ ਲਾਭ ਤੇ ਨਾ ਹੀ ਪੈਨਸ਼ਨ ਦਿੱਤੀ ਗਈ।

ਇਹ ਵੀ ਪੜ੍ਹੋ:  Punjab Congress : ਨੌਕਰੀ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੀ ਨਵੀਂ ਜ਼ਿੰਮੇਵਾਰੀ 

ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਪਟੀਸ਼ਨ ਪੈਂਡਿੰਗ ਰਹਿਣ ਦੌਰਾਨ ਨਗਰ ਕੌਂਸਲ ਨੇ 2023 'ਚ ਕੁਝ ਸੇਵਾਮੁਕਤੀ ਲਾਭਾਂ ਦਾ ਭੁਗਤਾਨ ਕੀਤਾ ਸੀ ਪਰ ਦੇਰੀ ਲਈ ਕੋਈ ਜਾਇਜ਼ ਕਾਰਨ ਨਹੀਂ ਦੱਸਿਆ। ਅਦਾਲਤ ਨੇ ਨਗਰ ਕੌਂਸਲ ਦੀ ਇਸ ਦਲੀਲ ਨੂੰ ਰੱਦ ਕਰ ਦਿੱਤਾ ਕਿ ਪੈਨਸ਼ਨ ਦੀ ਅਦਾਇਗੀ ਨਹੀਂ ਕੀਤੀ ਜਾ ਸਕਦੀ ਕਿਉਂਕਿ ਉਨ੍ਹਾਂ ਨੇ ਆਪਣੇ ਵਿਭਾਗਾਂ ਤੋਂ ਵੱਖ-ਵੱਖ ਦਸਤਾਵੇਜ਼ ਤੇ ਪੈਨਸ਼ਨ ਦੇ ਕਾਗ਼ਜ਼ਾਤ ਮੰਗੇ ਸਨ, ਜਿੱਥੇ ਪਟੀਸ਼ਨਰ ਨੇ 2001 ਤੋਂ 2007 ਤੱਕ ਕੰਮ ਕੀਤਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਸ ਦੀ ਗ਼ੈਰ-ਹਾਜ਼ਰੀ 'ਚ ਉਸ ਪੈਨਸ਼ਨ ਬੰਦ ਹੋ ਗਈ। ਅਦਾਲਤ ਨੇ ਕਿਹਾ ਕਿ ਸਿਰਫ਼ ਅੰਤਰ-ਵਿਭਾਗੀ ਸੰਚਾਰ ਦੀ ਉਪਲਬਧਤਾ ਨਾ ਹੋਣ ਕਾਰਨ ਕਿਸੇ ਨੂੰ ਰੁਜ਼ਗਾਰ ਤੋਂ ਵਾਂਝਾ ਨਹੀਂ ਕੀਤਾ ਜਾ ਸਕਦਾ। ਪਟੀਸ਼ਨ ਦਾ ਨਿਪਟਾਰਾ ਕਰਦਿਆਂ ਅਦਾਲਤ ਨੇ ਕਿਹਾ ਕਿ ਪਟੀਸ਼ਨਕਰਤਾ ਦੇਰੀ ਨਾਲ ਭੁਗਤਾਨ ਕਰਨ 'ਤੇ ਛੇ ਫ਼ੀਸਦੀ ਸਾਲਾਨਾ ਦੀ ਦਰ ਨਾਲ ਵਿਆਜ ਦਾ ਹੱਕਦਾਰ ਹੋਵੇਗਾ। ਜੇ ਸੇਵਾਮੁਕਤੀ ਦੇ ਹੋਰ ਲਾਭ ਹਨ, ਪਟੀਸ਼ਨਕਰਤਾ ਨੂੰ ਅੱਜ ਤੱਕ ਅਦਾ ਨਹੀਂ ਕੀਤੇ ਗਏ ਹਨ ਤਾਂ ਉਹ ਬਕਾਇਆ ਰਾਸ਼ੀ ਜੋ 6 ਫ਼ੀਸਦੀ ਸਾਲਾਨਾ ਦੇ ਹਿਸਾਬ ਨਾਲ ਵਿਆਜ ਸਮੇਤ ਪ੍ਰਾਪਤ ਕਰਨ ਦਾ ਵੀ ਹੱਕਦਾਰ ਹੋਵੇਗਾ। 

(For more Punjabi news apart from Punjab Haryana High Court pension Chandigarh News in punjabi, stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement