Punjab Weather Update: ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, 9 ਜ਼ਿਲ੍ਹਿਆਂ 'ਚ ਤਾਪਮਾਨ 44 ਡਿਗਰੀ ਤੋਂ ਪਹੁੰਚਿਆ ਪਾਰ
Published : Jun 9, 2025, 8:19 am IST
Updated : Jun 9, 2025, 11:01 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: 44.8 ਡਿਗਰੀ ਤਾਪਮਾਨ ਨਾਲ ਬਠਿੰਡਾ ਰਿਹਾ ਸਭ ਤੋਂ ਗਰਮ ਸ਼ਹਿਰ

Punjab Weather Update News in punjabi : ਭਾਰਤੀ ਮੌਸਮ ਵਿਭਾਗ ਨੇ ਪੰਜਾਬ ਲਈ ਤਿੰਨ ਦਿਨਾਂ ਲਈ ਗਰਮੀ ਦੀ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਹੈ। ਗਰਮੀ ਨਾ ਸਿਰਫ਼ ਦਿਨ ਵੇਲੇ ਸਗੋਂ ਰਾਤ ਨੂੰ ਵੀ ਗਰਮੀ ਪਰੇਸ਼ਾਨ ਕਰੇਗੀ। ਵਿਭਾਗ ਦੇ ਅਨੁਸਾਰ, ਸੂਬੇ ਵਿੱਚ ਤਾਪਮਾਨ ਆਮ ਨਾਲੋਂ ਬਹੁਤ ਜ਼ਿਆਦਾ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ 12 ਜੂਨ ਤੋਂ ਸੂਬੇ ਵਿੱਚ ਸਥਿਤੀ ਆਮ ਹੋ ਜਾਵੇਗੀ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜੋ ਕਿ ਆਮ ਨਾਲੋਂ 3.5 ਡਿਗਰੀ ਸੈਲਸੀਅਸ ਵੱਧ ਹੈ।

ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 44.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਘੱਟੋ-ਘੱਟ ਤਾਪਮਾਨ ਵਿੱਚ ਵੀ 1.2 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ, ਜੋ ਕਿ ਆਮ ਨਾਲੋਂ 3 ਡਿਗਰੀ ਸੈਲਸੀਅਸ ਵੱਧ ਹੈ। ਅੱਜ ਪੰਜਾਬ ਵਿੱਚ ਤਾਪਮਾਨ 45 ਡਿਗਰੀ ਨੂੰ ਪਾਰ (Punjab Weather Update News) ਕਰ ਸਕਦਾ ਹੈ।

ਅੱਜ 9 ਜੂਨ ਨੂੰ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਪਟਿਆਲਾ, ਸੰਗਰੂਰ, ਬਰਨਾਲਾ, ਬਠਿੰਡਾ, ਫ਼ਰੀਦਕੋਟ ਅਤੇ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਲੁਧਿਆਣਾ, ਫਿਰੋਜ਼ਪੁਰ, ਫਾਜ਼ਿਲਕਾ, ਮਾਨਸਾ, ਬਠਿੰਡਾ ਅਤੇ ਮੋਗਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਜ਼ਿਆਦਾਤਰ ਜ਼ਿਲ੍ਹਿਆਂ ਵਿੱਚ 10 ਜੂਨ ਨੂੰ ਵੀ ਔਰੇਂਜ ਅਲਰਟ ਜਾਰੀ ਰਹੇਗਾ, ਪਰ 11 ਜੂਨ ਤੋਂ ਸਥਿਤੀ ਵਿੱਚ ਕੁਝ ਸੁਧਾਰ ਹੋਣ ਦੀ ਉਮੀਦ ਹੈ। 12 ਜੂਨ ਤੱਕ ਸੂਬੇ ਭਰ ਵਿੱਚ ਆਮ ਹਾਲਾਤ ਵਾਪਸ ਆਉਣ ਦੀ ਉਮੀਦ (Punjab Weather Update News) ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement