Patiala News : ਭਾਖੜਾ ਅਤੇ ਹੋਰ ਵੱਡੀਆਂ-ਛੋਟੀਆਂ ਨਹਿਰਾਂ 'ਚ ਨਹਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ
Published : Jun 9, 2024, 6:10 pm IST
Updated : Jun 9, 2024, 6:10 pm IST
SHARE ARTICLE
canals
canals

ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ

Patiala News : ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰੋਂ ਵੱਖ ਵੱਖ ਸਥਾਨਾਂ ਤੋਂ ਲੰਘਦੀ ਭਾਖੜਾ ਨਹਿਰ ਅਤੇ ਹੋਰ ਵੱਡੀਆਂ-ਛੋਟੀਆਂ ਨਦੀਆਂ/ਨਹਿਰਾਂ ਵਿੱਚ ਕਿਸੇ ਵੀ ਸਥਾਨ 'ਤੇ ਆਮ ਜਨਤਾ ਦੇ ਨਹਾਉਣ ਅਤੇ ਤੈਰਨ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। 

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਦੇ ਆਦੇਸ਼ ਦਿੱਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਗਰਮੀ ਦਾ ਮੌਸਮ ਹੋਣ ਕਾਰਨ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ ਅਤੇ ਆਮ ਲੋਕ ਜਿਨ੍ਹਾਂ ਵਿੱਚ ਬੱਚੇ ਤੇ ਨੌਜਵਾਨ ਵੀ ਸ਼ਾਮਲ ਹੁੰਦੇ ਹਨ, ਭਾਖੜਾ ਨਹਿਰ ਅਤੇ ਜ਼ਿਲ੍ਹੇ ਦੀਆਂ ਹੋਰ ਵੱਡੀਆਂ ਤੇ ਛੋਟੀਆਂ ਨਹਿਰਾਂ ਵਿੱਚ ਨਹਾਉਣ ਲਈ ਜਾਂਦੇ ਹਨ। 

ਉਨ੍ਹਾਂ ਕਿਹਾ ਕਿ ਕਈ ਵਾਰ ਪਾਣੀ ਦੇ ਤੇਜ਼ ਵਹਾਅ ਕਾਰਨ ਇਨ੍ਹਾਂ ਨਦੀਆਂ/ਨਹਿਰਾਂ ਵਿੱਚ ਤੈਰਨ/ਨਹਾਉਣ ਵਾਲੇ ਵਿਅਕਤੀ ਪਾਣੀ ਵਿੱਚ ਰੁੜ੍ਹ/ਡੁੱਬ ਜਾਂਦੇ ਹਨ। ਜਿਸ ਕਾਰਨ ਪਟਿਆਲਾ ਜ਼ਿਲ੍ਹੇ ਦੀ ਹੱਦ ਅੰਦਰ ਪੈਂਦੀਆਂ ਨਹਿਰਾਂ ਵਿੱਚ ਨਹਾਉਣ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਪਾਬੰਦੀ ਦੇ ਇਹ ਹੁਕਮ 5 ਅਗਸਤ 2024 ਤੱਕ ਲਾਗੂ ਰਹਿਣਗੇ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement