Bathinda News : ਬਠਿੰਡਾ 'ਚ ਔਰਤ ਦੀ ਗਲਾ ਘੁੱਟ ਕੀਤੀ ਹੱਤਿਆ, ਪ੍ਰੇਮੀ ਨੇ ਫ਼ਾਹਾ ਲੈ ਕੇ ਕੀਤੀ ਖੁਦਕੁਸ਼ੀ 

By : BALJINDERK

Published : Jun 9, 2024, 4:11 pm IST
Updated : Jun 9, 2024, 4:11 pm IST
SHARE ARTICLE
Crime
Crime

Bathinda News : ਲੜਕੀ ਦੇ ਪਰਿਵਾਰ ਵਾਲਿਆਂ ਨੇ ਜਤਾਇਆ ਕਤਲ ਦਾ ਖਦਸ਼ਾ

Bathinda News : ਬਠਿੰਡਾ ਦੇ ਪਿੰਡ ਗਿੱਲ ਪੱਤੀ ਨੇੜੇ ਨੇਹੀਆਂਵਾਲਾ ਰੋਡ 'ਤੇ ਇੱਕ ਔਰਤ ਦੀ ਲਾਸ਼ ਮਿਲਣ ਨਾਲ ਦਹਿਸ਼ਤ ਫੈਲ ਗਈ।ਮਹਿਲਾ ਦੇ ਗਲੇ 'ਤੇ ਰੁਮਾਲ ਆਦਿ ਨਾਲ ਗਲਾ ਘੁੱਟਣ ਦੇ ਨਿਸ਼ਾਨ ਮਿਲੇ ਹਨ। ਦੂਜੇ ਪਾਸੇ ਪਿੰਡ ਬਲਾਡ ’ਚ ਇੱਕ ਵਿਅਕਤੀ ਦੀ ਦਰੱਖਤ ਨਾਲ ਲਟਕਦੀ ਲਾਸ਼ ਮਿਲੀ ਹੈ। ਮਾਮਲਾ ਪ੍ਰੇਮ ਸਬੰਧਾਂ ਦਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਔਰਤ ਦੀ ਪਛਾਣ ਮਨਜੀਤ ਕੌਰ ਵਾਸੀ ਪਿੰਡ ਸਿਵੀਆਂ ਵਜੋਂ ਹੋਈ ਹੈ। ਮ੍ਰਿਤਕ ਔਰਤ ਦਾ ਪਤੀ ਲੱਕੜ ਮਕੈਨਿਕ ਹੈ। ਪੁਲਿਸ ਨੇ ਮੁੱਢਲੀ ਕਾਰਵਾਈ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਔਰਤ ਦਾ ਸਕੂਟਰ ਵੀ ਉਸੇ ਥਾਂ ਖੜ੍ਹਾ ਸੀ ਜਿੱਥੇ ਉਸ ਦੀ ਲਾਸ਼ ਬਰਾਮਦ ਹੋਈ ਸੀ। ਔਰਤ ਦੇ ਗਲੇ 'ਤੇ ਰੁਮਾਲ ਆਦਿ ਨਾਲ ਗਲਾ ਘੁੱਟਣ ਦੇ ਨਿਸ਼ਾਨ ਸਨ ਅਤੇ ਲਾਸ਼ ਨੂੰ ਘਸੀਟਣ ਦੇ ਵੀ ਨਿਸ਼ਾਨ ਸਨ। ਪਰਿਵਾਰਕ ਮੈਂਬਰਾਂ ਨੇ ਖ਼ਦਸ਼ਾ ਪ੍ਰਗਟਾਇਆ ਹੈ ਕਿ ਔਰਤ ਦਾ ਕਤਲ ਹੋਇਆ ਹੈ। ਫ਼ਿਲਹਾਲ ਪੁਲਿਸ ਮਾਮਲੇ ਦੀ ਜਾਂਚ 'ਚ ਜੁਟੀ ਹੈ।

ਇਹ ਵੀ ਪੜੋ:Manipur News : ਮਣੀਪੁਰ 'ਚ ਹਿੰਸਾ ’ਚ 70 ਘਰ, ਸਰਕਾਰੀ ਦਫ਼ਤਰ, 2 ਪੁਲਿਸ ਚੌਕੀਆਂ ਨੂੰ ਸਾੜਿਆ 

ਇਸ ਤੋਂ ਇਲਾਵਾ ਪਿੰਡ ਬਲਾਡ ਮਹਿਮਾ ਦੇ ਸਰਕਾਰੀ ਸਕੂਲ ’ਚ ਇੱਕ ਵਿਅਕਤੀ ਨੇ ਦਰੱਖਤ ਨਾਲ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਦੇ ਵਲੰਟੀਅਰ ਐਂਬੂਲੈਂਸ ਸਮੇਤ ਮੌਕੇ 'ਤੇ ਪਹੁੰਚ ਗਏ। ਥਾਣਾ ਨੇਹੀਆਂਵਾਲਾ ਦੀ ਹਾਜ਼ਰੀ ’ਚ ਜਥੇਬੰਦੀ ਦੇ ਮੈਂਬਰਾਂ ਨੇ ਲਾਸ਼ ਨੂੰ ਦਰੱਖਤ ਤੋਂ ਹੇਠਾਂ ਉਤਾਰਿਆ। ਮ੍ਰਿਤਕ ਦੀ ਪਛਾਣ ਸਤਨਾਮ ਸਿੰਘ (40 ਸਾਲ) ਵਾਸੀ ਪਿੰਡ ਬਲਾਡ ਮਹਿਮਾ ਵਜੋਂ ਹੋਈ ਹੈ। ਮ੍ਰਿਤਕ ਵਿਅਕਤੀ ਸਵੇਰੇ ਮ੍ਰਿਤਕ ਔਰਤ ਦਾ ਪ੍ਰੇਮੀ ਦੱਸਿਆ ਜਾ ਰਿਹਾ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਉਸ ਨੇ ਔਰਤ ਦਾ ਕਤਲ ਕਰਨ ਤੋਂ ਬਾਅਦ ਖੁਦਕੁਸ਼ੀ ਕਰ ਲਈ ਹੋ ਸਕਦੀ ਹੈ। ਫ਼ਿਲਹਾਲ ਪੁਲਿਸ ਦੋਵਾਂ ਮਾਮਲਿਆਂ ਦੀ ਜਾਂਚ ਕਰ ਰਹੀ ਹੈ। ਪੁਲਿਸ ਵੱਲੋਂ ਮੁੱਢਲੀ ਕਾਰਵਾਈ ਤੋਂ ਬਾਅਦ ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

(For more news apart from woman was strangled to death, her lover committed suicide in Bathinda News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement