ਪੜ੍ਹਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 71 ਲੈਕਚਰਾਰਾਂ ਦਾ ਤਬਾਦਲਾ
Published : Jul 9, 2020, 10:39 am IST
Updated : Jul 9, 2020, 10:39 am IST
SHARE ARTICLE
Vijay Inder Singla
Vijay Inder Singla

ਪੰਜਾਬ ਸਰਕਾਰ ਨੇ ਜ਼ਿਲ੍ਹਾ ਸਿਖਿਆ ਅਤੇ ਸਿਖਲਾਈ ਸੰਸਥਾਵਾਂ (ਡਾਇਟਸ) ਵਿਚ ਵਿਦਿਆਰਥੀਆਂ ਦੀ

ਚੰਡੀਗੜ੍ਹ, 8 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਨੇ ਜ਼ਿਲ੍ਹਾ ਸਿਖਿਆ ਅਤੇ ਸਿਖਲਾਈ ਸੰਸਥਾਵਾਂ (ਡਾਇਟਸ) ਵਿਚ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 71 ਲੈਕਚਰਾਰਾਂ ਦਾ ਤਬਾਦਲਾ ਕਰ ਦਿਤੀ ਹੈ। ਇਸ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਸਕੂਲ ਸਿਖਿਆ ਵਿਭਾਗ ਦੇ ਇਕ ਬੁਲਾਰੇ ਨੇ ਦਸਿਆ ਕਿ ਸਕੂਲ ਸਿਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਵਾਨਗੀ ਤੋਂ ਬਾਅਦ ਸਕੂਲ ਸਿਖਿਆ ਸਕੱਤਰ ਸ੍ਰੀ ਕਿਸ਼ਨ ਕੁਮਾਰ ਨੇ ਇਨ੍ਹਾਂ ਹੁਕਮਾਂ ’ਤੇ ਹਸਤਾਖਰ ਕਰ ਦਿਤੇ ਹਨ।

ਬੁਲਾਰੇ ਅਨੁਸਾਰ ਇਹ ਫ਼ੈਸਲਾ ਸਟਾਫ਼ ਦੀ ਤਾਇਨਾਤੀ ਨੂੰ ਤਰਕਸੰਗਤ ਬਨਾਉਣ ਅਤੇ ਲੋਕ ਹਿਤਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਕਈ ਜ਼ਿਲ੍ਹਾ ਸਿਖਿਆ ਅਤੇ ਸਿਖਲਾਈ ਸੰਸਥਾਵਾਂ ਵਿਚ ਇਕ ਵਿਸ਼ੇ ਦੇ ਵੱਧ ਲੈਕਚਰਾਰ ਸਨ ਅਤੇ ਕਈ ਹੋਰਾਂ ਵਿਚ ਉਸ ਵਿਸ਼ੇ ਦੇ ਲੈਕਚਰਾਰ ਨਹੀਂ ਸਨ। ਇਸ ਕਰ ਕੇ ਸਕੂਲ ਸਿਖਿਆ ਵਿਭਾਗ ਨੇ ਨਵੰਬਰ 2019 ਵਿਚ ਇਕ ਜਨਤਕ ਨੋਟਿਸ ਰਾਹੀਂ ਡਾਇਟਾਂ ਵਿਚ ਤਾਇਨਾਤ ਹੋਣ ਦੇ ਚਾਹਵਾਨਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਸੀ।

ਇਸ ਦੇ ਆਧਾਰ ’ਤੇ ਯੋਗ ਉਮੀਦਵਾਰਾਂ ਦੀ ਚੋਣ ਕਰਨ ਉਪਰੰਤ 43 ਲੈਕਚਰਾਰਾਂ ਨੂੰ ਸਕੂਲਾਂ ਤੋਂ ਜ਼ਿਲ੍ਹਾ ਸਿਖਿਆ ਅਤੇ ਸਿਖਲਾਈ ਸੰਸਥਾਵਾਂ ਵਿਚ ਤਾਇਨਾਤ ਕੀਤਾ ਗਿਆ ਹੈ ਜਦਕਿ 28 ਲੈਕਚਰਾਰਾਂ ਨੂੰ ਡਾਇਟਾਂ ਤੋਂ ਬਦਲ ਕੇ ਸਕੂਲਾਂ ਵਿਚ ਭੇਜਿਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement