ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਹੋਈ ਬਾਰਿਸ਼, 3 ਦਿਨ ਹੋਰ ਮੀਂਹ ਪੈਣ ਦੀ ਸੰਭਾਵਨਾ
Published : Jul 9, 2019, 11:30 am IST
Updated : Jul 9, 2019, 1:31 pm IST
SHARE ARTICLE
Heavy Rain
Heavy Rain

ਅੱਜ ਤੜਕਸਾਰ ਪੰਜਾਬ ਦੇ ਵੱਖ-ਵੱਖ ਹਿੱਸਿਆ 'ਚ ਹਲਕੀ ਹਨੇਰੀ ਤੇ ਕਾਲੀ ਘਟਾ

ਚੰਡੀਗੜ੍ਹ: ਅੱਜ ਤੜਕਸਾਰ ਪੰਜਾਬ ਦੇ ਵੱਖ-ਵੱਖ ਹਿੱਸਿਆ 'ਚ ਹਲਕੇ ਝੱਖੜ ਤੇ ਕਾਲੀ ਘਟਾ ਤੋਂ ਬਾਅਦ ਸਵੇਰ ਸਮੇਂ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਹੈ। ਕਈ ਹਿੱਸਿਆ ਵਿਚ ਭਰਵੀਂ ਬਾਰਿਸ਼ ਹੋਣ ਨਾਲ ਖੇਤਾਂ ਵਿਚ ਪਾਣੀ ਖੜਾ ਵੇਖਣ ਨੂੰ ਮਿਲਿਆ। ਬਾਰਿਸ਼ ਨਾਲ ਤਾਪਮਾਨ 'ਚ ਗਿਰਵਾਟ ਆਉਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਤੇ ਮੌਸਮ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਅਗਲੇ 3 ਦਿਨ ਹੋਰ ਮੀਂਹ ਪੈਣ ਸੰਭਾਵਨਾ ਹੈ।

RainRain

ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਸੀ, ਉਥੇ ਅੱਜ ਚੰਡੀਗੜ੍ਹ, ਮੋਹਾਲੀ, ਤੇ ਪੰਜਾਬ ਦੀ ਕਈ ਹਿੱਸਿਆਂ ਵਿਚ ਪਏ ਮੀਂਹ ਨਾਲ ਤਾਪਮਾਨ ਵਿਚ ਗਿਰਾਵਟ ਆਈ ਹੈ ਅਤੇ ਮੌਸਮ ਪੂਰੀ ਤਰ੍ਹਾਂ ਖ਼ੁਸ਼ਗਵਾਰ ਹੋ ਗਿਆ ਹੈ।

Weather Report Weather Report

ਤਾਪਮਾਨ ਵਿਚ ਗਿਰਾਵਟ ਆਉਣ ਨਾਲ ਜਿੱਥੇ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉਥੇ ਹੀ ਕਿਸਾਨਾਂ ਨੂੰ ਵੀ ਵੱਡਾ ਫ਼ਾਇਦਾ ਮਿਲਿਆ ਹੈ, ਕਿਉਂਕਿ ਇਹ ਮੀਂਹ ਝੋਨੇ ਦੀ ਫ਼ਸਲ ਲਈ ਬਹੁਤ ਲਾਭਦਾਇਕ ਸਿੱਧ ਹੋਵੇਗਾ। ਬਰਸਾਤ ਨਾਲ ਬਜੁਰਗਾਂ, ਬੱਚਿਆਂ, ਨੌਜਵਾਨਾਂ ਤੇ ਔਰਤਾਂ ਨੇ ਵੱਡੀ ਰਾਹਤ ਮਹਿਸੂਸ ਕੀਤੀ ਹੈ। ਖੇਤਾਂ ਵਿਚ ਪਸ਼ੂਆਂ ਦੇ ਲਈ ਖਾਣ ਵਾਲੇ ਚਾਰੇ ਦੀ ਵੀ ਮੀਂਹ ਨਾ ਪੈਣ ਕਾਰਨ ਦਿੱਕਤ ਆਉਣ ਲੱਗ ਪਈ ਸੀ ਪਰ ਹੁਣ ਮੀਂਹ ਪੈਣ ਨਾਲ ਪਸ਼ੂਆਂ ਨੂੰ ਵੀ ਰਾਹਤ ਮਿਲੇਗੀ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement