ਸੰਗਰੂਰ 'ਚ ਵਾਪਰੇ ਹਾਦਸੇ ਨੇ ਖੋਹਿਆ ਮਾਪਿਆਂ ਦਾ ਪੁੱਤ, ਨੌਜਵਾਨ ਦੀ ਹੋਈ ਮੌਤ

By : GAGANDEEP

Published : Jun 9, 2023, 3:21 pm IST
Updated : Jun 9, 2023, 3:21 pm IST
SHARE ARTICLE
photo
photo

ਪੁਲਿਸ ਨੇ ਮ੍ਰਿਤਕ ਦੇ ਬਿਆਨਾਂ ’ਤੇ ਕਾਰ ਚਾਲਕ ’ਤੇ ਮਾਮਲਾ ਦਰਜ ਕੀਤਾ

 

ਭਵਾਨੀਗੜ੍ਹ: ਸੰਗਰੂਰ ਦੇ ਭਵਾਨੀਗੜ੍ਹ ਵਿਖੇ ਦਰਦਨਾਕ ਹਾਦਸਾ ਵਾਪਰ ਗਿਆ। ਇਥੇ  ਪਿੰਡ ਬਾਲਦ ਕਲਾਂ ਨੇੜੇ ਮੋਟਰਸਾਈਕਲ ਅਤੇ ਕਾਰ ਦੀ ਆਪਸ 'ਚ ਭਿਆਨਕ ਟੱਕਰ ਹੋ ਗਈ। ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ: ਲੁਧਿਆਣਾ: IELTS ਸੈਂਟਰ 'ਚ ਕੋਚਿੰਗ ਦੇਣ ਗਈ ਟੀਚਰ ਨਾਲ ਹੋ ਗਿਆ ਕਾਰਾ, ਜਦੋਂ ਵੇਖਿਆ CCTV ਤਾਂ ਪੈਰੋਂ ਹੇਠ ਖਿਸਕੀ ਜ਼ਮੀਨ!  

 ਮ੍ਰਿਤਕ ਲੜਕੇ ਦੀ ਪਹਿਚਾਣ ਖੁਸ਼ਵਿੰਦਰ ਸਿੰਘ (37) ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਨੇ ਦਸਿਆ ਕਿ ਉਸ ਦਾ ਪੁੱਤਰ ਅਪਣੇ ਮੋਟਰਸਾਈਕਲ ’ਤੇ ਪਿੰਡ ਬਾਲਦ ਕਲਾਂ ਤੋਂ ਵਾਪਸ ਅਪਣੇ ਪਿੰਡ ਜਾ ਰਿਹਾ ਸੀ, ਜਦੋਂ ਆਰ. ਡੀ. ਐਲ. ਪੈਲੇਸ ਨੇੜੇ ਆਇਆ ਤਾਂ ਪਿੱਛੋਂ ਆਉਂਦੀ ਇਕ ਸਵਿੱਫਟ ਕਾਰ ਨੇ ਉਸ ਦੇ ਪੁੱਤ ਦੇ ਮੋਟਰਸਾਈਖਲ ਨੂੰ ਟੱਕਰ ਮਾਰ ਦਿਤੀ।

ਇਹ ਵੀ ਪੜ੍ਹੋ: 'ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨੇ ਪ੍ਰੀਖਿਆ ਸੁਧਾਰਾਂ ਨੂੰ ਕੀਤਾ ਲਾਗੂ'

ਟੱਕਰ ਵੱਜਣ ਕਾਰਨ ਖੁਸ਼ਵਿੰਦਰ ਸਿੰਘ ਮੋਟਰਸਾਇਕਲ ਸਮੇਤ ਸੜਕ ’ਤੇ ਜਾ ਡਿੱਗਾ ਜਿਸ ਕਾਰਨ ਉਸਨੂੰ ਗੰਭੀਰ ਸੱਟਾਂ ਲੱਗੀਆਂ। ਉਸ ਨੂੰ ਮੌਕੇ ਤੋਂ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਭੇਜ ਦਿਤਾ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਗੁਰਮੇਲ ਸਿੰਘ ਦੇ ਬਿਆਨਾਂ ’ਤੇ ਕਾਰ ਚਾਲਕ ’ਤੇ ਮਾਮਲਾ ਦਰਜ ਕਰਦਿਆਂ ਅਗਲੀ ਪੜਤਾਲ ਸ਼ੁਰੂ ਕਰ ਦਿਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement