ਕੋਰੋਨਾ ਤੋਂ ਬਚਾਅ ਲਈ NGO ਨੇ ਦਾਨ ਕੀਤੇ ਮਾਸਕ, ਕਿੱਟਾਂ ਤੇ ਹੋਰ ਸਾਮਾਨ
Published : Jun 9, 2021, 5:55 pm IST
Updated : Jun 9, 2021, 5:55 pm IST
SHARE ARTICLE
NGO
NGO

‘ਰਾਜ ਵਿਦਿਆ ਕੇਂਦਰ’ ਇਕ ਗੈਰ-ਮੁਨਾਫਾ ਸੰਗਠਨ ਹੈ ਜਿਸ ਨੇ ਮਨੁੱਖਤਾ ਦੀ ਭਲਾਈ ਲਈ ਵਿਸ਼ਵ ਭਰ 'ਚ ਅਨੇਕਾਂ ਪ੍ਰੋਗਰਾਮ ਚਲਾਏ ਹਨ

ਚੰਡੀਗੜ੍ਹ-ਕੋਵਿਡ-19 ਮਹਾਂਮਾਰੀ ਦੌਰਾਨ ਪੰਜਾਬ ਦੀਆਂ ਜੇਲ੍ਹਾਂ ਨੂੰ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ 'ਰਾਜ ਵਿੱਦਿਆ ਕੇਂਦਰ' ਵੱਲੋਂ ਸੂਬੇ ਦੇ ਕੈਦੀਆਂ ਅਤੇ ਵੱਖ-ਵੱਖ ਜੇਲ੍ਹਾਂ 'ਚ ਤਾਇਨਾਤ ਸਟਾਫ਼ ਲਈ ਕੋਵਿਡ ਤੋਂ ਬਚਾਅ ਦੀਆਂ ਵਸਤਾਂ ਦਾਨ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ-ਮਹਿਲਾ ਨੇ ਇਕੋ ਸਮੇਂ 10 ਬੱਚਿਆਂ ਨੂੰ ਦਿੱਤਾ ਜਨਮ, ਬਣਾਇਆ ਰਿਕਾਰਡ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਐਨ.ਜੀ.ਓ. ਨੇ ਅੱਜ ਏ.ਡੀ.ਜੀ.ਪੀ. (ਜੇਲ੍ਹਾਂ) ਪ੍ਰਵੀਨ ਕੁਮਾਰ ਸਿਨਹਾ ਦੀ ਮੌਜੂਦਗੀ 'ਚ 5,000 ਮਾਸਕ, 500 ਐਨ-95 ਮਾਸਕ, 50 ਪੀ.ਪੀ.ਈ. ਕਿੱਟਾਂ, 300 ਜੋੜੀ ਦਸਤਾਨੇ, 200 ਫੇਸ ਸ਼ੀਲਡਾਂ ਅਤੇ 100 ਲੀਟਰ ਸੈਨੀਟਾਈਜ਼ਰ ਦਾਨ ਕੀਤੇ। 

ਇਹ ਵੀ ਪੜ੍ਹੋ-ਚੀਨ 'ਚ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਇਸ ਕਾਰਨ ਪ੍ਰਿੰਸੀਪਲ ਨੂੰ ਬਣਾਇਆ ਬੰਧਕ

ਜ਼ਿਕਰਯੋਗ ਹੈ ਕਿ ‘ਰਾਜ ਵਿਦਿਆ ਕੇਂਦਰ’ ਇਕ ਗੈਰ-ਮੁਨਾਫਾ ਸੰਗਠਨ ਹੈ ਜਿਸ ਨੇ ਮਨੁੱਖਤਾ ਦੀ ਭਲਾਈ ਲਈ ਵਿਸ਼ਵ ਭਰ 'ਚ ਅਨੇਕਾਂ ਪ੍ਰੋਗਰਾਮ ਚਲਾਏ ਹਨ, ਜਿਸ 'ਚ ਮਾਨਸਿਕ ਸਿਹਤ ਦੀ ਮਜ਼ਬੂਤੀ ਦੇ ਨਾਲ-ਨਾਲ ਆਫ਼ਤ ਪ੍ਰਬੰਧਨ 'ਚ ਸਹਾਇਤਾ ਸ਼ਾਮਲ ਹੈ। ਇਸ ਤੋਂ ਇਲਾਵਾ ਪ੍ਰੇਮਸਾਗਰ ਫਾਉਂਡੇਸ਼ਨ ਵੀ ‘ਰਾਜ ਵਿੱਦਿਆ ਕੇਂਦਰ’ ਵੱਲੋਂ ਕੀਤੇ ਜਾ ਰਹੇ ਕਾਰਜਾਂ 'ਚ ਸਹਾਇਤਾ ਦੇ ਰਹੀ ਹੈ।

ਇਹ ਵੀ ਪੜ੍ਹੋ-'ਬੱਚਿਆਂ ਲਈ ਖਤਰਨਾਕ ਨਹੀਂ ਹੋਵੇਗੀ ਕੋਰੋਨਾ ਦੀ ਤੀਸਰੀ ਲਹਿਰ'

ਇਸ ਮੌਕੇ ਏ.ਡੀ.ਜੀ.ਪੀ. ਸਿਨਹਾ ਨੇ ਕੋਵਿਡ ਤੋਂ ਬਚਾਅ ਦੀਆਂ ਵਸਤਾਂ ਦਾਨ ਕਰਨ ਲਈ ਸੰਗਠਨ ਦਾ ਧੰਨਵਾਦ ਕੀਤਾ ਅਤੇ ਵਿਸ਼ਵ ਭਰ 'ਚ ਇਸ ਸੰਸਥਾ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement